Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਸਰਕਾਰੀ ਮਿਡਲ ਸਕੂਲ ਹੱਡਾਂ ਵਾਲੀ (ਜੋਈਆਂ ਵਾਲਾ) ਦੇ ਅਧਿਆਪਕਾਂ ਅਤੇ ਬੱਚਿਆਂ ਨੇ ਪਿੰਡ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਲਗਾਏ ਪੌਦੇ
- kakkar.news
- July 4, 2024
- Education Punjab
ਸਰਕਾਰੀ ਮਿਡਲ ਸਕੂਲ ਹੱਡਾਂ ਵਾਲੀ (ਜੋਈਆਂ ਵਾਲਾ) ਦੇ ਅਧਿਆਪਕਾਂ ਅਤੇ ਬੱਚਿਆਂ ਨੇ ਪਿੰਡ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਲਗਾਏ ਪੌਦੇ
ਸੋਕੇ ਤੋਂ ,ਬਿਮਾਰੀਆਂ ਬਚਣ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਬੂਟੇ ਲਗਾਉਣੇ ਅਤਿ ਜਰੂਰੀ – ਜਗਸੀਰ ਸਿੰਘ ਗਿੱਲ
ਫ਼ਿਰੋਜ਼ਪੁਰ 4 ਜੁਲਾਈ 2024 (ਅਨੁਜ ਕੱਕੜ ਟੀਨੂੰ)
ਸਰਕਾਰੀ ਮਿਡਲ ਸਕੂਲ ਹੱਡਾਂ ਵਾਲੀ (ਜੋਈਆਂ ਵਾਲਾ) ਦੇ ਅਧਿਆਪਕਾਂ ਅਤੇ ਬੱਚਿਆਂ ਨੇ ਪਿੰਡ ਵਾਲਿਆਂ ਨਾਲ ਮਿੱਲ ਕੇ ਸਰਕਾਰੀ ਖਾਲੀ ਥਾਂਵਾਂ ‘ਤੇ ਪੌਦੇ ਲਗਾਏ। ਇਸ ਮੌਕੇ ਸਕੂਲ ਇੰਚਾਰਜ ਜਗਸੀਰ ਸਿੰਘ ਗਿੱਲ ਨੇ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਲਈ ਸਕੂਲ ਵਿੱਚ ਸਕੂਲ ਸਟਾਫ਼ ਵੱਲੋਂ ਵੱਡੀ ਗਿਣਤੀ ਵਿੱਚ ਫੁੱਲਦਾਰ,ਫਲਦਾਰ ਅਤੇ ਛਾਂ ਵਾਲੇ 100 ਤੋਂ ਵੱਧ ਬੂਟੇ ਲਗਾਏ ਗਏ । ਉਹਨਾਂ ਕਿਹਾ ਕਿ ਪੰਜਾਬ ਸਰਕਾਰ, ਸਿੱਖਿਆ ਵਿਭਾਗ ਅਤੇ ਜ਼ਿਲਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਖਾਲੀ ਥਾਂਵਾਂ ‘ਤੇ ਪੌਦੇ ਲਗਾਏ ਜਾ ਰਹੇ ਹਨ। ਇਸ ਮੌਕੇ ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਬੂਟਿਆਂ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ, ਸੁੰਦਰਤਾ ਅਤੇ ਹਰਿਆਵਲ ਨੂੰ ਬਰਕਰਾਰ ਰੱਖਣ ਲਈ ਅਤੇ ਧਰਤੀ ਦੇ ਵੱਧ ਰਹੇ ਤਾਪਮਾਨ ਨੂੰ ਰੋਕਣ ਲਈ ਰੁੱਖ ਲਗਾਉਣੇ ਬਹੁਤ ਜ਼ਰੂਰੀ ਹਨ ।ਉਨ੍ਹਾਂ ਕਿਹਾ ਕਿ ਵਾਤਾਵਰਣ ਬਹੁਤ ਪ੍ਰਦੂਸ਼ਿਤ ਹੋ ਚੁੱਕਿਆ ਹੈ,ਅੱਜ ਲੋੜ ਹੈ ,ਸਾਨੂੰ ਸਾਰਿਆਂ ਨੂੰ ਰਲ ਕੇ ਕਿ ਅਸੀਂ ਪ੍ਰਦੂਸ਼ਿਤ ਵਾਤਾਵਰਨ ਦੇ ਖਾਤਮੇ ਲਈ ਇਕੱਠੇ ਹੋ ਕੇ ਵੱਡੀ ਗਿਣਤੀ ਵਿੱਚ ਆਪਣੇ ਆਲੇ ਦੁਆਲੇ ਰੁੱਖ ਲਗਾਈਏ । ਜਗਸੀਰ ਸਿੰਘ ਨੇ ਕਿਹਾ ਕਿ ਦਰੱਖਤਾਂ ਦੀ ਘਾਟ ਕਾਰਨ ਵਾਤਾਵਰਨ ਵਿੱਚ ਬਹੁਤ ਹੀ ਜ਼ਿਆਦਾ ਸਮੱਸਿਆ ਪੈਦਾ ਹੋ ਰਹੀ ਹੈ,ਧਰਤੀ ਦੇ ਪਾਣੀ ਦਾ ਸਤਰ ਦਿਨੋਂ-ਦਿਨ ਘਟਦਾ ਜਾ ਰਿਹਾ ਹੈ। ਇਸ ਲਈ ਸੋਕੇ ਤੋਂ ,ਬਿਮਾਰੀਆਂ ਬਚਣ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਅਸੀਂ ਬੂਟੇ ਲਗਾਈਏ ਅਤੇ ਉਨ੍ਹਾਂ ਦੀ ਸੰਭਾਲ ਕਰੀਏ। ਇਸ ਸਮੇਂ ਸਕੂਲ ਦੇ ਬੱਚਿਆਂ ਵੱਲੋਂ ਵਾਤਾਵਰਨ ਦੀ ਸਾਂਭ ਸੰਭਾਲ ਲਈ ਅਤੇ ਪਾਣੀ ਦੀ ਦੁਰਵਰਤੋਂ ਨਾ ਕਰਨ ਦਾ ਪ੍ਰਣ ਕੀਤਾ ਅਤੇ ਵਾਤਾਵਰਨ ਦੀ ਜਾਗਰੂਕਤਾ ਲਈ ਨਾਅਰੇ ਲਗਾਏ ਗਏ । ਇਹ ਪੌਦੇ ਪਿੰਡ ਦੇ ਵਾਤਾਵਰਨ ਪ੍ਰੇਮੀ ਅਤੇ ਸਮਾਜ ਸੇਵੀ ਨੌਜਵਾਨ ਬਲਵਿੰਦਰ ਸਿੰਘ ਰਾਣਾ, ਜਗਦੀਪ ਸਿੰਘ, ਬਲਜਿੰਦਰ ਸਿੰਘ ਅਤੇ ਜਸਪ੍ਰੀਤ ਸਿੰਘ ਦੇ ਸਹਿਯੋਗ ਨਾਲ ਲਗਾਏ ਗਏ। ਇਸ ਮੌਕੇ ਬੱਚਿਆਂ ਤੋਂ ਇਲਾਵਾ ਅਧਿਆਪਕ ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ, ਮੈਡਮ ਆਰਤੀ ਆਦਿ ਹਾਜ਼ਰ ਸਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026