Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਬਚਿਆਂ ਵਿੱਚੋ ਮੋਟਾਪੇ ਅਤੇ ਕੁਪੋਸ਼ਣ ਨੂੰ ਖਤਮ ਕਰ ਚੰਗੀ ਖੁਰਾਕ ਲਈ ਪ੍ਰੇਰਿਤ ਕਰਨਾ ਸਮੇਂ ਦੀ ਮੁਖ ਲੋੜ – ਡਾ. ਹਰਪ੍ਰੀਤ
- 121 Views
- kakkar.news
- September 6, 2024
- Education Health Punjab
ਬਚਿਆਂ ਵਿੱਚੋ ਮੋਟਾਪੇ ਅਤੇ ਕੁਪੋਸ਼ਣ ਨੂੰ ਖਤਮ ਕਰ ਚੰਗੀ ਖੁਰਾਕ ਲਈ ਪ੍ਰੇਰਿਤ ਕਰਨਾ ਸਮੇਂ ਦੀ ਮੁਖ ਲੋੜ – ਡਾ. ਹਰਪ੍ਰੀਤ
ਕੌਮੀ ਸੰਤੁਲਿਤ ਖੁਰਾਕ ਹਫਤੇ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਚੰਗੀ ਖੁਰਾਕ ਬਾਰੇ ਕੀਤਾ ਜਾਗਰੂਕ
ਫ਼ਿਰੋਜ਼ਪੁਰ, 06ਸਤੰਬਰ 2024 (ਅਨੁਜ ਕੱਕੜ ਟੀਨੂੰ )
ਬੱਚਿਆਂ ਵਿੱਚ ਮੋਟਾਪਾ ਅਤੇ ਕੁਪੋਸ਼ਣ ਮੁੱਖ ਸਮੱਸਿਆ ਬਣੀ ਹੋਈ ਹੈ ਅਤੇ ਸਮੇਂ ਦੀ ਮੁਖ ਲੋੜ ਹੈ ਕਿ ਬੱਚਿਆਂ ਨੂੰ ਸਹੀ ਖੁਰਾਕ ਲਈ ਪ੍ਰੇਰਿਤ ਕੀਤਾ ਜਾਵੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਹਰਪ੍ਰੀਤ ਕੌਰ, ਮੈਡੀਕਲ ਅਫ਼ਸਰ (ਸਕੂਲ ਹੈਲਥ) ਵੱਲੋਂ ਕੀਤਾ ਗਿਆ। ਕੌਮੀ ਸੰਤੁਲਿਤ ਖੁਰਾਕ ਹਫਤੇ ਦੇ ਆਖਰੀ ਦਿਨ ਸਿਹਤ ਵਿਭਾਗ ਦੀ ਟੀਮ ਵੱਲੋਂ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਫ਼ਿਰੋਜ਼ਪੁਰ ਵਿੱਖੇ ਵਿਦਿਆਰਥੀਆਂ ਨੂੰ ਚੰਗੀ ਖੁਰਾਕ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਸੈਮੀਨਾਰ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆ ਡਾ. ਹਰਪ੍ਰੀਤ ਕੌਰ, ਜ਼ਿਲਾ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫਸਰ ਅੰਕੁਸ਼ ਭੰਡਾਰੀ ਤੇ ਨੇਹਾ ਭੰਡਾਰੀ ਨੇ ਕਿਹਾ ਕੀ ਦੇਸ਼ ਦੀ ਵਾਗਡੋਰ ਸੰਭਾਲਣ ਵਾਲੀ ਨਵੀਂ ਪੀੜ੍ਹੀ ਲਗਾਤਾਰ ਕੁਪੋਸ਼ਣ ਦਾ ਸ਼ਿਕਾਰ ਹੋ ਰਹੀ ਹੈ ਅਤੇ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ ਸਮੇਂ ਸਿਰ ਭੋਜਨ ਕਰਨ ਦੇ ਨਾਲ-ਨਾਲ ਫਲ, ਸਲਾਦ ਅਤੇ ਘਰ ਦਾ ਬਣਿਆ ਖਾਣਾ ਦੇਣਾ ਸਮੇ ਦੀ ਮੁੱਖ ਲੋੜ ਹੈ ਤਾਂ ਹੀ ਦੇਸ਼ ਅਤੇ ਸਾਡੇ ਸਮਾਜ ਦੀ ਤਰੱਕੀ ਸੰਭਵ ਹੈ।
