Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਤਹਿਤ ਲਗਾਇਆ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ
- 102 Views
- kakkar.news
- September 9, 2024
- Punjab
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਤਹਿਤ ਲਗਾਇਆ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ
ਫਿਰੋਜ਼ਪੁਰ, 9 ਸਤੰਬਰ 2024 (ਅਨੁਜ ਕੱਕੜ ਟੀਨੂੰ)
ਜੱਚਾ ਅਤੇ ਬੱਚਾ ਦੀ ਸੁਰੱਖਿਆ ਨੂੰ ਲੈ ਕੇ ਸਿਹਤ ਵਿਭਾਗ ਲਗਾਤਾਰ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਚੰਗੀ ਸਿਹਤ ਬਾਰੇ ਜਾਗਰੂਕ ਕਰ ਰਿਹਾ ਹੈ। ਇਸ ਕੜੀ ਤਹਿਤ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾ ਹੇਠ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿੱਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਕੈਂਪ ਅਤੇ ਸੁਰੱਖਿਅਤ ਜਣੇਪੇ ਤੇ ਤੰਦਰੁਸਤ ਰਹਿਣ ਦੇ ਨੁਕਤੇ ਸਾਂਝੇ ਕਰਨ ਲਈ ਜਾਗਰੂਕਤਾ ਕੈਂਪ ਵੀ ਲਗਾਇਆ ਗਿਆ।
ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਸੰਬੋਧਤ ਕਰਦਿਆਂ ਡਾ. ਰੀਚਾ ਧਵਨ ਨੇ ਕਿਹਾ ਕਿ ਗਰਭਵਤੀ ਔਰਤ ਨੂੰ ਬੱਚੇ ਦੀ ਤੰਦਰੁਸਤੀ ਲਈ ਜਿਥੇ ਆਪਣੀ ਸਿਹਤ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ, ਉਥੇ ਬੱਚੇ ਦੇ ਜਨਮ ਤੋਂ ਛੇ ਮਹੀਨੇ ਤੱਕ ਅਪਣੇ ਦੁੱਧ ਨਾਲ ਪਾਲਣ ਕਰਨਾ ਚਾਹੀਦਾ ਹੈ, ਜੋ ਬੱਚੇ ਲਈ ਅੰਮ੍ਰਿਤ ਵਾਂਗ ਸਾਬਤ ਹੁੰਦਾ ਹੈ। ਉਨਾਂ ਨੇ ਕਿਹਾ ਕਿ ਗਰਭਵਤੀ ਮਹਿਲਾਵਾਂ ਲਈ ਸਿਹਤ ਵਿਭਾਗ ਵੱਲੋਂ ਜੇ.ਐਸ.ਐਸ.ਕੇ., ਜੇ.ਐਸ.ਵਾਈ. ਸਮੇਤ ਕਈ ਸਿਹਤਪੱਖੀ ਸਕੀਮਾਂ ਚਲਾਈਆਂ ਗਈਆਂ ਹਨ, ਜਿਸ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਇਲਾਜ ਤੇ ਜਣੇਪੇ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।
