ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦੀ 18ਵੀਂ ਕਿਸ਼ਤ ਦਾ ਲਾਭ ਲੈਣ ਲਈ ਲਾਭਪਾਤਰੀ ਆਪਣੀ ਈ.ਕੇ.ਵਾਈ.ਸੀ. ਕਰਾਉਣ: ਮੁੱਖ ਖੇਤੀਬਾੜੀ ਅਫਸਰ
- 91 Views
- kakkar.news
- September 3, 2024
- Punjab
ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਦੀ 18ਵੀਂ ਕਿਸ਼ਤ ਦਾ ਲਾਭ ਲੈਣ ਲਈ ਲਾਭਪਾਤਰੀ ਆਪਣੀ ਈ.ਕੇ.ਵਾਈ.ਸੀ. ਕਰਾਉਣ: ਮੁੱਖ ਖੇਤੀਬਾੜੀ ਅਫਸਰ
ਫ਼ਿਰੋਜ਼ਪੁਰ, 3 ਸਤੰਬਰ 2024 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਅਧੀਨ ਲਾਭਪਾਤਰੀਆਂ ਦੀ ਈ.ਕੇ.ਵਾਈ.ਸੀ. ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਿਰੋਜ਼ਪੁਰ ਵੱਲੋ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਅਧੀਨ ਲਾਭਪਾਤਰੀਆਂ ਨੂੰ ਈ.ਕੇ.ਵਾਈ.ਸੀ ਕਰਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦਾ ਨਿਰੰਤਰ ਲਾਭ ਮਿਲ ਸਕੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜੰਗੀਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਕੁੱਲ 1,46,294 ਲਾਭਪਾਤਰੀਆਂ ਨੇ ਆਪਣੇ ਆਪ ਨੂੰ ਪ੍ਰਧਾਨ ਮੰਤਰੀ ਸਕੀਮ ਲਈ ਰਜਿਸਟਰਡ ਕੀਤਾ ਹੋਇਆ ਹੈ। ਇਹ ਸਕੀਮ ਸਾਲ 2019 ਵਿੱਚ ਭਾਰਤ ਸਰਕਾਰ ਵੱਲੋਂ ਚਲਾਈ ਗਈ ਸੀ, ਜਿਸ ਅਧੀਨ ਯੋਗ ਲਾਭਪਾਤਰੀਆਂ ਨੂੰ ਭਾਰਤ ਸਰਕਾਰ ਦੁਆਰਾ 2000/- ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਸਾਲ ਦੇ 6000/- ਰੁਪਏ ਦਿੱਤੇ ਜਾਂਦੇ ਹਨ। ਪਰੰਤੂ ਈ.ਕੇ.ਵਾਈ.ਸੀ. ਨਾ ਹੋਣ ਕਾਰਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ 59,825 ਲਾਭਪਾਤਰੀ ਕਿਸਾਨ ਇਸ ਸਕੀਮ ਦਾ ਲਾਭ ਨਹੀਂ ਲੈ ਪਾ ਰਹੇ। ਉਨ੍ਹਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸਾਨ ਜਿਨ੍ਹਾਂ ਨੇ ਆਪਣੇ ਆਪ ਨੂੰ ਪੀ.ਐਮ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਰਜਿਸਟਰਡ ਕੀਤਾ ਹੋਇਆ ਹੈ ਅਤੇ ਉਹ ਪੀ.ਐੱਮ ਕਿਸਾਨ ਸਕੀਮ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਪਰ ਉਹਨਾਂ ਦੀ ਈ.ਕੇ.ਵਾਈ.ਸੀ ਨਾ ਹੋਣ ਕਾਰਨ ਉਨ੍ਹਾਂ ਨੂੰ ਇਸ ਸਕੀਮ ਦਾ ਨਿਰੰਤਰ ਲਾਭ ਨਹੀਂ ਮਿਲ ਰਿਹਾ। ਉਹ ਆਪਣੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦੇ ਖਾਤੇ ਦੀ ਈ.ਕੇ.ਵਾਈ.ਸੀ ਨੇੜਲੇ ਕਾਮਨ ਸਰਵਿਸ ਸੈਂਟਰ ‘ਤੇ ਜਾ ਕੇ ਕਰਾਉਣ। ਇਸ ਬਾਰੇ ਵਧੇਰੀ ਜਾਣਕਾਰੀ ਲੈਣ ਲਈ ਲਾਭਪਾਤਰੀ ਕਿਸਾਨ ਜ਼ਿਲ੍ਹੇ ਦੇ ਬਲਾਕ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024