Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਸੱਪ ਦੇ ਡੰਗਣ ਦੀ ਸੂਰਤ ਵਿੱਚ ਘਬਰਾਉਣ ਦੀ ਲੋੜ ਨਹੀਂ, ਇਲਾਜ ਸੰਭਵ ਸਿਵਲ ਹਸਪਤਾਲਾਂ ’ਚ ਟੀਕੇ ਅਤੇ ਇਲਾਜ਼ ਮੁਫ਼ਤ ਉਪਲੱਬਧ :- ਸਿਵਲ ਸਰਜਨ
- 241 Views
- kakkar.news
- July 25, 2024
- Health Punjab
ਸੱਪ ਦੇ ਡੰਗਣ ਦੀ ਸੂਰਤ ਵਿੱਚ ਘਬਰਾਉਣ ਦੀ ਲੋੜ ਨਹੀਂ, ਇਲਾਜ ਸੰਭਵ
ਸਿਵਲ ਹਸਪਤਾਲਾਂ ’ਚ ਟੀਕੇ ਅਤੇ ਇਲਾਜ਼ ਮੁਫ਼ਤ ਉਪਲੱਬਧ :- ਸਿਵਲ ਸਰਜਨ
ਫਿਰੋਜ਼ਪੁਰ,25 ਜੁਲਾਈ 2024 (ਅਨੁਜ ਕੱਕੜ ਟੀਨੂੰ)
ਸਿਹਤ ਵਿਭਾਗ ਵਲੋਂ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਸਬੰਧੀ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੇ ਮਾਮਲੇ ਆਮ ਹਨ। ਸੱਪ ਰਿਹਾਇਸ਼ੀ ਸਥਾਨਾਂ ਤੋ ਦੂਰ ਸ਼ਾਂਤ ਏਰੀਏ ਜੰਗਲਾਂ, ਨਹਿਰਾਂ ਦੇ ਕਿਨਾਰਿਆਂ ’ਤੇ ਬਣੀਆਂ ਖੁੱਡਾਂ, ਘਾਹ ਫੂਸ ਵਾਲੇ ਖੇਤਰ ਵਿੱਚ ਰਹਿਣ ਬਸੇਰਾ ਕਰਦੇ ਹਨ ਜਦੋਂ ਮੌਸਮ ਤਬਦੀਲ ਹੁੰਦਾ ਹੈ ਭਾਵ ਬਰਸਾਤਾਂ ਅਤੇ ਗਰਮੀ ਦੇ ਮੌਸਮ ਵਿੱਚ ਖੁੱਡਾਂ ਅੰਦਰ ਗੈਸ ਭਰਨ ਕਰਕੇ ਸਾਹ ਲੈਣ ਵਿੱਚ ਕਠਿਨਾਈ ਆਉਣ ’ਤੇ ਬਾਹਰ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸੱਪਾਂ ਦੀਆਂ ਕਿਸਮਾਂ ਵਿੱਚੋਂ ਸਿਰਫ 30 ਪ੍ਰਤੀਸ਼ਤ ਸੱਪ ਹੀ ਜਹਿਰੀਲੇ ਹੁੰਦੇ ਹਨ ਜੋ ਡੰਗ ਮਾਰਨ ਤੇ ਜਾਨਲੇਵਾ ਹੋ ਸਕਦੇ ਹਨ। ਕਿਸੇ ਵਿਅਕਤੀ ਨੂੰ ਸੱਪ ਉਸ ਸਮੇਂ ਹੀ ਕੱਟਦਾ ਹੈ ਜਦੋ ਉਸਦੀ ਜਾਨ ਨੂੰ ਖਤਰਾ ਹੋਵੇ। ਸੱਪ ਦੇ ਜ਼ਹਿਰ ਤੋਂ ਬਚਾਅ ਦੇ ਟੀਕੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਉਪਲੱਭਧ ਹਨ। ਮਰੀਜ਼ਾਂ ਨੂੰ ਬਿਨਾਂ ਕਿਸੇ ਦੇਰੀ ਦੇ ਟੀਕੇ ਲਗਾਉਣੇ ਚਾਹੀਦੇ ਹਨ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸਮਿੰਦਰ ਕੌਰ ਨੇ ਦੱਸਿਆ ਕਿ ਸੱਪ ਦੇ ਡੰਗਣ ਤੋਂ ਬਾਅਦ ਪੀੜਤ ਨੂੰ ਗੈਰ-ਸਿੱਖਿਅਤ ਲੋਕਾਂ ਕੋਲ ਜਾਣ ਦੀ ਬਜਾਏ ਸਰਕਾਰੀ ਹਸਪਤਾਲ ਜਾਣਾ ਚਾਹੀਦਾ ਹੈ। ਸੱਪ ਦੇ ਡੰਗਣ ਦੀ ਸੂਰਤ ਵਿੱਚ ਤੁਰੰਤ ਐਂਬੂਲੈਂਸ ਨੂੰ ਬੁਲਾ ਕੇ ਪੀੜਤ ਨੂੰ ਹਸਪਤਾਲ ਲੈ ਜਾਓ ਅਤੇ ਮਾਹਰ ਡਾਕਟਰ ਕੋਲੋਂ ਹੀ ਇਲਾਜ ਕਰਵਾਓ। ਪੀੜਤ ਨੂੰ ਹੌਸਲਾ ਦਿੰਦੇ ਰਹੋ ਅਤੇ ਸਪਲਿੰਟ ਦੀ ਮਦਦ ਨਾਲ ਅੰਗ ਨੂੰ ਸਥਿਰ ਰੱਖੋ। ਸੱਪ ਦੇ ਡੰਗਣ ਦੀ ਸੂਰਤ ਵਿੱਚ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਸੱਪ ਦੇ ਡੰਗੇ ਦਾ ਇਲਾਜ ਸੰਭਵ ਹੈ। ਜਿਸ ਥਾਂ ‘ਤੇ ਸੱਪ ਨੇ ਡੰਗ ਮਾਰਿਆ ਹੈ, ਉਸ ਥਾਂ ਨੂੰ ਨਾ ਤਾਂ ਕੱਟੋ ਤੇ ਨਾ ਹੀ ਮੂੰਹ ਨਾਲ ਜ਼ਹਿਰ ਕੱਢਣ ਦੀ ਕੋਸ਼ਿਸ਼ ਕਰੋ। ਡੰਗ ਵਾਲੀ ਥਾਂ ‘ਤੇ ਨਾ ਤਾਂ ਬਰਫ਼ ਲਗਾਓ ਤੇ ਨਾ ਹੀ ਮਾਲਿਸ਼ ਕਰੋ। ਆਪਣੇ-ਆਪ ਕੋਈ ਦਵਾਈ ਨਾ ਲਓ ਅਤੇ ਨਾ ਹੀ ਡੰਗ ਵਾਲੀ ਥਾਂ ‘ਤੇ ਕੋਈ ਜੜ੍ਹੀ ਬੂਟੀ ਲਗਾਓ।
ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਅਤੇ ਨੇਹਾ ਭੰਡਾਰੀ ਨੇ ਸੱਪ ਦੇ ਡੰਗਣ ਤੋਂ ਬਚਾਅ ਲਈ ਸਲਾਹ ਦਿੰਦੇ ਹੋਏ ਦੱਸਿਆ ਕਿ ਹੜ੍ਹਾਂ ਦੇ ਪਾਣੀ ਵਿੱਚ ਜਾਣ ਤੋਂ ਪ੍ਰਹੇਜ਼ ਕੀਤਾ ਜਾਏ ਅਤੇ ਬਾਹਰ ਜਾਣ ਵੇਲੇ ਸੋਟੀ ਦੀ ਵਰਤੋਂ,ਬੰਦ ਜੁੱਤੀਆਂ ਜਾਂ ਲੰਬੇ ਬੂਟ ਪਾਏ ਜਾਣ। ਰਾਤ ਦੇ ਸਮੇਂ ਹਮੇਸ਼ਾ ਟਾਰਚ ਦੀ ਵਰਤੋਂ ਕੀਤੀ ਜਾਵੇ। ਆਪਣੇ ਘਰ ਅਤੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖੋ।
Categories

Recent Posts

