-ਐਸ.ਸੀ. ਲਾਭਪਾਤਰੀਆਂ ਲਈ ਦੋ ਹਫ਼ਤੇ ਦਾ ਮੁਫਤ ਡੇਅਰੀ ਸਿਖਲਾਈ ਕੋਰਸ 9 ਦਸੰਬਰ ਤੋਂ ਸ਼ੁਰੂ ਹੋਵੇਗਾ : ਹਾਂਡਾ
- 47 Views
- kakkar.news
- November 26, 2024
- Agriculture Punjab
-ਐਸ.ਸੀ. ਲਾਭਪਾਤਰੀਆਂ ਲਈ ਦੋ ਹਫ਼ਤੇ ਦਾ ਮੁਫਤ ਡੇਅਰੀ ਸਿਖਲਾਈ ਕੋਰਸ 9 ਦਸੰਬਰ ਤੋਂ ਸ਼ੁਰੂ ਹੋਵੇਗਾ : ਹਾਂਡਾ
-ਡੇਅਰੀ ਯੂਨਿਟ ਸਥਾਪਿਤ ਕਰਨ ਲਈ ਕਰਜ਼ੇ ’ਤੇ ਮਿਲੇਗੀ 33 ਫੀਸਦੀ ਸਬਸਿਡੀ
ਫ਼ਿਰੋਜ਼ਪੁਰ, 26 ਨਵੰਬਰ 2024 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਵੱਲੋ ਰਾਜ ਦੇ ਖੇਤੀਬਾੜੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆ ਵੱਲ ਪ੍ਰੇਰਿਤ ਕਰਨ ਲਈ ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀਹੁੱਡ ਫਾਰ ਐਸ.ਸੀ ਬੈਨੀਫਿਸ਼ਰੀਜ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਰਣਦੀਪ ਕੁਮਾਰ ਹਾਂਡਾ ਨੇ ਦਿੱਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਐਸ.ਸੀ. ਸਿਖਿਆਰਥੀਆਂ ਲਈ 2 ਹਫਤੇ ਦਾ ਮੁਫਤ ਡੇਅਰੀ ਸਿਖਲਾਈ ਕੋਰਸ 09 ਦਸੰਬਰ ਤੋਂ 20 ਦਸੰਬਰ 2024 ਤੱਕ ਡੇਅਰੀ ਸਿਖਲਾਈ ਕੇਂਦਰ ਗਿੱਲ (ਮੋਗਾ) ਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੇ ਨਾਲ ਉਨ੍ਹਾਂ ਨੂੰ 3500 ਰੁਪਏ ਦਾ ਵਜੀਫਾ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋ ਹਫਤੇ ਦੀ ਸਫਲਤਾਪੂਰਵਕ ਸਿਖਲਾਈ ਲੈਣ ਉਪਰੰਤ ਸਿਖਿਆਰਥੀਆਂ ਨੁੰ ਵਿਭਾਗ ਵੱਲੋਂ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਅਤੇ ਡੇਅਰੀ ਨਾਲ ਸੰਬਧਿਤ ਨਿਟਰੇਚਰ ਵੀ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਲਾਭਪਾਤਰੀਆਂ ਦੀ ਕੌਂਸਲਿੰਗ 2 ਦਸੰਬਰ 2024 ਨੂੰ ਸਵੇਰੇ 10 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਫਿਰੋਜ਼ਪੁਰ ਬਲਾਕ ਏ, ਗਰਾਂਊਂਡ ਫਲੋਰ, ਕਮਰਾ ਨੰ. 3-4 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਡੇਅਰੀ ਦਾ ਕਿੱਤਾ ਕਰਨ ਦੇ ਚਾਹਵਾਨ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਉਮੀਦਵਾਰ 18 ਤੋਂ 55 ਸਾਲ ਤੱਕ ਦੀ ਉਮਰ ਦੇ ਪੰਜਾਬ ਵਸਨੀਕ ਪੇਂਡੂ ਪਿਛੋਕੜ ਵਾਲੇ ਅਤੇ ਘੱਟੋ-ਘੱਟ ਪੰਜਵੀਂ ਪਾਸ ਹੋਣੇ ਚਾਹੀਦੇ ਹਨ। ਉਨ੍ਹਾਂ ਕੋਲ ਘੱਟੋ-ਘੱਟ ਦੋ ਦੁਧਾਰੂ ਪਸ਼ੂ ਰੱਖਣ ਦਾ ਯੋਗ ਪ੍ਰਬੰਧ ਹੋਣਾ ਚਾਹੀਦਾ ਹੈ। ਟਰੇਨਿੰਗ ਕਰਨ ਉਪਰੰਤ ਲਾਭਪਾਤਰੀ ਡੇਅਰੀ ਯੂਨਿਟ ਸਥਾਪਿਤ ਕਰਨ ਲਈ ਕਰਜੇ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ ਅਤੇ ਕਰਜੇ ’ਤੇ 33 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਉਪਰੋਕਤ ਮਿਤੀ ਤੋਂ ਪਹਿਲਾਂ ਪੜ੍ਹਾਈ ਸੰਬੰਧੀ ਸਰਟੀਫ਼ਿਕੇਟ, ਜਾਤੀ ਸੰਬੰਧੀ ਸਰਟੀਫਿਕੇਟ, ਆਧਾਰ ਕਾਰਡ, ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਸਮੇਤ ਦਫ਼ਤਰ ਡਿਪਟੀ ਡਾਇਰੈਕਟਰ ਫ਼ਿਰੋਜ਼ਪੁਰ ਵਿਖੇ ਕਾਗਜ਼ਾਤ ਜਮ੍ਹਾ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਕਾਰਜਕਾਰੀ ਅਫ਼ਸਰ ਸ੍ਰੀ ਕਪਲਮੀਤ ਸਿੰਘ ਸੰਧੂ ਨਾਲ ਮੋਬਾਈਲ ਨੰਬਰ 97793-52959 ’ਤੇ ਸੰਪਰਕ ਕੀਤਾ ਸਕਦਾ ਹੈ।


