ਪੁਲਿਸ ਵੱਲੋ ਨਸ਼ਾ ਤਸਕਰ ਨੂੰ 1210 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗਿਰਫ਼ਤਾਰ
- 101 Views
- kakkar.news
- July 22, 2024
- Crime Punjab
ਪੁਲਿਸ ਵੱਲੋ ਨਸ਼ਾ ਤਸਕਰ ਨੂੰ 1210 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗਿਰਫ਼ਤਾਰ
ਫਿਰੋਜ਼ਪੁਰ/ਮੱਖੂ 22 ਜੁਲਾਈ 2024 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਦੇ ਕਸਬਾ ਮੱਖੂ ਵਿਖੇ ਸੀਆਈਏ ਸਟਾਫ ਵੱਲੋ ਨਸ਼ਾ ਤਸਕਰ ਨੂੰ ਕਾਬੂ ਕਰ ਉਸ ਪਾਸੋਂ ਉਸ ਦੇ ਕਬਜੇ ਵਿੱਚੋਂ 1210 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਸਬ ਇੰਸਪੈਕਟਰ ਗੁਰਚਰਨ ਸਿੰਘ ਵੱਲੋ ਮਿਲੀ ਜਾਣਕਾਰੀ ਅਨੁਸਾਰ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਵਾ ਚੈਕਿੰਗ ਦੇ ਸਬੰਧ ਵਿੱਚ ਬੱਸ ਅੱਡਾ ਮੱਖੂ ਪਾਸ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਦੋਸ਼ੀ ਦਲਜੀਤ ਸਿੰਘ ਉਰਫ ਕਾਕਾ ਪੁੱਤਰ ਦਲੀਪ ਸਿੰਘ ਵਾਸੀ ਮੱਖੂ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ, ਜੋ ਹੁਣ ਵੀ ਮੱਖੂ ਸ਼ਹਿਰ ਤੋਂ ਸ਼ਮਸ਼ਾਨਘਾਟ ਰੋਡ ਪਰ ਖੜਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦਾ ਹੇੈ । ਪੁਲਿਸ ਪਾਰਟੀ ਦੁਆਰਾ ਆਰੋਪੀ ਤੇ ਰੇਡ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਲਈ ਗਈ ਤਲਾਸ਼ੀ ਦੌਰਾਨ ਆਰੋਪੀ ਕੋਲੋਂ 1210 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ।
ਸਬ ਇੰਸਪੈਕਟਰ ਗੁਰਚਰਨ ਸਿੰਘ ਵਲੋਂ ਆਰੋਪੀ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ ।



- October 15, 2025