ਸੰਜੀਵ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਕਿਹਾ ਕਿ ਸਿਵਲ ਹਸਪਤਾਲਾਂ ਵਿਚ ਗਰਭਵਤੀ ਔਰਤ ਨੂੰ ਜਿਥੇ ਸੂਬਾ ਸਰਕਾਰ ਵੱਲੋਂ 108 ਨੰਬਰ ਐਬੂਲੈਂਸ ਰਾਹੀਂ ਲਿਆਉਣ ਤੇ ਲਿਜਾਣ ਦੀ ਸੁਵਿਧਾ ਹੈ, ਉਥੇ ਡਲੀਵਰੀ ਕੇਸ ਵੀ ਮੁਫਤ ਵਿਚ ਕਰਨ ਦੇ ਨਾਲ-ਨਾਲ ਰਹਿਣ-ਸਹਿਣ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ।
ਨੇਹਾ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਸਿਵਲ ਹਸਪਤਾਲਾਂ ਵਿਚ ਡਲੀਵਰੀ ਕਰਵਾਉਣ ਵਾਲੀ ਔਰਤ ਦਾ ਮਾਹਿਰ ਡਾਕਟਰਾਂ ਤੋਂ ਇਲਾਜ ਕਰਵਾ ਕੇ ਮੁਫਤ ਦਵਾਈਆਂ ਤੇ ਖਾਣਾ ਮੁਈਆ ਕਰਵਾਇਆ ਜਾਂਦਾ ਹੈ ਤਾਂ ਜੋ ਪਰਿਵਾਰ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਹੋਵੇ। ਇਸ ਮੌਕੇ ਬੋਲਦਿਆਂ ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ ਕਿਹਾ ਕਿ ਸਿਵਲ ਹਸਪਤਾਲਾਂ ਵਿਚ ਗਰਭਵਤੀ ਔਰਤਾਂ ਦੇ ਨਾਲ-ਨਾਲ ਹਰੇਕ ਮਨੁੱਖ ਨੂੰ ਬਚਾਉਣ ਲਈ ਪੂਰੇ ਪ੍ਰਬੰਧ ਹਨ। ਉਨ੍ਹਾਂ ਕਿਹਾ ਕਿ ਜਿਥੇ ਸਰਕਾਰੀ ਹਸਪਤਾਲਾਂ ਵਿਚ ਮਾਹਿਰ ਡਾਕਟਰਾਂ ਵੱਲੋਂ ਆਧੁਨਿਕ ਮਸ਼ੀਨਾਂ ਨਾਲ ਮਰੀਜ਼ਾਂ ਦਾ ਚੈਕਅਪ ਕੀਤਾ ਜਾਂਦਾ ਹੈ, ਉਥੇ ਬਹੁਤੀਆਂ ਬਿਮਾਰੀਆਂ ਦੀ ਦਵਾਈ ਹਸਪਤਾਲ ਵਿਚੋਂ ਮੁਫਤ ਦੇ ਕੇ ਮਰੀਜ਼ ਨੂੰ ਬਚਾਉਣ ਦਾ ਹਰ ਉਪਰਾਲਾ ਕੀਤਾ ਜਾਂਦਾ ਹੈ।ਇਸ ਮੋਕੇ ਉਹਨਾਂ ਕਿਹਾ ਕਿ ਜਨਮ ਤੋਂ ਲੈ ਕੇ ਛੇ ਮਹੀਨੇ ਤੱਕ ਮਾਂ ਦਾ ਦੁੱਧ ਹੀ ਬੱਚੇ ਲਈ ਮੁਕੰਮਲ ਖੁਰਾਕ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵਿਚ 1 ਸਾਲ ਤੱਕ ਦੇ ਲੜ੍ਹਕੇ ਅਤੇ 5 ਸਾਲ ਦੀਆਂ ਲੜਕੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਿਹਤਮੰਤ ਸਮਾਜ ਦੀ ਸਿਰਜਨਾ ਵਿਚ ਆਪਣਾ ਯੋਗਦਾਨ ਪਾਉਣ।
ਇਸ ਮੋਕੇ ਉਨ੍ਹਾਂ ਕਿਹਾ ਕਿ ਜਿਥੇ ਇਕ ਤੋਂ ਦੂਸਰੇ ਬੱਚੇ ਦੀ ਪਲਾਨਿੰਗ ਵਿਚ 3 ਸਾਲ ਦਾ ਫਰਕ ਹੋਣਾ ਚਾਹੀਦਾ ਹੈ, ਉਥੇ ਔਰਤ ਨੂੰ 20 ਤੋਂ 35 ਸਾਲ ਤੱਕ ਦੀ ਉਮਰ ਵਿਚ ਹੀ ਗਰਭਧਾਰਨ ਕਰਨਾ ਚਾਹੀਦਾ ਹੈ, ਜੋ ਬੱਚੇ ਤੇ ਮਾਂ ਲਈ ਸਹੀ ਸਿੱਧ ਹੁੰਦਾ ਹੈ।
ਇਸ ਮੌਕੇ ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਸਮੇਤ ਪੈਰਾ ਮੈਡੀਕਲ ਸਟਾਫ ਅਤੇ ਗਰਭਵਤੀ ਔਰਤਾਂ ਤੇ ਆਮ ਲੋਕ ਮੌਜੂਦ ਸਨ।
Categories

Recent Posts


- October 15, 2025