*ਫਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ*
- 184 Views
- kakkar.news
- August 19, 2024
- Crime Punjab
*ਫਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ*
ਫਿਰੋਜ਼ਪੁਰ, 18 ਅਗਸਤ 2024 (ਅਨੁਜ ਕੱਕੜ ਟੀਨੂੰ)
ਸ੍ਰੀਮਤੀ ਸੋਮਿਆ ਮਿਸ਼ਰਾ, ਆਈ.ਪੀ.ਐਸ., ਐੱਸ.ਐੱਸ.ਪੀ. ਫਿਰੋਜ਼ਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਤੱਤਾਂ ਦੀਆਂ ਕਾਰਵਾਈਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਮੁਹਿੰਮ ਦੇ ਤਹਿਤ, ਸ੍ਰੀ ਰਣਧੀਰ ਕੁਮਾਰ, ਆਈ.ਪੀ.ਐੱਸ., ਕਪਤਾਨ ਪੁਲਿਸ (ਇੰਨ:) ਫਿਰੋਜ਼ਪੁਰ ਅਤੇ ਸ਼੍ਰੀ ਵਰਿੰਦਰ ਸਿੰਘ ਪੀ.ਪੀ.ਐੱਸ., ਡੀ.ਐੱਸ.ਪੀ.(ਡੀ) ਫਿਰੋਜ਼ਪੁਰ ਦੀ ਨਿਗਰਾਨੀ ਹੇਠ ਇੰਚਾਰਜ਼ ਸੀ.ਆਈ.ਏ. ਸਟਾਫ ਫਿਰੋਜ਼ਪੁਰ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਇੱਕ ਮਹੱਤਵਪੂਰਣ ਕਾਰਵਾਈ ਕੀਤੀ। ਸੂਚਨਾ ਅਨੁਸਾਰ, ਐੱਸ.ਆਈ. ਗੁਰਚਰਨ ਸਿੰਘ ਨੇ 18 ਅਗਸਤ 2024 ਨੂੰ ਮੁਕੱਦਮਾ ਨੰਬਰ 85 ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਅਤੇ ਤੁਰੰਤ ਕਾਰਵਾਈ ਕਰਦਿਆਂ ਵਿਸ਼ਾਲ ਉਰਫ਼ ਸ਼ੈਲੀ ਅਤੇ ਸੋਨੂੰ ਪੁੱਤਰਾਨ ਰੋਸ਼ਨ ਵਾਸੀਆਨ ਜ਼ੀਰਾ ਨੂੰ ਗਿਰਫ਼ਤਾਰ ਕੀਤਾ। ਇਹ ਦੋਵਾਂ ਨਵਾਂ ਪੁਰਬਾ ਵਿਖੇ ਕੋਠੀ ਦੇ ਰਾਹੀਂ ਹੈਰੋਇਨ ਦੀ ਸਮੱਗਲਿੰਗ ਕਰ ਰਹੇ ਸਨ।
ਇਸ ਕਾਰਵਾਈ ਵਿੱਚ 01 ਕਿੱਲੋਗ੍ਰਾਮ 05 ਗ੍ਰਾਮ ਹੈਰੋਇਨ, 12 ਲੱਖ 90 ਹਜ਼ਾਰ ਰੁਪਏ ਡਰੱਗ ਮਨੀ, 01 ਦੇਸੀ ਕੱਟਾ (315 ਬੋਰ) ਸਮੇਤ 07 ਜਿੰਦਾ ਰੌਂਦ ਅਤੇ 01 ਕਾਰ ਇੰਨੋਵਾ ਬਰਾਮਦ ਕੀਤੀ ਗਈ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ ਅਤੇ ਦੋਸ਼ੀਆਨ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਪੁੱਛ-ਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।