ਉਨ੍ਹਾਂ ਕਿਹਾ ਅਜੋਕੀ ਭਜਦੋੜ ਵਾਲੀ ਜਿੰਦਗੀ ਵਿਚ ਮਾਪੇ ਆਪਣੇ ਬੱਚਿਆਂ ਨੂੰ ਸਹੀ ਸਮੇਂ ਤੇ ਖੁਰਾਕ ਲੈਣ ਲਈ ਸੁਹਿਰਦ ਬਨਾਉਣ ਤਾਂ ਜੋ ਆਉਣ ਵਾਲੀ ਪੀੜ੍ਹੀ ਕੁਪੋਸ਼ਣ ਦਾ ਸ਼ਿਕਾਰ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਕਈ ਵਾਰ ਬੱਚੇ ਦਾ ਜਨਮ ਸਮੇਂ ਵਜ਼ਨ ਘੱਟ ਹੁੰਦਾ ਹੈ, ਪ੍ਰੰਤੂ ਬੱਚੇ ਦੀ ਤੰਦਰੁਸਤੀ ਨੂੰ ਬਰਕਰਾਰ ਰੱਖਣ ਲਈ ਉਸ ਦੀ ਉਮਰ ਦੇ ਮੁਤਾਬਿਕ ਵਜ਼ਨ ਵਧਣਾ ਅਤਿ ਜ਼ਰੂਰੀ ਹੈ ਤਾਂ ਜੋ ਬੱਚਾ ਕੁਪੋਸ਼ਣ ਦਾ ਸਿ਼ਕਾਰ ਹੋ ਕੇ ਬਿਮਾਰੀਆਂ ਦੇ ਘੇਰੇ ਵਿਚ ਨਾ ਆ ਸਕੇ।
ਉਨ੍ਹਾਂ ਕਿਹਾ ਕਿ ਸਮੇਂ ਸਿਰ ਤੇ ਸਹੀ ਮਾਤਰਾ ਵਿਚ ਭੋਜਨ ਤੇ ਫਲਾਂ ਦਾ ਇਸਤੇਮਾਲ ਨਾ ਕਰਨ ਕਰਕੇ ਕੁਪੋਸ਼ਣ ਦਾ ਸ਼ਿਕਾਰ ਹੋਏ ਬੱਚੇ ਅਕਸਰ ਹੀ ਬਿਮਾਰੀਆਂ ਨਾਲ ਲਿਪਤ ਹੋ ਜਾਂਦੇ ਹਨ, ਜਿਸ ਕਰਕੇ ਉਨ੍ਹਾਂ ਦੀ ਬਿਮਾਰੀਆਂ ਨਾਲ ਲੜਣ ਦੀ ਸਮੱਰਥਾ ਘੱਟ ਜਾਂਦੀ ਹੈ ਤਾਂ ਉਹ ਦਵਾਈਆਂ ਲੈਣ ਲਈ ਮਜ਼ਬੂਰ ਹੁੰਦੇ ਹਨ। ਬੱਚਿਆਂ ਨੂੰ ਤੰਦਰੁਸਤ ਰਹਿਣ ਲਈ ਵਿਟਾਮਿਨ ਏ ਅਤੇ ਵਿਟਾਮਿਨ ਡੀ ਅਤਿ ਜ਼ਰੂਰੀ ਹੈ। ਜੇਕਰ ਬੱਚਾ ਸਹੀ ਖੁਰਾਕ ਲਵੇਗਾ ਤਾਂ ਉਸ ਨੂੰ ਕਦੇ ਵੀ ਦਵਾਈਆਂ ਦੀ ਜ਼ਰੂਰਤ ਨਹੀਂ ਪਵੇਗੀ ਅਤੇ ਉਹ ਪੜ੍ਹਾਈ ਵਿਚ ਵੀ ਸਮੱਰਥ ਰਹੇਗਾ।
ਇਸ ਮੌਕੇ ਸੰਜੀਵ ਸ਼ਰਮਾ ਮਾਸ ਮੀਡੀਆ ਅਫਸਰ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡਿਆ ਅਫਸਰ ਨੇ ਦੱਸਿਆ ਕਿ ਅਕਸਰ ਹੀ ਕੁਪੋਸ਼ਣ ਦਾ ਸ਼ਿਕਾਰ ਬੱਚੇ ਆਪਣੇ ਹਮ ਜਮਾਤੀਆਂ ਨਾਲੋਂ ਪਛੜ ਜਾਂਦੇ ਹਨ, ਜਿਸ ਦਾ ਸਿੱਧਾ ਕਾਰਣ ਉਨ੍ਹਾਂ ਦੇ ਅੰਦਰਲੀ ਕਮਜ਼ੋਰੀ ਹੁੰਦਾ ਹੈ। ਬੱਚੇ ਨੂੰ ਜਨਮ ਉਪਰੰਤ ਜਿਥੇ ਮਾਂ ਦਾ ਦੁੱਧ ਅੰਮ੍ਰਿਤ ਵਾਂਗ ਸਿੱਧ ਹੁੰਦਾ ਹੈ, ਉਸੀ ਤਰ੍ਹਾਂ ਉਮਰ ਵਧਣ ਦੇ ਨਾਲ ਨਾਲ ਸਹੀ ਭੋਜਣ ਤੇ ਫਲ ਫਰੂਟ, ਦੁੱਧ ਆਦਿ ਦਾ ਇਸਤੇਮਾਲ ਕਰਨਾ ਅਤਿ ਜ਼ਰੂਰੀ ਹੈ ਤਾਂ ਜੋ ਬੱਚੇ ਕਿਸੇ ਤਰ੍ਹਾਂ ਦੀ ਬਿਮਾਰੀ ਦੇ ਸ਼ਿਕਾਰ ਨਾ ਹੋ ਸਕੇ। ਇਸ ਮੌਕੇ ਸਕੂਲ ਪ੍ਰਿੰਸੀਪਲ ਜਗਦੀਪ ਪਾਲ ਸਿੰਘ, ਅਧਿਆਪਕ ਰਾਜੀਵ ਹਾਂਡਾ, ਨਿਤੀਮਾ ਸ਼ਰਮਾ, ਹਰਲੀਨ ਕੌਰ, ਜਸਵੀਰ ਕੌਰ, ਮੋਨਿਕਾ ਗਰੋਵਰ, ਜਸਵਿੰਦਰ ਕੌਰ, ਕਮਲਜੀਤ ਕੌਰ ਹਾਜ਼ਰ ਸਨ।
Categories

Recent Posts

