ਡੀ.ਏ.ਪੀ. ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ-ਜ਼ਰੂਰੀ ਵਸਤਾਂ ਵੇਚਣ ਤੋਂ ਗ਼ੁਰੇਜ਼ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫ਼ਸਰ
- 34 Views
- kakkar.news
- November 14, 2024
- Agriculture Punjab
ਡੀ.ਏ.ਪੀ. ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ-ਜ਼ਰੂਰੀ ਵਸਤਾਂ ਵੇਚਣ ਤੋਂ ਗ਼ੁਰੇਜ਼ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫ਼ਸਰ
ਫ਼ਿਰੋਜ਼ਪੁਰ 14 ਨਵੰਬਰ 2024 (ਅਨੁਜ ਕੱਕੜ ਟੀਨੂੰ )
ਜ਼ਿਲ੍ਹੇ ਦੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਜਾ ਰਹੀ ਹੈ ਕਿ ਜੇਕਰ ਕੋਈ ਵੀ ਕਿਸਾਨ ਲੋੜ ਅਨੁਸਾਰ ਡੀ.ਏ.ਪੀ. ਜਾਂ ਹੋਰ ਫਾਸਫੈਟਿਕ ਖਾਦਾਂ ਦੀ ਮੰਗ ਕਰਦਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਇਹ ਮੁਹੱਈਆ ਕਰਵਾਈਆਂ ਜਾਣ। ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਨੇ ਕੀਤਾ।
ਉਨਾਂ ਦੱਸਿਆ ਕਿ ਕਣਕ ਦੀ ਫ਼ਸਲ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ.ਏ.ਪੀ. ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿਸਾਨਾਂ ਨੂੰ ਡੀ.ਏ.ਪੀ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜ਼ਾਨਾ ਦੁਕਾਨ ਤੇ ਖਾਦ ਦਾ ਸਟਾਕ ਬੋਰਡ ਵਿਚ ਸਟਾਕ ਵਿਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਦੇ ਬਦਲ ਵੱਜੋਂ ਕਿਸਾਨਾਂ ਵੱਲੋਂ ਹੋਰ ਖਾਦਾਂ ਜਿਵੇਂ ਕਿ ਟ੍ਰਿਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਮੌਜੂਦਾ ਵਿਕਰੀ ਕੀਤੀ ਖਾਦ ਦੇ ਸਟਾਕ ਦਾ ਰਿਕਾਰਡ ਰੱਖਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ.ਏ.ਪੀ. ਖਾਦ ਮਿਲ ਸਕੇ। ਉਨ੍ਹਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ। ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਜਮ੍ਹਾਖੋਰੀ, ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤੇ ਈ.ਸੀ. ਐਕਟ 1955 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਦੀ ਖਰੀਦ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ’ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