Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਵਾਤਾਵਰਨ ਦੀ ਸ਼ੁੱਧਤਾ ਲਈ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਦੀਨ ਵਾਲਾ ਵਿਖੇ ਲਗਾਏ 100 ਬੂਟੇ
- 83 Views
- kakkar.news
- July 31, 2024
- Punjab
ਵਾਤਾਵਰਨ ਦੀ ਸ਼ੁੱਧਤਾ ਲਈ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਦੀਨ ਵਾਲਾ ਵਿਖੇ ਲਗਾਏ 100 ਬੂਟੇ
ਫ਼ਿਰੋਜ਼ਪੁਰ 31 ਜੁਲਾਈ 2024 (ਅਨੁਜ ਕੱਕੜ ਟੀਨੂੰ)
ਵਾਤਾਵਰਨ ਦੀ ਸ਼ੁੱਧਤਾ ਲਈ ਸਿੱਖਿਆ ਵਿਭਾਗ ਵੱਲੋਂ ਚਲਾਈ ਨਿਵੇਕਲੀ ਮੁਹਿੰਮ ਅਤੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਫ਼ਿਰੋਜ਼ਪੁਰ ਸ਼੍ਰੀਮਤੀ ਨੀਲਮ ਰਾਣੀ ਦੇ ਹੁਕਮਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਦੀਨ ਵਾਲ਼ਾ ਵਿਖੇ 100 ਰੁੱਖ ਲਗਾਏ ਗਏ।
ਇਸ ਮੌਕੇ ਸ਼੍ਰੀ ਸੁਭਾਸ਼ ਕੁਮਾਰ, ਡੀ.ਆਰ.ਸੀ. ਪ੍ਰਾਇਮਰੀ ਫ਼ਿਰੋਜ਼ਪੁਰ, ਸ੍ਰ ਕੰਵਲਜੀਤ ਸਿੰਘ ਲਾਂਬਾ, ਜੂਨੀਅਰ ਸਹਾਇਕ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਫ਼ਿਰੋਜ਼ਪੁਰ, ਸ੍ਰ ਸਰਬਜੀਤ ਸਿੰਘ ਭਾਵੜਾ, ਜ਼ਿਲ੍ਹਾ ਨੋਡਲ ਅਧਿਕਾਰੀ, ਰੁੱਖ ਲਗਾਓ ਮੁਹਿੰਮ, ਫ਼ਿਰੋਜ਼ਪੁਰ, ਸ੍ਰ ਕੁਲਵੰਤ ਸਿੰਘ, ਬਲਾਕ ਨੋਡਲ ਅਧਿਕਾਰੀ, ਰੁੱਖ ਲਗਾਓ ਮੁਹਿੰਮ, ਸਤੀਏ ਵਾਲ਼ਾ, ਸ੍ਰ ਤਲਵਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ, ਸਮਾਰਟ ਸਕੂਲ, ਫ਼ਿਰੋਜ਼ਪੁਰ, ਸ੍ਰੀਮਤੀ ਸੁਖਵਿੰਦਰ ਕੌਰ, ਹੈੱਡ ਟੀਚਰ, ਸ.ਪ੍ਰਾ.ਸ. ਸ਼ਾਹਦੀਨ ਵਾਲ਼ਾ, ਸ੍ਰ ਸੁਰਿੰਦਰ ਸਿੰਘ, ਈ.ਟੀ.ਟੀ. ਅਧਿਆਪਕ, ਸ੍ਰੀਮਤੀ ਰਣਜੀਤ ਕੌਰ, ਐਸੋਸੀਏਟ ਇਨਕਲੂਸਿਵ ਐਜੂਕੇਸ਼ਨ ਟੀਚਰ ਹਾਜ਼ਰ ਸਨ।