ਫਿਰੋਜ਼ਪੁਰ ਪੁਲਿਸ ਵੱਲੋ ਦੋ ਮਾਮਲਿਆਂ ਚ 03 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ, ਮਾਮਲਾ ਦਰਜ
- 97 Views
- kakkar.news
- August 12, 2024
- Crime Punjab
ਫਿਰੋਜ਼ਪੁਰ ਪੁਲਿਸ ਵੱਲੋ ਦੋ ਮਾਮਲਿਆਂ ਚ 03 ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ, ਮਾਮਲਾ ਦਰਜ
ਫਿਰੋਜ਼ਪੁਰ/ਘੱਲ ਖੁਰਦ 12 ਅਗਸਤ 2024 (ਅਨੁਜ ਕੱਕੜ ਟੀਨੂੰ)
ਥਾਣਾ ਘੱਲ ਖੁਰਦ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਦੋ ਮਾਮਲਿਆਂ ਚ 03 ਵਿਅਕਤੀਆਂ ਨੂੰ 193 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ |
ਮਿਲੀ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਲਖਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸੰਬਧ ਵਿੱਚ ਏਰੀਆ ਦਾਣਾ ਮੰਡੀ ਫਿਰੋਜ਼ਸ਼ਾਹ ਵਿਖੇ ਮੋਜੂਦ ਸੀ ਤਾ ਦੋ ਨੌਜਵਾਨ ਖੜੇ ਦਿਖਾਈ ਦਿਤੇ, ਜਿਨ੍ਹਾਂ ਦਾ ਨਾਮ ਜਤਿੰਦਰ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਸੋਢੀ ਵਾਲਾ ਗੁਰਮੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਫਿਰੋਜ਼ਸ਼ਾਹ,ਜੋ ਪੁਲਿਸ ਪਾਰਟੀ ਦੇਖ ਕੇ ਘਬਰਾ ਗਏ ਤੇ ਮੋਕਾ ਤੋਂ ਭੱਜਣ ਲੱਗੇ, ਜਿਹਨਾਂ ਨੂੰ ਪੁਲਿਸ ਪਾਰਟੀ ਦੁਆਰਾ ਸ਼ੱਕ ਦੀ ਬਿਨਾਅ ਪਰ ਕਾਬੂ ਕਰਕੇ ਨਾਮ ਪਤੇ ਪੁੱਛੇ ਗਏ ਤੇ ਤਲਾਸ਼ੀ ਲਈ ਗਈ ਤਲਾਸ਼ੀ ਦੋਰਾਨ 153 ਗ੍ਰਾਮ ਹੈਰੋਇਨ ਬਰਾਮਦ ਹੋਈ |
ਅਤੇ ਦੂਜੇ ਮਾਮਲੇ ਚ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸਬੰਧ ਵਿੱਚ ਪਿੱਪਲ ਵਾਲੀ ਗਲੀ ਮੁੱਦਕੀ ਪਾਸ ਮਜੂਦ ਤਾਂ ਇੱਕ ਨੌਜਵਾਨ ਖੜਾ ਦਿਖਾਈ ਦਿੱਤਾ, ਜਿਸ ਦਾ ਨਾਮ ਮਨਪ੍ਰੀਤ ਸਿੰਘ ਉਰਫ ਮਨੀ ਜੋ ਪੁਲਿਸ ਪਾਰਟੀ ਦੇਖ ਕੇ ਘਬਰਾ ਗਿਆ ਤੇ ਮੋਕਾ ਤੋਂ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਦੁਆਰਾ ਸ਼ੱਕ ਦੀ ਬਿਨਾਅ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਤੇ ਤਲਾਸ਼ੀ ਲਈ ਗਈ ਤਲਾਸ਼ੀ ਦੋਰਾਨ ਉਸ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ|
ਥਾਣਾ ਘੱਲ ਖੁਰਦ ਦੀ ਪੁਲਿਸ ਨੇ ਆਰੋਪੀਆਂ ਖਿਲਾਫ NDPS ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

