ਸਤੀਆ ਵਾਲਾ ਸਕੂਲ ਵਿੱਚ ਮੈਗਾ ਮਾਪੇ ਅਧਿਆਪਕ ਮਿਲਣੀ, ਸਿੱਖਿਆ ਕ੍ਰਾਂਤੀ ਦੀ ਨਵੀਂ ਸ਼ੁਰੂਆਤ
- 283 Views
- kakkar.news
- October 22, 2024
- Education Punjab
ਸਤੀਆ ਵਾਲਾ ਸਕੂਲ ਵਿੱਚ ਮੈਗਾ ਮਾਪੇ ਅਧਿਆਪਕ ਮਿਲਣੀ, ਸਿੱਖਿਆ ਕ੍ਰਾਂਤੀ ਦੀ ਨਵੀਂ ਸ਼ੁਰੂਆਤ
ਫਿਰੋਜ਼ਪੁਰ, 22 ਅਕਤੂਬਰ, 2024 (ਅਨੁਜ ਕੱਕੜ ਟੀਨੂੰ )
ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੇ ਹਿੱਸੇ ਵਜੋਂ, ਸਤੀਆ ਵਾਲਾ ਸਰਕਾਰੀ ਹਾਈ ਸਮਾਰਟ ਸਕੂਲ ਵਿੱਚ “ਮੈਗਾ ਮਾਪੇ ਅਧਿਆਪਕ ਮਿਲਣੀ” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ, ਸਕੂਲ ਦੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੱਦਾ ਦਿੱਤਾ ਗਿਆ ਸੀ।
ਸਕੂਲ ਦੇ ਮੁੱਖ ਮਹਿਮਾਨ ਪਿੰਡ ਦੇ ਸਰਪੰਚ ਸ. ਕੁਲਦੀਪ ਸਿੰਘ ਅਤੇ ਗ੍ਰਾਮ ਪੰਚਾਇਤ ਦੇ ਮੈਂਬਰਾਂ ਦੀ ਮੌਜੂਦਗੀ ਵਿੱਚ, ਸਕੂਲ ਮੈਨਜਮੈਂਟ ਕਮੇਟੀ ਅਤੇ ਹੋਰ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ ਗਿਆ। ਸਕੂਲ ਮੁਖੀ ਅਤੇ ਸਟਾਫ ਵੱਲੋਂ ਉਨ੍ਹਾਂ ਨੂੰ ਸਕੂਲ ਦੇ ਚੱਲ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ ਗਿਆ।
ਸਕੂਲ ਦੀ ਮੁੱਖ ਅਧਿਆਪਿਕਾ ਸ੍ਰੀਮਤੀ ਪਰਵੀਨ ਬਾਲਾ ਨੇ ਵਿਦਿਆਰਥੀਆਂ ਵੱਲੋਂ ਸਕੂਲੀ ਖੇਡਾਂ, ਪੈਟਿੰਗ ਮੁਕਾਬਲਿਆਂ ਅਤੇ ਆਰਟੀਫਿਸ਼ਲ ਇੰਨਟੈਲੀਜੈਂਸ ਪ੍ਰੋਗਰਾਮ ਦੇ ਦੌਰਾਨ ਪ੍ਰਾਪਤ ਮੈਡਲਾਂ ਬਾਰੇ ਜਾਣਕਾਰੀ ਦਿੱਤੀ।
ਮੌਕੇ ‘ਤੇ, ਵਿਦਿਆਰਥੀਆਂ ਨੂੰ ਪ੍ਰਸੰਸ਼ਾ ਪੱਤਰ ਦਿੱਤੇ ਗਏ ਅਤੇ ਭਵਿਖ ਵਿੱਚ ਕਰਨ ਵਾਲੇ ਕੰਮ ਅਤੇ ਸੁਝਾਵ ਸਾਂਝੇ ਕੀਤੇ ਗਏ। ਸਕੂਲ ਦੇ ਟੀਚਰਾਂ ਵੱਲੋਂ ਮਾਪਿਆਂ ਨੂੰ ਸਕੂਲ ਹਾਜਰੀ ਯਕੀਨੀ ਬਣਾਉਣ, ਹੋਮ-ਵਰਕ ਦੀ ਜਾਂਚ ਕਰਨ ਅਤੇ ਬੱਚਿਆਂ ਦੀ ਕਾਰਗੁਜਾਰੀ ਬਾਰੇ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਗਈ।
ਸ੍ਰੀਮਤੀ ਪਰਵੀਨ ਬਾਲਾ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਉਜਵਲ ਭਵਿਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਸਟਾਫ ਵੀ ਹਾਜਰ ਰਿਹਾ।
ਇਸ ਪ੍ਰੋਗਰਾਮ ਨੇ ਸਿੱਖਿਆ ਦੇ ਮਿਆਰ ਨੂੰ ਬਹਾਲ ਕਰਨ ਅਤੇ ਮਾਪਿਆਂ-ਅਧਿਆਪਕਾਂ ਦੇ ਵਿਚਕਾਰ ਸਹਿਯੋਗ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024