Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਮਿਸ਼ਨ ਵਤਸੱਲਿਆ ਸਕੀਮ ਤਹਿਤ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਸਪੌਂਸਰਸ਼ਿਪ/ਫੋਸਟਰ ਕੇਅਰ ਦਿਵਸ
- 77 Views
- kakkar.news
- August 20, 2024
- Punjab
ਮਿਸ਼ਨ ਵਤਸੱਲਿਆ ਸਕੀਮ ਤਹਿਤ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਸਪੌਂਸਰਸ਼ਿਪ/ਫੋਸਟਰ ਕੇਅਰ ਦਿਵਸ
ਫਿਰੋਜ਼ਪੁਰ 20 ਅਗਸਤ 2024 (ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਅਗਵਾਈ ਵਿੱਚ ਮਿਸ਼ਨ ਵਤਸੱਲਿਆ ਸਕੀਮ ਤਹਿਤ ਦੇਵ ਸਮਾਜ ਆਫ ਐਜੁਕੇਸ਼ਨ ਫਾਰ ਵੂਮੈਨ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਪੋਂਸਪਰਸ਼ਿਪ/ਫੋਸਟਰ ਕੇਅਰ ਦਿਵਸ ਮਨਾਇਆ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮਿਸ਼ਨ ਵਾਤਸੱਲਿਆ ਸਕੀਮ ਅਧੀਨ 18 ਸਾਲ ਤੱਕ ਦੇ ਲੋੜਵੰਦ ਬੱਚਿਆ, ਜੋ ਸਪਾਂਸਰਸ਼ਿਪ ਸਕੀਮ ਅਧੀਨ ਯੋਗ ਹੁੰਦੇ ਹਨ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋ 4 ਹਜਾਰ ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ, ਜਿਸ ਤਹਿਤ 40 ਅਨਾਥ, ਬੇਸਹਾਰਾ, ਲੋੜਵੰਦ ਬੱਚਿਆਂ ਨੂੰ ਸਪੋਰਸ਼ਿਪ ਸਕੀਮ ਦੀ ਵਿੱਤੀ ਸਹਾਇਤਾ ਦੇਣ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ|
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਤੋਂ ਸਤਨਾਮ ਸਿੰਘ ਵੱਲੋਂ ਵਿਭਾਗ ਵੱਲੋਂ ਬੇਸਹਾਰਾ ਅਤੇ ਲੋੜਵੰਦ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸਕੀਮਾ ਜਿਵੇਂ ਸਪੋਸਰਸ਼ਿਪ, ਫੋਸਟਰ ਕੇਅਰ, ਅਡਾਪਸ਼ਨ, ਬਾਲ ਵਿਆਹ ਰੋਕਣਾ, ਬਾਲ ਮਜ਼ਦੂਰੀ ਰੋਕਣਾ, ਬਾਲ ਭਿੱਖਿਆ ਰੋਕਣਾ, 1098 ਟੂਲ ਫਰੀ ਨੰਬਰ ਅਤੇ ਪੋਕਸੋ ਐਕਟ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੌਕੇ 40 ਬੱਚਿਆਂ ਜੋ ਸਪੇਸਰਸ਼ਿਪ ਸਕੀਮ ਪ੍ਰਾਪਤ ਕਰ ਰਹੇ ਹਨ ਨੂੰ ਮੁੱਖ ਮਹਿਮਾਨ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਵੱਲੋਂ 4000/- ਪ੍ਰਤੀ ਮਹੀਨਾ ਦੇ ਚੈੱਕ ਦਿੱਤੇ ਗਏ। ਇਸ ਦੌਰਾਨ ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਅਤੇ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆ ਵੱਲੋਂ ਗੀਤ ਅਤੇ ਗਿੱਧਾ ਵੀ ਪੇਸ਼ ਕੀਤਾ ਗਿਆ।
Categories

Recent Posts

