Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
-25 ਜੁਲਾਈ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕਰਨਗੇ ਫਿਰੋਜ਼ਪੁਰ ਦਾ ਦੌਰਾ,
- kakkar.news
- July 22, 2024
- Punjab
-25 ਜੁਲਾਈ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕਰਨਗੇ ਫਿਰੋਜ਼ਪੁਰ ਦਾ ਦੌਰਾ,
-ਰਾਜਪਾਲ ਦੀ ਆਮਦ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ,
ਫਿਰੋਜ਼ਪੁਰ, 22 ਜੁਲਾਈ 2024 (ਅਨੁਜ ਕੱਕੜ ਟੀਨੂੰ )
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ 25 ਜੁਲਾਈ ਨੂੰ ਫਿਰੋਜ਼ਪੁਰ ਦਾ ਦੌਰਾ ਕਰਨਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਉਨ੍ਹਾਂ ਦੀ ਆਮਦ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਮੀਟਿੰਗ ਕਰਨ ਮੌਕੇ ਦਿੱਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆਂ ਸਬੰਧੀ ਸਾਰੇ ਜ਼ਰੂਰੀ ਪ੍ਰਬੰਧਾਂ ਨੂੰ ਪੂਰੇ ਕਰਨ ਲਈ ਆਖਿਆ। ਇਸ ਤੋਂ ਇਲਾਵਾ ਉਨ੍ਹਾਂ ਸਿਹਤ ਵਿਭਾਗ, ਬਿਜਲੀ ਵਿਭਾਗ, ਨਗਰ ਕੌਂਸਲ, ਪੀਡਬਲਯੂਡੀ ਆਦਿ ਵਿਭਾਗਾਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਦੌਰਾਨ ਊਹ ਸਰਹੱਦੀ ਪਿੰਡ ਬਾਰੇ ਕੇ ਦੇ ਸਰਕਾਰੀ ਸਕੂਲ ਵਿਖੇ ਪਹੁੰਚ ਕੇ ਸਰਹੱਦੀ ਪਿੰਡਾਂ ਦੇ ਲੋਕਾਂ, ਪੰਚਾਂ ਸਰਪੰਚਾ ਨਾਲ ਨਸ਼ਿਆਂ, ਮਾਇਨਿੰਗ ਆਦਿ ਮੁੱਦਿਆਂ ਤੇ ਗੱਲਬਾਤ ਕਰਨਗੇ ਅਤੇ ਸਰਹੱਦੀ ਪਿੰਡਾਂ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ ਚਰਚਾ ਕਰਨਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਮਾਨਯੋਗ ਰਾਜਪਾਲ ਦੀ ਆਮਦ ‘ਤੇ ਲਗਾਈ ਗਈ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿੱਧੀ ਕੁਮੁਦ ਬਾਮਬਾ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਐਸ.ਪੀ (ਐਚ) ਜੁਗਰਾਜ ਸਿੰਘ ਅਤੇ ਆਰਮੀ ਤੇ ਬੀ.ਐਸ.ਐਫ ਦੇ ਉੱਚ ਅਧਿਕਾਰੀਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026