ਪੁਲਿਸ ਵੱਲੋ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਕਾਬੂ, ਮਾਮਲਾ ਦਰਜ
- kakkar.news
- July 23, 2024
- Crime Punjab
ਪੁਲਿਸ ਵੱਲੋ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਕਾਬੂ, ਮਾਮਲਾ ਦਰਜ
ਫਿਰੋਜ਼ਪੁਰ/ਘੱਲ ਖੁਰਦ 23 ਜੁਲਾਈ 2024 (ਅਨੁਜ ਕੱਕੜ ਟੀਨੂੰ)
ਥਾਣਾ ਘੱਲ ਖੁਰਦ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਦੋ ਨਸ਼ਾ ਤਸਕਰਾਂ ਨੂੰ 148 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ |
ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸੰਬਧ ਵਿੱਚ ਏਰੀਆ ਮੁੱਦਕੀ ਵਿਖੇ ਮੋਜੂਦ ਸੀ ਤਾਂ ਗੁਪਤ ਸੂਚਨਾ ਮਿਲੀ ਕਿ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਕਾਕੂ ਰਵੀ ਪੁੱਤਰ ਰਾਜ ਕੁਮਾਰ ਵਾਸੀਅਨ ਸੋਢੀ ਨਗਰ , ਜਿਲ੍ਹਾ ਫਿਰੋਜ਼ਪੁਰ ਹੈਰੋਇਨ ਵੇਚਣ ਦੇ ਆਦੀ ਹਨ, ਜੋ ਹੁਣ ਵੀ ਫਿਰੋਜ਼ਸ਼ਾਹ ਤੋਂ ਸੋਢੀ ਨਗਰ ਰੋਡ ਪਰ ਖੜੇ ਗਾਹਕਾਂ ਦੀ ਉਡੀਕ ਕਰ ਰਹੇ ਹਨ , ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ । ਪੁਲਿਸ ਪਾਰਟੀ ਦੁਆਰਾ ਆਰੋਪੀਆਂ ਤੇ ਰੇਡ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਲਈ ਗਈ ਤਲਾਸ਼ੀ ਦੋਰਾਂਨ ਆਰੋਪੀਆਂ ਕੋਲੋਂ 148 ਗ੍ਰਾਮ ਹੈਰੋਇਨ ਬਰਾਮਦ ਹੋਈ |
ਥਾਣਾ ਘੱਲ ਖੁਰਦ ਦੀ ਪੁਲਿਸ ਨੇ ਆਰੋਪੀਆਂ ਖਿਲਾਫ NDPS ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026