Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
37 ਪ੍ਰਿੰਸੀਪਲਾਂ, ਮੁੱਖ-ਅਧਿਆਪਕਾਂ ਅਤੇ ਸਕੂਲ ਇੰਚਾਰਜਾਂ ਨੂੰ ਕੱਢੇ ਕਾਰਨ ਦੱਸੋ ਨੋਟਿਸ ਕਰਵਾਏ ਖਾਰਜ:- ਗੌਰਮਿੰਟ ਟੀਚਰਜ਼ ਯੂਨੀਅਨ
- kakkar.news
- July 19, 2024
- Punjab
37 ਪ੍ਰਿੰਸੀਪਲਾਂ, ਮੁੱਖ-ਅਧਿਆਪਕਾਂ ਅਤੇ ਸਕੂਲ ਇੰਚਾਰਜਾਂ ਨੂੰ ਕੱਢੇ ਕਾਰਨ ਦੱਸੋ ਨੋਟਿਸ ਕਰਵਾਏ ਖਾਰਜ:- ਗੌਰਮਿੰਟ ਟੀਚਰਜ਼ ਯੂਨੀਅਨ
ਫਿਰੋਜ਼ਪੁਰ, 19 ਜੁਲਾਈ 2024 (ਅਨੁਜ ਕੱਕੜ ਟੀਨੂੰ)
ਫ਼ਿਰੋਜ਼ਪੁਰ ਦੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਵੱਲੋਂ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਪੰਜਾਬ ਦੇ ਨਾਮ ਦੀ ਆੜ ਹੇਠ ਜ਼ਿਲੇ ਦੇ 37 ਪ੍ਰਿੰਸੀਪਲਾਂ, ਮੁੱਖ-ਅਧਿਆਪਕਾਂ ਅਤੇ ਸਕੂਲ ਇੰਚਾਰਜਾਂ ਨੂੰ ਕੱਢੇ ਕਾਰਨ ਦੱਸੋ ਨੋਟਿਸ ਦੇ ਸੰਬੰਧ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਫ਼ਿਰੋਜ਼ਪੁਰ ਦਾ ਵਫਦ ਜ਼ਿਲਾ ਪ੍ਰਧਾਨ ਰਾਜੀਵ ਕੁਮਾਰ ਹਾਂਡਾ ਦੀ ਅਗਵਾਈ ਵਿੱਚ, ਪ੍ਰਿੰਸੀਪਲ ਗੁਰਮੇਲ ਸਿੰਘ, ਪ੍ਰਿੰਸੀਪਲ ਹਰਫੂਲ ਸਿੰਘ, ਪ੍ਰਿੰਸੀਪਲ ਰਮਾਂ, ਮੁੱਖ-ਅਧਿਆਪਕ ਕਪਿਲ ਸਾਨਨ, ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੈਡਮ ਸ਼ਿਵਾਨੀ ਨੂੰ ਨਾਲ ਲੈ ਕੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ੍ਰੀ ਸੰਜੀਵ ਕੁਮਾਰ ਨੂੰ ਮਿਲਿਆ। ਆਪਣਾ ਤਰਕ ਰੱਖਦੇ ਹੋਏ ਯੂਨੀਅਨ ਆਗੂਆਂ ਨੇ ਕਿਹਾ ਸਿੱਖਿਆ ਵਿਭਾਗ ਦੀ ਨੀਤੀ ਦੇ ਅਨੁਸਾਰ ਬੋਰਡ ਦੀਆਂ ਜਮਾਤਾਂ 5ਵੀਂ, 8ਵੀਂ ਅਤੇ 10ਵੀਂ ਦੇ ਵਿਦਿਆਰਥੀ ਪਹਿਲੀ ਅਪ੍ਰੈਲ ਨੂੰ ਅਗਲੀਆਂ ਜਮਾਤਾਂ ਵਿੱਚ ਈ-ਪੰਜਾਬ ਸਕੂਲ ਵੈੱਬਸਾਈਟ ‘ਤੇ ਫਿਚ ਕਰਕੇ ਆਰਜੀ ਦਾਖਲ ਕਰ ਲਏ ਜਾਂਦੇ ਹਨ। ਬਹੁਤ ਸਾਰੇ ਕਾਰਨਾਂ ਕਰਕੇ ਜਿਵੇਂ ਬੱਚਿਆਂ ਦੀਆਂ ਪਰਿਵਾਰਿਕ ਸਮੱਸਿਆਵਾਂ, ਸੈਕੰਡਰੀ ਸਕੂਲਾਂ ਵਿੱਚ ਕੋਰਸਾਂ ਅਤੇ ਲੈਕਚਰਾਰਾਂ ਦੀ ਘਾਟ, ਐਂਮੀਨੈੱਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ ਮਿਲੇ ਦਾਖਲੇ ਕਾਰਨ, ਰੁਜ਼ਗਾਰ ਦੀ ਪ੍ਰਾਪਤੀ ਲਈ ਦੂਸਰੇ ਖੇਤਰਾਂ ਵਿੱਚ ਪਲਾਇਨ, ਅਨੁਸ਼ਾਸਨਹੀਣਤਾ ਆਦਿ ਕਾਰਨਾਂ ਕਰਕੇ ਹਰ ਸਾਲ ਹੀ ਕੁਝ ਬੱਚੇ ਆਪਣਾ ਨਾਮ ਸਕੂਲ ਵਿੱਚੋਂ ਕਟਵਾ ਲੈਂਦੇ ਹਨ ਜਾਂ ਜਿਹੜੇ ਫਿਚ ਕੀਤੇ ਵਿਦਿਆਰਥੀ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਦਾਖਲੇ ਦੀ ਅੰਤਿਮ ਮਿਤੀ ਤੱਕ ਵੀ ਦਾਖਲੇ ਲਈ ਪਹੁੰਚ ਨਹੀਂ ਕਰਦੇ ਤਾਂ ਸਕੂਲਾਂ ਵੱਲੋਂ ਉਹਨਾਂ ਵਿਦਿਆਰਥੀਆਂ ਦੇ ਨਾਮ ਸਕੂਲ ਅਤੇ ਈ-ਪੰਜਾਬ ਸਕੂਲ ਵੈੱਬਸਾਈਟ ਤੋਂ ਕੱਟ ਦਿੱਤੇ ਜਾਂਦੇ ਹਨ।ਆਗੂਆਂ ਨੇ ਕਿਹਾ ਕਿ ਪਰ ਕੱਲ੍ਹ ਮਿਤੀ 18 ਜੁਲਾਈ 2024 ਨੂੰ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫ਼ਿਰੋਜ਼ਪੁਰ ਵੱਲੋਂ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਪੰਜਾਬ ਦੇ ਨਾਮ ਦੀ ਆੜ ਹੇਠ ਜ਼ਿਲੇ ਦੇ 37 ਪ੍ਰਿੰਸੀਪਲਾਂ, ਮੁੱਖ-ਅਧਿਆਪਕਾਂ ਅਤੇ ਸਕੂਲ ਇੰਚਾਰਜਾਂ ਨੂੰ ਜਿੰਨਾ ਨੇ 2 ਤੋਂ 20 ਤੱਕ ਵਿਦਿਆਰਥੀਆਂ ਦੇ ਨਾਮ ਕੱਟੇ ਹਨ ਨੂੰ ਕਾਰਨ ਦੱਸੋ ਨੋਟਿਸ ਕੱਢਣਾ ਅਤਿ-ਨਿੰਦਣਯੋਗ ਕਾਰਵਾਈ ਹੈ ਜਦ ਕਿ ਇਹਨਾਂ ਵਿੱਚੋਂ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 1000 ਤੋਂ ਲੈ ਕੇ 1800 ਤੱਕ ਹੈ।
ਮੌਕੇ ‘ਤੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫ਼ਿਰੋਜ਼ਪੁਰ ਸ੍ਰੀ ਸੰਜੀਵ ਕੁਮਾਰ ਨੇ ਯੂਨੀਅਨ ਦੇ ਵਫ਼ਦ, ਪ੍ਰਿੰਸੀਪਲਾਂ ਅਤੇ ਮੁੱਖ-ਅਧਿਆਪਕਾਂ ਨੂੰ ਵਿਸ਼ਵਾਸ ਦਵਾਇਆ ਕਿ ਸਾਰੇ ਨੋਟਿਸ ਖਾਰਜ ਕੀਤੇ ਜਾ ਰਹੇ ਅਤੇ ਸਮੂਹ ਸਕੂਲ ਮੁੱਖੀ ਸ਼ਾਨਦਾਰ ਕੰਮ ਕਰ ਰਹੇ ਹਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026