Trending Now
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
#ਅੰਤਰਰਾਸ਼ਟਰੀ ‘ਵਾਈਟ ਕੇਨ ਡੇ’ (ਚਿੱਟੀ ਛੜੀ ਦਿਵਸ) ਮੌਕੇ ਦੋ-ਰੋਜ਼ਾ ਵਰਕਸ਼ਾਪ
#ਫਿਰੋਜ਼ਪੁਰ ਵਿੱਚ ਹੈਰੋਇਨ ਦੀ ਵੱਡੀ ਖੇਪ ਬਰਾਮਦ, ਦੋ ਆਰੋਪੀਆਂ ਦੀ ਗ੍ਰਿਫ਼ਤਾਰੀ ਨਾਲ ਮਚੀ ਹਲਚਲ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਾਲੂ ਵਾਲਾ ਤੋਂ ਪਤੀ-ਪਤਨੀ ਗ੍ਰਿਫ਼ਤਾਰ, ISI ਲਈ ਜਾਸੂਸੀ ਕਰਨ ਅਤੇ ਫੌਜੀ ਜਾਣਕਾਰੀ ਲੀਕ ਕਰਨ ਦੇ ਦੋਸ਼
#ਦੂਜੇ ਦਿਨ ਵੀ ਸਮੂਹਿਕ ਛੁੱਟੀ ’ਤੇ ਰਹੇ ਸਰਕਾਰੀ ਮੁਲਾਜ਼ਮ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਵੀ ਰਹੇ ਬੰਦ
#ਤਹਿਸੀਲਦਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ
ਸਿਹਤ ਵਿਭਾਗ ਵੱਲੋਂ ਰਾਸ਼ਟਰੀ ਕੈਂਸਰ ਦਿਹਾੜੇ ਤੇ ਕੀਤਾ ਜਾਗਰੂਕ
- kakkar.news
- November 7, 2024
- Health Punjab
ਸਿਹਤ ਵਿਭਾਗ ਵੱਲੋਂ ਰਾਸ਼ਟਰੀ ਕੈਂਸਰ ਦਿਹਾੜੇ ਤੇ ਕੀਤਾ ਜਾਗਰੂਕ
ਫਿਰੋਜ਼ਪੁਰ , 7 ਨਵੰਬਰ 2024 (ਅਨੁਜ ਕੱਕੜ ਟੀਨੂੰ )
ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਰਾਸ਼ਟਰੀ ਕੈਂਸਰ ਦਿਵਸ ਮੌਕੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਖਾਈ ਫੇਮੇ ਵਿਚ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡਿਆ ਅਫਸਰ ਤੇ ਨੇਹਾ ਭੰਡਾਰੀ ਡਿਪਟੀ ਮਾਸ ਮੀਡਿਆ ਅਫਸਰ ਨੇ ਕੈਂਸਰ ਦੇ ਸੰਭਾਵੀ ਕਾਰਨਾਂ ਅਤੇ ਇਲਾਜ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਕੈਂਸਰ ਤੋਂ ਬਚਾਅ ਲਈ ਕਿਸੇ ਵੀ ਕਿਸਮ ਦੇ ਨਸ਼ੇ, ਤੰਬਾਕੂ, ਸ਼ਰਾਬ ਦੇ ਸੇਵਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਸਾਨੂੰ ਆਪਣੀ ਰੋਜਾਨਾ ਦੀ ਜੀਵਨਸ਼ੈਲੀ ‘ਚ ਬਦਲਾਵ ਕਰਦਿਆਂ ਪੋਸ਼ਟਿਕ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਭੋਜਨ ਵਿੱਚ ਫਲ ਅਤੇ ਸਬਜੀਆਂ ਦੀ ਮਾਤਰਾ ਵਧਾਉਣੀ ਚਾਹੀਦੀ ਹੈ ਅਤੇ ਰੋਜਾਨਾ ਸਰੀਰਕ ਕਸਰਤ, ਯੋਗਾ ਆਦਿ ਕਰਨੀ ਚਾਹੀਦੀ ਹੈ।
