ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
- 63 Views
- kakkar.news
- October 24, 2024
- Punjab
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
- ਜੇਲ੍ਹ ਖੇਤਰ ਵਿੱਚ ਵਰਜਿਤ ਵਸਤਾਂ/ਯੰਤਰਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਅੰਦਰ ਲਿਜਾਣ ਜਾਂ ਰੱਖਣ ‘ਤੇ ਪਾਬੰਦੀ
- ਸਰਕਾਰੀ ਜ਼ਮੀਨ ‘ਤੇ, ਰਾਹ ‘ਤੇ, ਸੜਕ ਜਾਂ ਚੌਂਕ ‘ਤੇ ਹੋਰਡਿੰਗ ਲਗਾਉਣ ਤੇ ਪਾਬੰਦੀ
- ਜਨਤਕ ਥਾਵਾਂ ਤੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਚੱਲਣ, ਧਰਨੇ ਦੇਣ, ਰੈਲੀਆਂ, ਮੁਜਾਹਰੇ ਕਰਨ ਦੇ ਪਾਬੰਦੀ
- ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ/ਸਿੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਤੇ ਵਰਤੋਂ ਕਰਨ ‘ਤੇ ਪਾਬੰਦੀ
ਫ਼ਿਰੋਜ਼ਪੁਰ 24 ਅਕਤੂਬਰ 2024 (ਅਨੁਜ ਕੱਕੜ ਟੀਨੂੰ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵਿਅਕਤੀ ਦੁਆਰਾ, ਕਿਸੇ ਤਰੀਕੇ ਨਾਲ ਕਿਸੇ ਵੀ ਯੰਤਰ ਦੁਆਰਾ ਜੇਲ੍ਹ ਖੇਤਰ ਵਿੱਚ ਕਾਨੂੰਨੀ ਤੌਰ ‘ਤੇ ਵੈਧ, ਲਾਗੂ ਅਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਕਿਸੇ ਵੀ ਵਸਤੂ ਜਾਂ ਪਦਾਰਥ ਜਾਂ ਸਮੱਗਰੀ, ਨੂੰ ਜੇਲ੍ਹ ਵਿੱਚ ਰੱਖਣਾ ਜੋ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਅਧੀਨ ਵਰਜਿਤ ਹੈ ਸਿੱਧੇ ਜਾਂ ਅਸਿੱਧੇ ਤੌਰ ‘ਤੇ ਅੰਦਰ ਲਿਜਾਣ ਜਾਂ ਉਸ ਨੂੰ ਕਬਜ਼ੇ ਵਿੱਚ ਰੱਖਣ ‘ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਦੱਸਿਆ ਕਿ ਜੇਲ ਦੇ ਖੇਤਰ ਵਿਚ ਪਾਬੰਦੀਸ਼ੁਦਾ ਵਸਤੂਆਂ ਦਾ ਦਾਖਲਾ ਅਤੇ ਗੈਰ-ਕਾਨੂੰਨੀ ਤਰੀਕਿਆਂ ਨਾਲ ਜੇਲ ਵਿਚ ਕੈਦੀਆਂ ਲਈ ਇਨ੍ਹਾਂ ਦੀ ਉਪਲਬਧਤਾ ਉਕਤ ਖੇਤਰ ਦੇ ਅੰਦਰ ਅਤੇ ਬਾਹਰ ਅਪਰਾਧਾਂ ਨੂੰ ਸ਼ੁਰੂ ਕਰਨ ਦਾ ਸੰਕੇਤ ਦਿੰਦੀ ਹੈ, ਜਿਸ ਕਾਰਨ ਅਮਨ-ਸ਼ਾਂਤੀ ਭੰਗ ਹੋਣ ਦੀ ਬਹੁਤ ਸੰਭਾਵਨਾ ਹੁੰਦੀ ਹੈ ਅਤੇ ਇਹ ਅਪਰਾਧ ਗੰਭੀਰ ਰੂਪ ਧਾਰਨ ਕਰ ਲੈਂਦੇ ਹਨ। ਮਨੁੱਖੀ ਜੀਵਨ ਲਈ ਖ਼ਤਰਾ, ਜਨਤਕ ਸੁਰੱਖਿਆ, ਸੁਰੱਖਿਆ ਅਤੇ ਜੇਲ੍ਹ ਦੇ ਅੰਦਰ ਅਤੇ ਬਾਹਰ ਜਨਤਕ ਜਾਇਦਾਦ ਨੂੰ ਖ਼ਤਰਾ ਹੋਣ ਦੀ ਸੰਭਾਵਨਾ ਬਣ ਸਕਦੀ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸੇ ਵੀ ਸਰਕਾਰੀ ਜ਼ਮੀਨ ‘ਤੇ, ਰਾਹ ‘ਤੇ, ਸੜਕ ਜਾਂ ਚੌਂਕ ‘ਤੇ ਬਿਨਾਂ ਸਬੰਧਤ ਨਗਰ ਕੌਂਸਲ, ਕੰਨਟੋਨਮੈਂਟ ਬੋਰਡ, ਨਗਰ ਪੰਚਾਇਤ, ਗ੍ਰਾਮ ਪੰਚਾਇਤ ਜਾਂ ਸਬੰਧਿਤ ਵਿਭਾਗ ਦੀ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀ ਹੋਰਡਿੰਗ ਲਗਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਜਨਤਕ ਥਾਵਾਂ ਤੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਚੱਲਣ, ਕਿਸੇ ਵਿਅਕਤੀ ਵੱਲੋਂ ਮੀਟਿੰਗ ਕਰਨ, ਧਰਨੇ ਦੇਣ, ਜਲੂਸ/ਰੈਲੀਆਂ, ਮੁਜਾਹਰੇ, ਹੜਤਾਲਾਂ ਕਰਨਾ, ਪੁਤਲੇ ਸਾੜਨ ਨਾਲ ਆਵਾਜਾਈ ਵਿਚ ਵਿਘਨ ਪਾਉਣ ਅਤੇ ਜਨਤਕ ਥਾਵਾਂ ਤੇ ਮੀਟਿੰਗ ਕਰਨਾ ਆਦਿ ਤੇ ਵੀ ਪਾਬੰਦੀ ਲਗਾਈ ਹੈ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ ਦੇ ਜਵਾਨ, ਹਰ ਸਰਕਾਰੀ ਕਰਮਚਾਰੀ ਅਤੇ ਵਿਆਹ-ਸ਼ਾਦੀਆਂ ਤੇ ਮਾਤਮੀ ਜਲੂਸ, ਇਲੈਕਸ਼ਨ ਸਬੰਧੀ ਰਿਹਰਸਲਾਂ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ੍ਹਾ/ਉਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ਤੇ ਲਾਗੂ ਨਹੀਂ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਤੰਗ /ਗੁੱਡੀਆਂ ਉਡਾਉਣ ਲਈ ਨਾਈਲੋਨ/ਸਿੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾਈ ਗਈ ਹੈ।
ਇੱਕ ਹੋਰ ਹੁਕਮ ਅਨੁਸਾਰ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਸਿਹਤਮੰਦ ਵਿਅਕਤੀਆਂ ਵੱਲੋਂ ਰੂਰਲ ਅਤੇ ਗ੍ਰਾਮੀਣ ਬੈਂਕਾਂ, ਡਾਕਖਾਨੇ ਅਤੇ ਛੋਟੇ ਡਾਕਘਰਾਂ, ਰੇਲਵੇ ਸਟੇਸ਼ਨਾਂ, ਸਰਕਾਰੀ ਦਫਤਰਾਂ, ਇੰਸਟੀਚਿਊਟਾਂ, ਨਹਿਰਾਂ ਦੇ ਕੰਢੇ, ਸਤਲੁਜ ਦਰਿਆ ਦੇ ਪੁਲਾਂ ਅਤੇ ਖਾਸ ਤੌਰ ‘ਤੇ ਬਿਜਲੀ ਬੋਰਡ ਦੇ ਗਰਿੱਡਾਂ, ਸਬ-ਸਟੇਸ਼ਨਾਂ, ਟਰਾਂਸਮਿਸ਼ਨ ਲਾਈਨਾਂ, ਟਰਾਂਸਫਾਰਮਰਾਂ ਅਤੇ ਬਿਜਲੀ ਦੇ ਖੰਬਿਆਂ ਨੂੰ ਤੋੜ ਫੋੜ ਤੋਂ ਬਚਾਉਣ ਲਈ 24 ਘੰਟੇ ਗਸ਼ਤ/ਪਹਿਰਾ ਲਗਾਇਆ ਜਾਵੇ। ਜੇਕਰ ਕਿਧਰੇ ਪੁੱਲ, ਦਰਿਆ ਜਾਂ ਨਹਿਰ ਦੇ ਟੁੱਟ ਜਾਣ ਦੀ ਸੰਭਾਵਨਾ ਹੋਵੇ ਤਾਂ ਉਹ ਇਸ ਸਬੰਧੀ ਸੂਚਨਾ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਨੁੰ ਦੇਣ। ਉਨ੍ਹਾਂ ਹੁਕਮ ਦਿੱਤਾ ਕਿ ਹਰ ਪਿੰਡ ਦੀ ਪੰਚਾਇਤ ਐਕਟ ਦੀ ਧਾਰਾ (4-1) ਦੀ ਪੂਰੀ ਤਰਜਮਾਨੀ ਕਰਦਿਆਂ ਹੋਇਆ ਆਪਣੇ ਖੇਤਰਾਂ ਵਿੱਚ ਡਿਊਟੀ ਕਰਾਏਗੀ। ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹਿਣਗੇ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024