Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਕਿਸਾਨਾਂ ਨੂੰ ਡੀ.ਏ.ਪੀ. ਦੇ ਨਾਲ ਵਾਧੂ ਸਮਾਨ ਖਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਖਾਦਾਂ ਦੇ ਡੀਲਰ
- 219 Views
- kakkar.news
- November 2, 2024
- Agriculture Punjab
ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਖਾਦ ਉਪਲਬਧ ਕਰਵਾਈ ਜਾਵੇਗੀ – ਮੁੱਖ ਖੇਤੀਬਾੜੀ ਅਫ਼ਸਰ
ਜ਼ਿਲ੍ਹੇ ਵਿੱਚ ਕਰੀਬ 2 ਲੱਖ 2 ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ, ਸਰੋਂ ਤੇ ਸਬਜ਼ੀਆਂ ਆਦਿ ਦੀ ਬਿਜਾਈ ਲਈ ਲਗਭਗ 5 ਲੱਖ 12 ਹਜ਼ਾਰ ਬੈਗ ਡੀ.ਏ.ਪੀ. ਦੀ ਮੰਗ, ਹੁਣ ਤੱਕ 4 ਲੱਖ 40 ਹਜ਼ਾਰ ਬੈਗ ਹੋਏ ਉਪਲਬਧ
ਕਿਸਾਨਾਂ ਨੂੰ ਡੀ.ਏ.ਪੀ. ਦੇ ਨਾਲ ਵਾਧੂ ਸਮਾਨ ਖਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਖਾਦਾਂ ਦੇ ਡੀਲਰ
ਫਿਰੋਜ਼ਪੁਰ 2 ਨਵੰਬਰ:2024 (ਅਨੁਜ ਕੱਕੜ ਟੀਨੂੰ)
ਮੁੱਖ ਖੇਤੀਬਾੜੀ ਅਫ਼ਸਰ ਡਾ. ਜੰਗੀਰ ਸਿੰਘ ਨੇ ਕਿਹਾ ਕਿ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 2 ਲੱਖ 2 ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ, ਸਰੋਂ ਤੇ ਸਬਜ਼ੀਆਂ ਆਦਿ ਦੀ ਬਿਜਾਈ ਕੀਤੀ ਜਾਂਦੀ ਹੈ, ਜਿਸ ਲਈ ਕਰੀਬ ਜ਼ਿਲ੍ਹੇ ਵਿੱਚ ਲਗਭਗ 5 ਲੱਖ 12 ਬੈਗ ਡੀ.ਏ.ਪੀ. ਦੀ ਮੰਗ ਹੈ ਤੇ ਹੁਣ ਤੱਕ ਜ਼ਿਲ੍ਹੇ ਵਿੱਚ 4 ਲੱਖ 40 ਹਜ਼ਾਰ ਬੈਗ ਡੀ.ਏ.ਪੀ. ਪੁੱਜ ਚੁੱਕੀ ਹੈ, ਬਾਕੀ ਰਹਿੰਦੀ ਡੀ.ਏ.ਪੀ. ਖਾਦ ਦੀ ਜਲਦ ਸਪਲਾਈ ਵੀ ਪੁੱਜ ਜਾਵੇਗੀ। ਉਨ੍ਹਾਂ ਦੱਸਿਆ ਕਿ ਡੀਏਪੀ ਦੀ ਕੁਲ ਮੰਗ ਦਾ 60 ਫੀਸਦੀ ਸਹਿਕਾਰੀ ਸਭਾਵਾਂ ਕੋਲ ਜਾਵੇਗਾ ਅਤੇ 40 ਫੀਸਦੀ ਪ੍ਰਾਈਵੇਟ ਡੀਲਰਾਂ ਨੂੰ ਦਿੱਤੀ ਜਾਵੇਗੀ।
ਉਨ੍ਹਾਂ ਨੇ ਖਾਦ ਏਜੰਸੀਆਂ ਦੇ ਮਾਲਕਾਂ / ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਨਾਲ ਕੋਈ ਹੋਰ ਵਾਧੂ ਸਮਾਨ ਜਾਂ ਦਵਾਈਆਂ ਆਦਿ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ। ਜੇਕਰ ਕੋਈ ਵਿਕ੍ਰੇਤਾਵਾਂ ਵਾਧੂ ਸਮਾਨ ਜਾਂ ਦਵਾਈਆਂ ਖਰੀਦਣ ਲਈ ਮਜਬੂਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਖਾਦ ਤੋਂ ਇਲਾਵਾ ਜ਼ਿਲੇ ਅੰਦਰ ਟੀ.ਐਸ.ਪੀ, ਐਨ.ਪੀ.ਕੇ, ਸਿੰਗਲ ਸੁਪਰ ਫਾਸਫੇਟ ਖਾਦ ਵੀ ਉਪਲੱਬਧ ਹੈ ਜਿਸਦੀ ਵਰਤੋਂ ਕਰਕੇ ਕਿਸਾਨ ਕਣਕ ਦੀ ਬਿਜਾਈ ਕਰ ਸਕਦੇ ਹਨ।
Categories

Recent Posts


- October 15, 2025