Trending Now
#ਕਮਿਸ਼ਨਡ ਅਫਸਰ ਦੀ ਸਿਖਲਾਈ ਲਈ ਨੌਜਵਾਨ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਜ ਪ੍ਰੈਪਰੇਟਰੀ ਇੰਸਟੀਚਿਊਟ ਨਾਲ਼ ਕਰਨ ਰਾਬਤਾ : ਡੀ.ਸੀ.
#ਫਿਰੋਜਪੁਰ ਦੀਆਂ ਲੜਕੀਆਂ ਨੇ ਬੈਡਮਿੰਟਨ ਵਿੱਚ ਜਿੱਤਿਆ ਬਰੋਂਜ ਮੈਡਲ, ਖੇਡਾਂ ਵਤਨ ਪੰਜਾਬ ਦੀਆਂ ਅਧੀਨ
#नवंबर माह में टिकट चेकिंग द्वारा ₹3.52 करोड़ रूपये राजस्व अर्जित किया गया
#ਵਿਦੇਸ਼ ਭੇਜਣ ਦੇ ਨਾਂ ‘ਤੇ 25 ਲੱਖ ਰੁਪਏ ਦੀ ਠੱਗੀ, ਪੁਲੀਸ ਨੇ ਧੋਖਾਧੜੀ ਦਾ ਕੇਸ ਦਰਜ ਕੀਤਾ
#ਜੂਵਨਾਈਲ ਜਸਟਿਸ ਐਕਟ ਦਾ ਗਲਤ ਫਾਇਦਾ ਉਠਾਉਣ ਲਈ ਪਿਤਾ-ਪੁੱਤਰ ਖਿਲਾਫ ਕਾਰਵਾਈ
#ਏਡਜ਼ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਰੋਹ ਕੀਤਾ ਆਯੋਜਿਤ
#ਮੰਗਾਂ ਪੂਰੀਆਂ ਹੋਣ ਤੱਕ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਕਰੇਗੀ ਸੰਘਰਸ਼-ਲਖਵਿੰਦਰ ਸਿੰਘ ਫ਼ਿਰੋਜ਼ਪੁਰ
#ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ – ਵਿਧਾਇਕ ਦਹੀਯਾ
#ਫਿਰੋਜ਼ਪੁਰ ਪੁਲਿਸ ਨੇ 1 ਕਿਲੋ 364 ਗ੍ਰਾਮ ਹੈਰੋਇਨ ਨਾਲ ਆਰੋਪੀ ਨੂੰ ਕੀਤਾ ਗਿਰਫ਼ਤਾਰ
#रेलवे ने कोहरे के कारण सुरक्षा बढ़ाने के लिए कई कदम उठाए
ਏਡਜ਼ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਰੋਹ ਕੀਤਾ ਆਯੋਜਿਤ
- 49 Views
- kakkar.news
- November 29, 2024
- Health Punjab
ਏਡਜ਼ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਰੋਹ ਕੀਤਾ ਆਯੋਜਿਤ
ਫਿਰੋਜ਼ਪੁਰ,29 ਨਵੰਬਰ 2024 (ਅਨੁਜ ਕੱਕੜ ਟੀਨੂੰ)
ਪੰਜਾਬ ਸਟੇਟ ਏਡਸ ਕੰਟਰੋਲ ਸੋਸਾਇਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜਵਿੰਦਰ ਕੌਰ ਦੀ ਗਤੀਸ਼ੀਲ ਅਗਵਾਈ ਹੇਠ ਦਿਸ਼ਾ ਕਲੱਸਟਰ ਫਿਰੋਜ਼ਪੁਰ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵਿਸ਼ਵ ਏਡਜ ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੇਜ ਰਾਮ ਗੁਰਾਇਆ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ।
