ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਸਰਵਿਸ ਯੂਨੀਅਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਗਏ ਪੌਦੇ
- 181 Views
- kakkar.news
- August 5, 2024
- Punjab
ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਸਰਵਿਸ ਯੂਨੀਅਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਗਏ ਪੌਦੇ
ਫਿਰੋਜ਼ਪੁਰ 05 ਅਗਸਤ 2024 (ਅਨੁਜ ਕੱਕੜ ਟੀਨੂੰ)
ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਸਰਵਿਸਜ਼ ਯੂਨੀਅਨ ਵੱਲੋਂ ਜਨਰਲ ਸਕੱਤਰ ਪੰਜਾਬ ਪਿੱਪਲ ਸਿੰਘ ਅਤੇ ਮਨਹੋਰ ਲਾਲ ਜਿਲ੍ਹਾਂ ਪ੍ਰਧਾਨ ਪੀ.ਐਸ.ਐਮ.ਐਸ.ਯੂ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਸ-ਪਾਸ ਖਾਲੀ ਥਾਵਾਂ ਤੇ ਛਾਂਦਾਰ ਅਤੇ ਫ਼ਲਦਾਰ ਬੂਟੇ ਲਗਾਏ ਗਏ।
ਇਸ ਮੌਕੇ ਜਨਰਲ ਸਕੱਤਰ ਪੰਜਾਬ ਪਿੱਪਲ ਸਿੰਘ ਅਤੇ ਮਨਹੋਰ ਲਾਲ ਜਿਲ੍ਹਾਂ ਪ੍ਰਧਾਨ , ਜਗਸੀਰ ਸਿੰਘ ਭਾਂਗਰ ਜਿਲ੍ਹ ਪ੍ਰਧਾਨ ਸੀਪੀਐਫ, ਪ੍ਰਦੀਪ ਵਿਨਾਇਕ ਜਿਲ੍ਹਾ ਖਜ਼ਾਨਚੀ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਅੱਜ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ। ਸਰਕਾਰ ਵੱਲੋਂ ਵਾਤਾਵਰਨ ਦੀ ਸ਼ੁੱਧੀ ਲਈ ਬੂਟੇ ਲਗਾਉਣ ਦੀ ਵੱਡੀ ਮੁਹਿੰਮ ਚਲਾਈ ਗਈ ਹੈ। ਉਸੇ ਤਹਿਤ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਧ ਤੋਂ ਵੱਧ ਬੂਟੇ ਲਗਾ ਰਹੇ ਹਾਂ। ਉਨ੍ਹਾਂ ਕਿਹਾ ਕਿ ਦਰਖਤਾਂ ਦੀ ਘਾਟ ਕਰਕੇ ਦਿਨੋਂ ਦਿਨ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਜਿਸ ਕਾਰਨ ਅਨੇਕਾਂ ਬਿਮਾਰੀਆਂ ਪੈਦਾ ਹੋ ਰਹੀਆਂ ਹਨ ਇਸ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਜ਼ਰੂਰੀ ਹਨ।
ਇਸ ਮੌਕੇ ਰਜਨੀਸ਼ ਕੁਮਾਰ ਅਤੇ ਸੋਨੂੰ ਕਸ਼ਅਪ ਡੀ.ਸੀ ਦਫਤਰ, ਹਰਮੀਤ ਮੱਲੀ ਫੂਡ ਸਪਲਾਈ ਵਿਭਾਗ, ਅਮਨਦੀਪ ਅਤੇ ਹਰਪ੍ਰੀਤ ਸਿੰਘ ਦੁੱਗਲ ਖਜ਼ਾਨਾ ਵਿਭਾਗ, ਸਮੀਰ ਮਾਨ ਆਯੁਰਵੈਕ ਵਿਭਾਗ, ਸੁਰਿੰਦਰ ਸ਼ਰਮਾ ਡੀਪੀਆਰਓ ਦਫ਼ਤਰ, ਵਿਕੀ, ਹਰੀਰਾਮ ਮਾਲੀ, ਪ੍ਰਦੀਪ ਆਦਿ ਮੌਜੂਦ ਸਨ।



- October 15, 2025