Trending Now
#ਕੌਮੀ ਲੋਕ ਅਦਾਲਤ ਵਿੱਚ 12994 ਕੇਸਾਂ ਦਾ ਕੀਤਾ ਗਿਆ ਨਿਪਟਾਰਾ—ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ।
#ਜ਼ਿਲ੍ਹੇ ਵਿੱਚ ਚੋਣਾਂ ਦੇ ਮੱਦੇਨਜ਼ਰ 14 ਤੋਂ 15 ਦਸੰਬਰ 2025 ਸਵੇਰੇ 10:00 ਵਜੇ ਤੱਕ “ਡਰਾਈ ਡੇ” ਘੋਸ਼ਿਤ
#ਸਿੱਖਿਆ ਵਿਭਾਗ ਵੱਲੋਂ 20 ਦਸੰਬਰ ਨੂੰ ਮੈਗਾ ਪੀ.ਟੀ.ਐਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪੱਧਰ ’ਤੇ ਟ੍ਰੇਨਿੰਗਾਂ ਦੀ ਸ਼ੁਰੂਆਤ ਕੀਤੀ
#ਨਵੇਂ ਦਾਖਲਿਆਂ ਤੇ ਗਰਾਂਟਾਂ ਸਬੰਧੀ ਬੀਪੀਈਓ ਫ਼ਿਰੋਜ਼ਪੁਰ-1 ਵੱਲੋਂ ਸਕੂਲ ਮੁਖੀਆਂ ਨਾਲ ਮੀਟਿੰਗ
#ਫਿਰੋਜ਼ਪੁਰ ਕੇਂਦਰੀ ਜੇਲ ’ਚ ਤਲਾਸ਼ੀ ਦੌਰਾਨ ਮੋਬਾਈਲ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ
#ਯੂਨੀਅਨ ਬੈਂਕ ਆਫ ਇੰਡੀਆ ਦੀ ਨਵੀਂ ਬਣੀ ਸ਼ਾਖਾ ਦਾ ਉਦਘਾਟਨ
#ਵੁਈ ਆਰ ਵਨ ਸੰਗਠਨ ਵੱਲੋਂ ਇੱਕ ਤੂਫਾਨੀ ਮਹੀਨਾਵਾਰ ਮੀਟਿੰਗ ਕੀਤੀ ਗਈ।
#ਫਿਰੋਜ਼ਪੁਰ ਵਿੱਚ ਲੁਟੇਰਿਆਂ ਦੇ ਹੌਸਲੇ ਬੁਲੰਦ, ਦਿਨਦਿਹਾੜੇ ਖੋਹ ਦੀ ਵਾਰਦਾਤ
#फिरोजपुर मंडल द्वारा कोहरे के दौरान रेलगाड़ियों की समयपालानता को बनाए रखने के लिए कई कदम उठाए गए है
#ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਕੈਰੀਅਰ ਗਾਈਡੈਂਸ ਤਹਿਤ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲਿਆਂ ਵਿੱਚ ਲੂੰਬੜੀ ਵਾਲਾ ਦੀ ਝੰਡੀ
- 166 Views
- kakkar.news
- August 27, 2024
- Education Punjab
ਕੈਰੀਅਰ ਗਾਈਡੈਂਸ ਤਹਿਤ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲਿਆਂ ਵਿੱਚ ਲੂੰਬੜੀ ਵਾਲਾ ਦੀ ਝੰਡੀ
ਫ਼ਿਰੋਜ਼ਪੁਰ, 27 ਅਗਸਤ 2024(ਅਨੁਜ ਕੱਕੜ ਟੀਨੂੰ)
ਕੈਰੀਅਰ ਗਾਈਡੈਂਸ ਤਹਿਤ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਖਾਂ ਵਿਖੇ ਬਲਾਕ ਨੋਡਲ ਅਫਸਰ ਕਮ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਜੀ ਦੀ ਅਗਵਾਈ ਵਿੱਚ ਕਰਾਏ ਗਏ। ਜਿਸ ਵਿੱਚ ਸਮੂਹ ਬਲਾਕ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨਾ ਮੁਕਾਬਲਿਆਂ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਹਿੰਦੀ ਪੰਜਾਬੀ ਅਤੇ ਅੰਗਰੇਜੀ ਦੇ ਟਾਈਪਿੰਗ ਮੁਕਾਬਲਾ ਕਰਵਾਏ ਗਏ।