ਸ਼੍ਰੀ ਸੁਭਾਸ਼ ਕੁਮਾਰ, ਡੀ.ਆਰ.ਸੀ. ਪ੍ਰਾਇਮਰੀ ਫ਼ਿਰੋਜ਼ਪੁਰ ਨੇ ਕਿਹਾ ਕਿ ਬੂਟੇ ਮਨੁੱਖੀ ਜੀਵਨ ਲਈ ਮਹੱਤਵਪੂਰਨ ਹਨ ਅਤੇ ਹਰੇਕ ਇਨਸਾਨ ਨੂੰ ਆਪਣੀ ਜ਼ਿੰਦਗੀ ਵਿੱਚ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਬੂਟੇ ਕੁਦਰਤ ਦਾ ਬੇਹੱਦ ਕੀਮਤੀ ਵਰਦਾਨ ਹਨ ਜੋ ਮਨੁੱਖ ਦੇ ਜਨਮ ਤੋਂ ਲੈ ਕੇ ਮਰਨ ਤਕ ਅਪਣਾ ਯੋਗਦਾਨ ਪਾਉਂਦੇ ਹਨ ਪਰ ਮਨੁੱਖ ਆਧੁਨਿਕਤਾ ਦੀ ਅੰਨੀ ਦੌੜ ਵਿੱਚ ਅੱਜ ਅੰਨੇਵਾਹ ਰੁੱਖ ਕੱਟੀ ਜਾ ਰਿਹਾ ਹੈ। ਜਿਸ ਨਾਲ ਵਾਤਾਵਰਨ ਦਾ ਸੰਤੁਲਨ ਵਿਗੜਦਾ ਜਾ ਰਿਹਾ ਹੈ ਤੇ ਇਸ ਦੇ ਖ਼ਤਰਨਾਕ ਨਤੀਜੇ ਸਾਡੇ ਸਾਹਮਣੇ ਆ ਰਹੇ ਹਨ। ਸਾਨੂੰ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਉਹਨਾਂ ਦੀ ਦੇਖਭਾਲ ਕਰਨੀ ਚਾਹੀਦੀ ਹੈ।
ਸ੍ਰੀਮਤੀ ਸੁਖਵਿੰਦਰ ਕੌਰ, ਹੈੱਡ ਟੀਚਰ, ਸ.ਪ੍ਰਾ.ਸ. ਸ਼ਾਹਦੀਨ ਵਾਲ਼ਾ, ਸ੍ਰ ਸੁਰਿੰਦਰ ਸਿੰਘ, ਈ.ਟੀ.ਟੀ. ਅਧਿਆਪਕ ਨੇ ਦੱਸਿਆ ਕਿ ਸਕੂਲ ਵਿਚ ਆਵਲਾ, ਕਿੱਕਰ ਦੇਸੀ, ਅਮਰੂਦ, ਜਾਮਣ, ਸੁਖਚੈਨ, ਮਹਿੰਦੀ, ਨਿੰਮ, ਅਨਾਰ, ਟਾਹਲੀ, ਸੁਹੰਜਨਾ, ਕਟਹਲ, ਲਸੂੜਾ, ਇਮਲੀ, ਗੁਲਾਬ ਆਦਿ ਦੇ 100 ਤੋਂ ਵੱਧ ਰੁੱਖ ਲਗਾਏ ਗਏ। ਇਸ ਮੌਕੇ ਸ੍ਰ ਕੰਵਲਜੀਤ ਸਿੰਘ ਲਾਂਬਾ, ਜੂਨੀਅਰ ਸਹਾਇਕ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਫ਼ਿਰੋਜ਼ਪੁਰ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ, ਸੁੰਦਰਤਾ ਅਤੇ ਹਰਿਆਵਲ ਨੂੰ ਬਰਕਰਾਰ ਰੱਖਣ ਲਈ ਅਤੇ ਧਰਤੀ ਦੇ ਵੱਧ ਰਹੇ ਤਾਪਮਾਨ ਨੂੰ ਰੋਕਣ ਲਈ ਰੁੱਖ ਲਗਾਉਣੇ ਬਹੁਤ ਜ਼ਰੂਰੀ ਹਨ । ਸ੍ਰ ਸਰਬਜੀਤ ਸਿੰਘ ਭਾਵੜਾ, ਜ਼ਿਲ੍ਹਾ ਨੋਡਲ ਅਧਿਕਾਰੀ, ਰੁੱਖ ਲਗਾਓ ਮੁਹਿੰਮ, ਨੇ ਕਿਹਾ ਕਿ ਵਾਤਾਵਰਣ ਬਹੁਤ ਪ੍ਰਦੂਸ਼ਿਤ ਹੋ ਚੁੱਕਿਆ ਹੈ,ਅੱਜ ਲੋੜ ਹੈ । ਉਹਨਾਂ ਕਿਹਾ ਕਿ ਜ਼ਿਲ੍ਹੇ ਦੇ 11 ਬਲਾਕਾਂ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਬਲਾਕ ਕੋਆਰਡੀਨੇਟਰ ਰੁੱਖ ਲਗਾਓ ਮੁਹਿੰਮ, ਦੀ ਪ੍ਰੇਰਨਾ ਸਦਕਾ 20 ਹਜ਼ਾਰ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਜਲਦ ਹੀ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਬੂਟੇ ਲਗਾਏ ਜਾਣਗੇ ਅਤੇ ਇਸ ਨੇਕ ਕਾਰਜ ਲਈ ਅਧਿਆਪਕ ਬਹੁਤ ਹੀ ਸ਼ਿੱਦਤ ਨਾਲ ਕੰਮ ਕਰ ਰਹੇ ਹਨ। ਸ੍ਰ ਕੁਲਵੰਤ ਸਿੰਘ, ਬਲਾਕ ਨੋਡਲ ਅਧਿਕਾਰੀ, ਰੁੱਖ ਲਗਾਓ ਮੁਹਿੰਮ, ਸਤੀਏ ਵਾਲ਼ਾ, ਸ੍ਰ ਤਲਵਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ, ਸਮਾਰਟ ਸਕੂਲ, ਫ਼ਿਰੋਜ਼ਪੁਰ ਨੇ ਕਿਹਾ ਦਰੱਖਤਾਂ ਦੀ ਘਾਟ ਕਾਰਨ ਵਾਤਾਵਰਨ ਵਿੱਚ ਬਹੁਤ ਹੀ ਜ਼ਿਆਦਾ ਸਮੱਸਿਆ ਪੈਦਾ ਹੋ ਰਹੀ ਹੈ,ਧਰਤੀ ਦੇ ਪਾਣੀ ਦਾ ਸਤਰ ਦਿਨੋਂ-ਦਿਨ ਘਟਦਾ ਜਾ ਰਿਹਾ ਹੈ। ਇਸ ਲਈ ਸੋਕੇ ਤੋਂ ,ਬਿਮਾਰੀਆਂ ਬਚਣ ਅਤੇ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਅਸੀਂ ਬੂਟੇ ਲਗਾਈਏ ਅਤੇ ਉਨ੍ਹਾਂ ਦੀ ਸੰਭਾਲ ਕਰੀਏ। ਇਸ ਸਮੇਂ ਸਕੂਲ ਦੇ ਬੱਚਿਆਂ ਵੱਲੋਂ ਵਾਤਾਵਰਨ ਦੀ ਸਾਂਭ ਸੰਭਾਲ ਲਈ ਅਤੇ ਪਾਣੀ ਦੀ ਦੁਰਵਰਤੋਂ ਨਾ ਕਰਨ ਦਾ ਪ੍ਰਣ ਕੀਤਾ ਅਤੇ ਵਾਤਾਵਰਨ ਦੀ ਜਾਗਰੂਕਤਾ ਲਈ ਨਾਅਰੇ ਲਗਾਏ ਗਏ। ਇਸ ਮੌਕੇ ਸ੍ਰੀਮਤੀ ਸੁਖਵਿੰਦਰ ਕੌਰ, ਹੈੱਡ ਟੀਚਰ, ਸ.ਪ੍ਰਾ.ਸ. ਸ਼ਾਹਦੀਨ ਵਾਲ਼ਾ, ਸ੍ਰ ਸੁਰਿੰਦਰ ਸਿੰਘ, ਈ.ਟੀ.ਟੀ. ਅਧਿਆਪਕ, ਸ੍ਰੀਮਤੀ ਰਣਜੀਤ ਕੌਰ, ਐਸੋਸੀਏਟ ਇਨਕਲੂਸਿਵ ਐਜੂਕੇਸ਼ਨ ਟੀਚਰ ਹਾਜ਼ਰ ਸਨ।
Categories

Recent Posts

