ਗੁਰੂਹਰਸਹਾਏ ਦੀ ਪੁਲਸ ਵੱਲੋਂ ਡੋਡਾ ਚੂਰਾ ਪੋਸਤ ਸਮੇਤ ਇਕ ਵਿਅਕਤੀ ਗ੍ਰਿਫਤਾਰ
- 132 Views
- kakkar.news
- August 6, 2024
- Crime Punjab
ਗੁਰੂਹਰਸਹਾਏ ਦੀ ਪੁਲਸ ਵੱਲੋਂ ਡੋਡਾ ਚੂਰਾ ਪੋਸਤ ਸਮੇਤ ਇਕ ਵਿਅਕਤੀ ਗ੍ਰਿਫਤਾਰ
ਫਿਰੋਜ਼ਪੁਰ 6 ਅਗਸਤ 2024 (ਅਨੁਜ ਕੱਕੜ ਟੀਨੂੰ)
ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ‘ਚ ਗਸ਼ਤ ਦੌਰਾਨ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਇਕ ਵਿਅਕਤੀ ਨੂੰ 1 ਕਿਲੋ 500 ਗ੍ਰਾਮ ਡੋਡਾ ਚੁਰਾ ਪੋਸਤ ਸਮੇਤ ਕਾਬੂ ਕੀਤਾ ਹੈ,
ਜਾਣਕਾਰੀ ਦਿੰਦੀਆਂ ਸਬ ਇੰਸਪੈਕਟਰ ਜੁਗਰਾਜ ਸਿੰਘ ਨੇ ਦਸਿਆ ਕਿ ਉਹ ਅਤੇ ਉਹਨਾਂ ਦੀ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸੰਬਧ ਵਿੱਚ ਪਿੰਡ ਮੋਹਨ ਕੇ ਉਤਾੜ ਬੱਸ ਅੱਡਾ ਪਾਸ ਮਜੂਦ ਸੀ ਤਾਂ ਇਤਲਾਹ ਮਿਲੀ ਕਿ ਹਰਦੀਪ ਸਿੰਘ ਪੁੱਤਰ ਗੁਰਲਾਭ ਸਿੰਘ ਵਾਸੀ ਪਿੰਡ ਕੋਹਰ ਸਿੰਘ ਵਾਲਾ ਡੋਡਾ ਚੂਰਾ ਪੋਸਤ ਵੇਚਣ ਦਾ ਆਦੀ ਹੈ, ਜੋ ਅੱਜ ਵੀ ਆਪਣੀ ਸਵਿਫਟ ਕਾਰ ਰੰਗ ਚਿੱਟਾ ਬਿਨਾ ਨੰਬਰੀ ਪਰ ਸਵਾਰ ਹੋ ਕੇ ਡੋਡਾ ਚੂਰਾ ਪੋਸਤ ਲੈ ਕੇ ਪਿੰਡ ਜੀਵਾਂ ਅਰਾਈਂ ਦੀ ਤਰਫੋਂ ਲਿੰਕ ਰੋਡ ਰਾਹੀਂ ਪਿੰਡ ਕੁਤਬਗੜ ਭਾਟਾ ਨੂੰ ਜਾ ਰਿਹਾ ਹੈ, ਜੇਕਰ ਰਸਤੇ ਵਿੱਚ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੇੈ ਪੁਲਿਸ ਪਾਰਟੀ ਦੁਆਰਾ ਨਾਕਾਬੰਦੀ ਕਰਕੇ ਆਰੋਪੀ ਨੂੰ ਕਾਬੂ ਕੀਤਾ ਗਿਆ ਤੇ ਤਲਾਸ਼ੀ ਲਈ ਗਈ ਅਤੇ ਤਲਾਸ਼ੀ ਦੋਰਾਨ 1 ਕਿਲੋ 500 ਗ੍ਰਾਮ ਡੋਡਾ ਚੂਰਾ ਪੋਸਤ ਬਰਾਮਦ ਹੋਇਆ
ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਉਕਤ ਆਰੋਪੀ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ

- June 20, 2026
फिरोजपुर रेल मंडल: प्रगति और उपलब्धियों का सप्ताह।
- June 19, 2026