ਅੰਗਰੇਜੀ ਦੇ ਟਾਈਪਿੰਗ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਜੀ ਵਿਦਿਆਰਥਨ ਰਿਤੂ ਨੇ ਪਹਿਲਾਂ ਸਥਾਨ, ਹਰਮਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਦੇ ਹਾਸ਼ਮ ਦੂਸਰਾ ਸਥਾਨ ਅਤੇ ਸੁਖਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਪੰਜਾਬੀ ਵਿਸ਼ੇ ਤੇ ਟਾਈਪਿੰਗ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਲੂੰਬੜੀ ਵਾਲਾ ਦੀ ਵਿਦਿਆਰਥਨ ਵੰਦਨਾ ਨੇ ਪਹਿਲਾ ਸਥਾਨ, ਹਰਮਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲੇ ਨੇ ਦੂਸਰਾ ਸਥਾਨ ਅਤੇ ਪ੍ਰਿੰਸ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਲੂਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਅਤੇ ਇਸੇ ਤਰ੍ਹਾਂ ਹਿੰਦੀ ਵਿਸ਼ੇ ਦੇ ਟਾਈਪਿੰਗ ਦੇ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਦੀ ਵਿਦਿਆਰਥਨ ਵੰਦਨਾ ਨੇ ਪਹਿਲਾ ਸਥਾਨ, ਅਨੂਪਾ ਭਗਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਾ ਸਿੰਘ ਵਾਲਾ ਅਤੇ ਸੰਦੀਪ ਸਿੰਘ ਸਰਕਾਰੀ ਹਾਈ ਸਕੂਲ ਪਿਆਰੇਆਨਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ
ਤਿੰਨਾਂ ਮੁਕਾਬਲਿਆ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਓਵਰਆਲ ਟਰਾਫੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਨੇ ਪ੍ਰਾਪਤ ਕੀਤੀ।
ਇਸ ਮੌਕੇ ਬੀਐਨਓ ਸ਼੍ਰੀਮਤੀ ਰੁਪਿੰਦਰ ਕੌਰ ਜੀ ਤੋਂ ਇਲਾਵਾ ਸ੍ਰੀਮਤੀ ਖੁਸ਼ਵਿੰਦਰ ਕੌਰ, ਸੰਦੀਪ ਸਹਿਗਲ, ਲਖਵਿੰਦਰ ਸਿੰਘ ਕੰਪਿਊਟਰ ਫੈਕਲਟੀ, ਹਰਜੀਤ ਸਿੰਘ ਕੰਪਿਊਟਰ ਫੈਕਲਟੀ, ਮਨੀਸ਼ ਕੁਮਾਰ ਕੰਪਿਊਟਰ ਫੈਕਲਟੀ ਅਮਿਤ ਬਾਰੀਆ, ਮਨਜੀਤ ਸਿੰਘ ਵੋਕੇਸ਼ਨਲ ਟ੍ਰੇਨਰ ,ਸ ਗੁਰਮੀਤ ਸਿੰਘ ਕੰਪਿਊਟਰ ਫੈਕਲਟੀ
ਸ੍ਰੀਮਤੀ ਚੇਤਨਾ ਗਣਿਤ ਅਧਿਆਪਕ ਤੋਂ ਇਲਾਵਾ ਬਲਾਕ ਦੇ ਸਕੂਲਾਂ ਦੇ ਅਧਿਆਪਕ ਅਤੇ ਬੱਚੇ ਮੌਜੂਦ ਸਨ।
Categories

Recent Posts