Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ – ਧੀਮਾਨ
- kakkar.news
- August 17, 2024
- Punjab
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ – ਧੀਮਾਨ
ਫ਼ਿਰੋਜ਼ਪੁਰ, 17 ਅਗਸਤ 2024 (ਅਨੁਜ ਕੱਕੜ ਟੀਨੂੰ)
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿੱਚ ਵਰਤੋਂ ਲਈ ਵੋਟਰ ਸੂਚੀਆਂ ਦੀ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ‘ਤੇ 7 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਨੂੰ ਮਿਤੀ 29 ਦਸੰਬਰ 2023 ਤੱਕ ਆਮ ਲੋਕਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਕੇ ਅਤੇ 05.01.2024 ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦਿਆਂ ਇਹ ਯਕੀਨੀ ਬਣਾਉਣ ਲਈ ਕਿ ਸਾਰੇ ਯੋਗ ਵੋਟਰ, ਜਿਨ੍ਹਾਂ ਨੇ ਅਜੇ ਤੱਕ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਨਹੀਂ ਕਰਵਾਇਆ, ਉਹ ਵੋਟਰ ਸੂਚੀਆਂ ਵਿਚ ਆਪਣਾ ਨਾਮ ਦਰਜ ਕਰਵਾ ਸਕਣ, ਇਸ ਲਈ ਕਮਿਸ਼ਨ ਵੱਲੋਂ ਹਦਾਇਤਾਂ ਮੁਤਾਬਕ ਸਮੂਹ ਚੋਣ ਰਜਿਸਟ੍ਰੇਸ਼ਨ ਅਫਸਰਾਂ /ਐਸ.ਡੀ.ਐਮਜ਼ ਵੱਲੋਂ ਕੰਮਕਾਜੀ ਦਿਨਾਂ ਦੌਰਾਨ ਵੋਟਰਾਂ ਨੂੰ ਰਜਿਸਟਰ ਕਰਨ, ਵੋਟਾਂ ਕੱਟਣ ਅਤੇ ਵੋਟਰ ਸੂਚੀ ਵਿੱਚ ਸੋਧ ਲਈ ਆਮ ਲੋਕਾਂ ਤੋਂ ਕ੍ਰਮਵਾਰ ਫਾਰਮ I, II ਅਤੇ III ਵਿੱਚ ਅਰਜ਼ੀਆਂ ਨੂੰ ਸਵੀਕਾਰ ਕਰਨ ਲਈ ਮਿਤੀ 20 ਅਗਸਤ 2024 (ਮੰਗਲਵਾਰ), 21 ਅਗਸਤ 2024 (ਬੁੱਧਵਾਰ) ਅਤੇ 22 ਅਗਸਤ 2024 (ਵੀਰਵਾਰ) ਨੂੰ ਪੰਚਾਇਤੀ ਚੋਣਾਂ ਵਿੱਚ ਵਰਤੀ ਜਾਣ ਵਾਲੀ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਜ਼ਿਲ੍ਹੇ ਵਿੱਚ ਸਬੰਧਤ ਗ੍ਰਾਮ ਪੰਚਾਇਤਾਂ ਦੇ ਮਾਲ ਅਸਟੇਟ ਅਧੀਨ ਆਉਂਦੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਰਜਿਸਟਰ ਕਰਵਾਉਣ ਲਈ ਫਾਰਮ I, ਕਿਸੇ ਵੀ ਇਤਰਾਜ਼/ਵੋਟ ਕਟਾਉਣ ਲਈ ਫਾਰਮ II ਅਤੇ ਵੋਟਰ ਸੂਚੀ ਵਿੱਚ ਕਿਸੇ ਵੀ ਸੋਧ ਲਈ ਫਾਰਮ III ਦੀ ਵਰਤੋਂ ਕਰ ਸਕਦੇ ਹਨ। ਇਹ ਫਾਰਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਐਸ.ਡੀ.ਐਮਜ਼) ਦੇ ਦਫ਼ਤਰ ਵਿਖੇ ਉਪਲਬਧ ਹਨ ਜਾਂ ਇਨ੍ਹਾਂ ਨੂੰ “ਪੰਚਾਇਤੀ ਚੋਣਾਂ ਸਟੈਚੂਅਰੀ ਫਾਰਮਜ਼” ਅਧੀਨ ਕਮਿਸ਼ਨ ਦੀ ਵੈੱਬਸਾਈਟ sec.punjab.gov.in ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।
Categories

Recent Posts