ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸ਼ਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਅਗਸਤ – ਡੀ.ਸੀ.
- 115 Views
- kakkar.news
- August 22, 2024
- Punjab
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸ਼ਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਅਗਸਤ – ਡੀ.ਸੀ.
ਫ਼ਿਰੋਜ਼ਪੁਰ, 22 ਅਗਸਤ 2024 (ਅਨੁਜ ਕੱਕੜ ਟੀਨੂੰ)
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਅਗਸਤ 2024 ਹੈ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਜਿਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ, ਉਹ ਬੱਚੇ ਇਸ ਪੁਰਸਕਾਰ ਯੋਜਨਾ ਅਧੀਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in ’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ, ਜਿਨ੍ਹਾਂ ਵਿੱਚ ਅਸਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਧਾਰਨ ਉਪਲੱਬਧੀ ਹਾਸਲ ਕੀਤੀ ਹੋਵੇ। ਉਹ ਹੋਣਹਾਰ ਬੱਚੇ ਜਿਨ੍ਹਾਂ ਨੇ ਖੇਡਾਂ. ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਜੋ ਕਿ ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ, ਉਹ ਇਸ ਵੱਕਾਰੀ ਪੁਰਸਕਾਰ ਲਈ ਅਪਲਾਈ ਕਰ ਸਕਦੇ ਹਨ।
ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ ਕਮਰਾ ਨੰਬਰ 18 ਫ਼ਿਰੋਜ਼ਪੁਰ ਵਿਖੇ ਕਰਮਚਾਰੀ ਅਸ਼ੀਸ਼ ਕੁਮਾਰ ਮੋਬਾਈਲ ਨੰ: 98151-28353 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