ਇਸ ਮੌਕੇ ਅਮਨ ਕਬੋਜ ਬੀ.ਈ.ਈ. ਨੇ ਔਰਤਾਂ ਵਿੱਚ ਹੋਣ ਵਾਲੇ ਛਾਤੀ ਅਤੇ ਬੱਚੇ ਦਾਨੀ ਦੇ ਮੂੰਹ ਦੇ ਕੈਂਸਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਉਹਨਾਂ ਕਿਹਾ ਕਿ ਛਾਤੀ ਵਿੱਚ ਗਿਲਟੀ, ਮਾਹਵਾਰੀ ਵਿੱਚ ਅਤੇ ਮਾਹਵਾਰੀ ਦੇ ਇਲਾਵਾ ਵਧੇਰੇ ਖੂਨ ਪੈਣਾ, ਪਿਸ਼ਾਬ ਜਾਂ ਪਖਾਨੇ ਰਸਤੇ ਖੂਣ ਆਉਣਾ ਆਦਿ ਕੈਂਸਰ ਦੇ ਸੰਭਾਵੀ ਲੱਛਣ ਹੋ ਸਕਦੇ ਹਨ। ਅਜਿਹੇ ਲੱਛਣ ਦਿਖਾਈ ਦੇਣ ਤੇ ਤੁਰੰਤ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ।
ਬਹੁਮੰਤਵੀ ਸਿਹਤ ਕਰਮਚਾਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਕੈਂਸਰ ਦੀ ਜਲਦੀ ਪਹਿਚਾਣ ਹੀ ਇਸ ਦੇ ਇਲਾਜ ਵਿੱਚ ਸਹਾਈ ਹੋ ਸਕਦੀ ਹੈ, ਅਜਿਹੇ ਰੋਗਾਂ ਦੀ ਜਲਦੀ ਪਹਿਚਾਣ ਹਿੱਤ 30 ਸਾਲ ਤੋਂ ਉਪਰ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਇੱਕ ਵਾਰ ਜਰੂਰ ਆਪਣੀ ਮੁਕੰਮਲ ਡਾਕਟਰੀ ਜਾਂਚ ਕਰਵਾੳਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਰਾਹੀਂ ਕੈਂਸਰ ਦੇ ਮਰੀਜਾਂ ਨੂੰ 1.5 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਸਿਹਤ ਵਿਭਾਗ ਦੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਤੇ ਨਿਯੰਤਰਣ ਲਈ ਚਲਾਏ ਜਾ ਰਹੇ ਰਾਸ਼ਟਰੀ ਪ੍ਰੋਗਰਾਮ ਅਤੇ ਲਗਾਏ ਜਾ ਰਹੇ ਸਕਰੀਨਿੰਗ ਕੈਂਪਾਂ ਬਾਰੇ ਵੀ ਵਿਸਥਾਰ ਜਾਣਕਾਰੀ ਦਿੱਤੀ।
ਇਸ ਮੌਕੇ ਡਾ ਹਰਪ੍ਰੀਤ ਸਿੰਘ ਏ.ਐਮ.ਓ, ਆਰ.ਬੀ.ਐਸ.ਕੇ. ਟੀਮ, ਸਤਿੰਦਰ ਕੌਰ ਪ੍ਰਿੰਸੀਪਲ, ਰਜਨੀ ਬਾਲਾ, ਰੀਤੂ, ਪਰਮਿੰਦਰ ਸਿੰਘ, ਸੁਰੇਸ਼ ਸਕੂਲ ਟੀਚਰ ਤੇ ਦਰਸ਼ਨ ਲਾਲ ਮ.ਪ.ਹ.ਵ. (ਮੇਲ )ਤੇ ਸਕੂਲ ਦੇ ਬੱਚੇ ਤੇ ਸਟਾਫ਼ ਹਾਜ਼ਰ ਸਨ।
Categories

Recent Posts