ਜ਼ਿਲ੍ਹੇ ਦੇ ਕਿਸਾਨ ਆਪਣੇ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰਾਂ ਤੋਂ ਕਰਵਾਉਣ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦੀ ਈ.ਕੇ.ਵਾਈ.ਸੀ- ਡਾ. ਜੰਗੀਰ ਸਿੰਘ
- 88 Views
- kakkar.news
- July 25, 2024
- Agriculture Punjab
ਜ਼ਿਲ੍ਹੇ ਦੇ ਕਿਸਾਨ ਆਪਣੇ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰਾਂ ਤੋਂ ਕਰਵਾਉਣ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦੀ ਈ.ਕੇ.ਵਾਈ.ਸੀ- ਡਾ. ਜੰਗੀਰ ਸਿੰਘ
ਫਿਰੋਜ਼ਪੁਰ 25 ਜੁਲਾਈ 2024 (ਅਨੁਜ ਕੱਕੜ ਟੀਨੂੰ )
ਮੁੱਖ ਖੇਤੀਬਾੜੀ ਅਫਸਰ ਡਾ. ਜੰਗੀਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਅਧੀਨ ਲਾਭਪਾਤਰੀਆਂ ਦੀ ਈ.ਕੇ.ਵਾਈ.ਸੀ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਅਧੀਨ ਲਾਭਪਾਤਰੀਆਂ ਨੂੰ ਈ.ਕੇ.ਵਾਈ.ਸੀ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦਾ ਨਿਰੰਤਰ ਲਾਭ ਮਿਲ ਸਕੇ।
ਡਾ: ਜੰਗੀਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1 ਲੱਖ 44 ਹਜ਼ਾਰ 781 ਲਾਭਪਾਤਰੀਆਂ ਨੇ ਆਪਣੇ ਆਪ ਨੂੰ ਪ੍ਰਧਾਨ ਮੰਤਰੀ ਸਕੀਮ ਲਈ ਰਜਿਸਟਰਡ ਕੀਤਾ ਹੋਇਆ ਹੈ। ਜ਼ਿਲ੍ਹੇ ਦੇ 61 ਹਜ਼ਾਰ 662 ਲਾਭਪਾਤਰੀ ਕਿਸਾਨਾਂ ਦੀ ਈ.ਕੇ.ਵਾਈ.ਸੀ ਨਾ ਹੋਣ ਕਾਰਨ ਉਹ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਯੋਗ (ਰਜਿਸਟਰਡ) ਲਾਭਪਾਤਰੀਆਂ ਨੂੰ ਭਾਰਤ ਸਰਕਾਰ ਦੁਆਰਾ 2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਸਾਲ ਦਾ 6 ਹਜ਼ਾਰ ਰੁਪਏ ਦਿੱਤਾ ਜਾਂਦਾ ਹੈ ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਆਪਣੇ ਆਪ ਨੂੰ ਪੀ.ਐੱਮ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਰਜਿਸਟਰਡ ਕੀਤਾ ਹੋਇਆ ਹੈ ਤੇ ਉਹ ਪੀ.ਐੱਮ ਕਿਸਾਨ ਸਨਮਾਨ ਨਿਧੀ ਸਕੀਮ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਪਰ ਉਨ੍ਹਾਂ ਨੂੰ ਇਸ ਸਕੀਮ ਦਾ ਨਿਰੰਤਰ ਲਾਭ ਨਹੀਂ ਮਿਲ ਰਿਹਾ। ਉਹ ਆਪਣੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦੇ ਖਾਤੇ ਦੀ ਈ.ਕੇ.ਵਾਈ.ਸੀ ਨੇੜਲੇ ਕਾਮਨ ਸਰਵਿਸ ਸੈਂਟਰ ਤੇ ਜਾ ਕੇ ਕਰਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੀ ਜਾਣਕਾਰੀ ਲਈ ਲਾਭਪਾਤਰੀ ਕਿਸਾਨ ਜ਼ਿਲ੍ਹੇ ਦੇ ਬਲਾਕ ਖੇਤੀਬਾੜੀ ਦਫਤਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ।


