ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ’ਚ ਨੇਸ਼ਨਲ ਐਨ.ਐਸ.ਐਸ. ਦਿਵਸ ਮਨਾਇਆ
- 129 Views
- kakkar.news
- September 26, 2024
- Education Punjab
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ’ਚ ਨੇਸ਼ਨਲ ਐਨ.ਐਸ.ਐਸ. ਦਿਵਸ ਮਨਾਇਆ
ਫ਼ਿਰੋਜ਼ਪੁਰ, 26 ਸਤੰਬਰ 2024 (ਅਨੁਜ ਕੱਕੜ ਟੀਨੂੰ)
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਯੁਵਕ ਸੇਵਾਵਾਂ ਵਿਭਾਗ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਨੈਸ਼ਨਲ ਐਨ.ਐਸ.ਐਸ. ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ, ਸਲੋਗਨ ਮੁਕਾਬਲੇ ਕਰਵਾਏ ਗਏ ਅਤੇ ਕੈਂਪਸ ਅੰਦਰ ਸਫਾਈ ਮੁਹਿੰਮ ਦਾ ਆਯੋਜਨ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।
ਇਸ ਮੌਕੇ ਸਮਾਜਿਕ ਬੁਰਾਈਆਂ ਉਪਰ ਸੈਮੀਨਾਰ ਵਿੱਚ ਪ੍ਰੋਗਰਾਮ ਅਫ਼ਸਰ ਸ਼੍ਰੀ ਗੁਰਜੀਵਨ ਸਿੰਘ ਵਲੋਂ ਵਿਸਥਾਰ ਸਹਿਤ ਤਕਰੀਰ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਰਹਿਤ ਜੀਵਨ ਜਿਉਣ ਦੇ ਗੁਰ ਦੱਸੇ। ਯੂਨੀਵਰਸਿਟੀ ਰਜਿਸਟ੍ਰਾਰ ਡਾ. ਗਜ਼ਲਪ੍ਰੀਤ ਸਿੰਘ ਨੇ ਵਲੰਟੀਅਰਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਭਲਾਈ ਦੇ ਕੰਮਾਂ ਵਿੱਚ ਅੱਗੇ ਆਉਣ ਦੇ ਇਕ ਚੰਗੇ ਸਮਾਜ ਦੀ ਸਿਰਜਣਾ ਕਰਨ।
ਇਸ ਮੌਕੇ ਨੋਡਲ ਅਫ਼ਸਰ ਸ੍ਰ ਗੁਰਪ੍ਰੀਤ ਸਿੰਘ, ਪ੍ਰੋਗਰਾਮ ਅਫ਼ਸਰ ਜਸਵੀਰ ਚੰਦ ਅਤੇ ਐਨ.ਐਸ.ਐਸ. ਵਲੰਟੀਅਰ ਹਾਜ਼ਰ ਸਨ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026