Trending Now
#ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
#ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
#अंतर-रेलवे क्रॉस कंट्री चैंपियनशिप में सुश्री नीता ने हासिल किया तीसरा स्थान
#ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ
#ਫਿਰੋਜ਼ਪੁਰ ’ਚ ਕਾਂਗਰਸ ਦਾ ਰੋਸ ਪ੍ਰਦਰਸ਼ਨ, ਰਾਜਾ ਵੜਿੰਗ ਨੇ SIR ਅਤੇ ਨਸ਼ਿਆਂ ਦੇ ਮੁੱਦੇ ’ਤੇ ਕੇਂਦਰ ਤੇ ਸੂਬਾ ਸਰਕਾਰ ਨੂੰ ਘੇਰਿਆ
#113 इंजीनियर रेजिमेंट के जवानों ने सिधवां नहर में दो लोगों को डूबने से बचाया
#ਫਿਰੋਜ਼ਪੁਰ ਵਿੱਚ ਸ਼ਹੀਦ ਭਗਤ ਸਿੰਘ ਚੌਕ ਦਾ ਨਵੀਨੀਕਰਨ, ਸ਼ਹੀਦ-ਏ-ਆਜ਼ਮ ਦਾ ਬੁੱਤ ਕੀਤਾ ਸਥਾਪਿਤ
#50 ਹਜ਼ਾਰ ਰਿਸ਼ਵਤ ਲੈਂਦੀ ਮਹਿਲਾ SHO ਅਤੇ ਹੋਮਗਾਰਡ ਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ!
#ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼, 19 ਕਿਲੋ 820 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ
- kakkar.news
- September 14, 2024
- Punjab
ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ
ਫਿਰੋਜ਼ਪੁਰ, 14 ਸਤੰਬਰ 2024 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਟੀਮ ਨੇ ਪਿਛਲੇ 1 ਹਫ਼ਤੇ ਦੌਰਾਨ ਵੱਖ-ਵੱਖ ਖਾਧ ਪਦਾਰਥਾਂ ਦੇ 5 ਸੈਂਪਲ ਲਏ ਹਨ। ਜ਼ਿਲ੍ਹਾ ਸਿਹਤ ਅਫ਼ਸਰ ਡਾ ਦੀਪਇੰਦਰ ਕੁਮਾਰ ਨੇ ਦੱਸਿਆ ਕਿ ਪਿਛਲੇ ਹਫ਼ਤੇ ਦੌਰਾਨ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਵਿਆਪਕ ਚੈਕਿੰਗ ਕੀਤੀ, ਜਿਸ ਦੌਰਾਨ ਦੁੱਧ, ਖੋਆ, ਮਠਿਆਈ, ਬੇਕਰੀ ਤੇ ਹੋਰ ਚੀਜ਼ਾਂ ਦੇ 5 ਸੈਂਪਲ ਲਏ ਗਏ। ਇਹ ਸਾਰੀਆਂ ਜਾਂਚ ਮੁਹਿੰਮਾਂ ਵੱਖ ਵੱਖ ਥਾਈਂ ਤੜਕਸਾਰ ਚਲਾਈਆਂ ਗਈਆਂ।
ਜਿਲ੍ਹਾ ਸਿਹਤ ਅਫ਼ਸਰ ਡਾ ਦੀਪਇੰਦਰ ਕੁਮਾਰ ਨੇ ਦੱਸਿਆ ਕਿ ਫ਼ੂਡ ਸੇਫ਼ਟੀ ਟੀਮ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਿਰੰਤਰ ਛਾਪੇ ਮਾਰ ਰਹੀ ਹੈ ਤਾਂ ਜੋ ਖਾਧ ਪਦਾਰਥਾਂ ਵਿਚ ਮਿਲਾਵਟ ਨੂੰ ਠੱਲ ਪਾਈ ਜਾ ਸਕੇ। ਸਿਹਤ ਵਿਭਾਗ ਦਾ ਸੁਨੇਹਾ ਬਿਲਕੁਲ ਸਪੱਸ਼ਟ ਹੈ ਕਿ ਖਾਧ ਪਦਾਰਥਾਂ ਵਿਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਫ਼ੂਡ ਸੇਫ਼ਟੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜ਼ਿਲ੍ਹਾ ਸਿਹਤ ਅਧਿਕਾਰੀ ਨੇ ਦੁੱਧ ਦੀਆਂ ਵਸਤਾਂ ਬਣਾਉਣ ਵਾਲੇ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਦੀ ਸੁਰੱਖਿਆ ਅਤੇ ਸੰਭਾਲ ਵਾਸਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ। ਡੀ.ਐਚ.ਓ. ਨੇ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਵਲ ਵਿਸ਼ੇਸ਼ ਧਿਆਨ ਦੇਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ”ਤਹਿਤ ਹਰ ਦੁਕਾਨਦਾਰ, ਦੋਧੀ ਜਾਂ ਹੋਰ ਸਬੰਧਤ ਵਿਅਕਤੀ ਲਈ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣਾ ਜ਼ਰੂਰੀ ਹੈ। ਜੇ ਕੋਈ ਵੀ ਦੁਕਾਨਦਾਰ ਇਸ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਦੁਕਾਨਦਾਰਾਂ ਖ਼ਾਸਕਰ ਮਠਿਆਈ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਸ਼ੁੱਧ ਅਤੇ ਮਿਲਾਵਟ ਰਹਿਤ ਮਠਿਆਈਆਂ ਬਣਾਉਣਾ ਯਕੀਨੀ ਬਣਾਉਣ। ਅਜਿਹਾ ਨਾ ਕਰਨ ਦੀ ਹਾਲਤ ਵਿਚ ਉਨ੍ਹਾਂ ਦਾ ਵਿਕਰੀ ਲਾਇਸੰਸ ਰੱਦ ਕੀਤਾ ਜਾਵੇਗਾ ਅਤੇ ਨਾਲ ਹੀ ਕਾਨੂੰਨ ਵਿਚ ਜੁਰਮਾਨੇ ਅਤੇ ਸਜ਼ਾ ਦਾ ਵੀ ਪ੍ਰਬੰਧ ਹੈ।
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਖ਼ਰੀਦ ਸਮੇਂ ਮਿਆਰ ਅਤੇ ਸ਼ੁੱਧਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ।
—-
Categories

Recent Posts
- September 29, 2026
ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
- September 29, 2026
ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
- September 29, 2026
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
- September 28, 2026