Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ
- 122 Views
- kakkar.news
- September 25, 2024
- Punjab
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ
ਫਿਰੋਜ਼ਪੁਰ 25 ਸਤੰਬਰ 2024 (ਅਨੁਜ ਕੱਕੜ ਟੀਨੂੰ)
ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਮੈਡਮ ਅਨੁਰਾਧਾ, ਮਾਨਯੋਗ ਸਿਵਲ ਜੱਜ (ਸੀਨਅਰ ਡਵੀਜਨ)/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਅੱਜ ਲੀਡ ਬੈਂਕ ਮੈਨੇਜਰ, ਬੈਕ ਮੈਨੇਜਰਾਂ, ਬਿਜਲੀ ਬੋਰਡ, ਬੀ.ਐੱਸ.ਐੱਨ.ਐੱਲ, ਪੁਲਿਸ ਪ੍ਰਸ਼ਾਸਨ, ਜ਼ਿਲ੍ਹਾ ਪ੍ਰਸਾਸ਼ਨ ਅਤੇ ਹੋਰ ਅਦਾਰਿਆਂ ਦੇ ਅਧਿਕਾਰੀਆਂ ਨਾਲ 14 ਦਸੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ।
ਜੱਜ ਸਾਹਿਬ ਨੇ ਮੀਟਿੰਗ ਵਿੱਚ ਹਾਜ਼ਰਨ ਅਧਿਕਾਰੀਆਂ ਨੂੰ ਪ੍ਰੀ ਲੋਕ ਅਦਾਲਤਾਂ ਦੇ ਸ਼ਿਡਿਊਲ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਉਹ ਜਲਦ ਪ੍ਰੀ ਲਿਟੀਗੇਟਿਵ ਕੇਸ ਦਾਖਲ ਕਰਨ ਤਾਂ ਜੋ ਉਨ੍ਹਾਂ ਕੇਸਾਂ ਨੂੰ ਲੋਕ ਅਦਾਲਤ ਵਿੱਚ ਰੱਖਣ ਤੋਂ ਪਹਿਲਾਂ ਇਨ੍ਹਾਂ ਪ੍ਰੀ ਲੋਕ ਅਦਾਲਤਾਂ ਵਿੱਚ ਵੀ ਸੁਣਿਆ ਜਾ ਸਕੇ। ਇਸ ਮੀਟਿੰਗ ਵਿੱਚ ਜੱਜ ਸਾਹਿਬ ਨੇ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਪ੍ਰੀ ਲਿਟੀਗੇਟਿਵ ਕੇਸ ਲਗਾਉਣ ਅਤੇ ਅਦਾਲਤਾਂ ਵਿੱਚ ਲੰਭਿਤ ਕੇਸਾਂ ਨੂੰ ਰਾਜੀਨਾਮੇ ਲਈ ਲੋਕ ਅਦਾਲਤ ਵਿੱਚ ਰਖਵਾਉਣ ਬਾਰੇ ਕਿਹਾ ਗਿਆ। ਮਾਨਯੋਗ ਜੱਜ ਸਾਹਿਬ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਲਾਭ ਉਠਾ ਸਕਦੇ ਹਨ ਅਤੇ ਇਸ ਨੈਸ਼ਨਲ ਲੋਕ ਅਦਾਲਤ ਦਾ ਲਾਭ ਉਠਾਉਣ ਲਈ ਸਬੰਧਤ ਅਦਾਲਤ ਵਿੱਚ ਦਰਖਾਸਤ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ, ਝੋਕ ਰੋਡ, ਨੇੜੇ ਸ਼ੇਰ ਸ਼ਾਹ ਅਲੀ ਚੌਕ, ਫਿਰੋਜ਼ਪੁਰ ਕੈਂਟ ਵਿੱਚ ਆਪਣੀ ਦਰਖਾਸਤ ਦੇ ਕੇ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦੇ ਹਨ।
Categories

Recent Posts