ਜਾਗਰੂਕਤਾ ਸਮਾਰੋਹ ਨੂੰ ਸੰਬੋਧਨ ਕਰਦਿਆਂ ਡਾ ਗੁਰਮੇਜ ਰਾਮ ਗੁਰਾਇਆ ਨੇ ਐਚ.ਆਈ.ਵੀ ਏਡਜ ਨੂੰ ਇੱਕ ਗੰਭੀਰ ਸਮੱਸਿਆ ਦੱਸਦਿਆਂ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕੀਤੀ। ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ ਨਿਖਿਲ ਗੁਪਤਾ ਨੇ ਉਹਨਾਂ ਸਾਰਿਆਂ ਵਰਕਰਾਂ ਜੋ ਐਚ.ਆਈ.ਵੀ ਏਡਜ ਬਿਮਾਰੀ ਜੀ ਰੋਕਥਾਮ ਲਈ ਕੰਮ ਕਰ ਰਹੇ ਹਨ, ਉਨਾਂ ਦੀ ਪ੍ਰਸੰਸਾ ਕੀਤੀ ਅਤੇ ਆਪਣਾ ਪੂਰਨ ਸਹਿਯੋਗ ਦੇਣ ਦੀ ਗੱਲ ਕੀਤੀ।
ਜਿਲਾ ਟੀ.ਬੀ ਅਫਸਰ ਡਾ ਸਤਿੰਦਰ ਕੌਰ ਨੇ ਦੱਸਿਆ ਕਿ ਵਰਤਮਾਨ ਸਮੇਂ ਵਿੱਚ ਜੋ ਨੌਜਵਾਨ ਸੂਈ ਸਰਿੰਜ ਨਾਲ ਨਸ਼ਾ ਕਰ ਰਹੇ ਹਨ ਉਹ ਵੱਡੀ ਗਿਣਤੀ ਵਿੱਚ ਇਸ ਨਾਮੁਰਾਦ ਬਿਮਾਰੀ ਦੀ ਗ੍ਰਿਫਤ ਵਿੱਚ ਆ ਰਹੇ ਹਨ। ਉਹਨਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਓ.ਐਸ.ਟੀ ਅਤੇ ਓਟ ਸੈਂਟਰਾਂ ਬਾਰੇ ਜਾਣਕਾਰੀ ਦਿੱਤੀ।
ਅੱਜ ਦੇ ਪ੍ਰੋਗਰਾਮ ਬਾਰੇ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਕਲੱਸਟਰ ਪ੍ਰੋਗਰਾਮ ਮੈਨੇਜਰ, ਦਿਸ਼ਾ ਕਲੱਸਟਰ ਫਿਰੋਜ਼ਪੁਰ ਨੇ ਦੱਸਿਆ ਕਿ ਅੱਜ ਦੇ ਜਾਗਰੂਕਤਾ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਐਚ ਆਈ ਵੀ ਏਡਜ ਪ੍ਰਤੀ ਜਾਗਰੂਕ ਕਰਨਾ ਹੈ। ਉਹਨਾਂ ਤੋਂ ਇਲਾਵਾ ਡਾ ਨਵੀਨ ਸੇਠੀ , ਡਾ ਆਕਾਸ਼ ਅਗਰਵਾਲ, ਡਾ ਅਮਿਤੋਜ ਸਿੰਘ, ਡਾ ਸੋਰਬ ਲੁੱਥਰਾ ਨੇ ਆਪਣੇ ਵਿਚਾਰ ਸਾਰਿਆਂ ਨਾਲ ਸਾਂਝੇ ਕੀਤੇ।
ਇਸ ਪ੍ਰੋਗਰਾਮ ਦੇ ਵਿੱਚ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦਾ ਪੋਸਟਰ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਪ੍ਰੋਗਰਾਮ ਦੀ ਖਾਸੀਅਤ ਰਹੀ ਕਿ ਜਿਲਾ ਫਿਰੋਜ਼ਪੁਰ ਵਿੱਚ ਜਿੰਨੀਆਂ ਵੀ ਸੰਸਥਾਵਾਂ ਜਾਂ ਸਰਕਾਰੀ ਅਦਾਰੇ ਜੋ ਐਚ ਆਈ.ਵੀ ਏਡਜ਼ ਦੇ ਉੱਪਰ ਕੰਮ ਕਰ ਰਹੇ ਹਨ ਉਹਨਾਂ ਦੇ ਸਟਾਫ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਹਨਾਂ ਦਾ ਹੌਸਲਾ ਅਫਜਾਈ ਕੀਤੀ ਗਈ| ਇਸ ਪ੍ਰੋਗਰਾਮ ਵਿੱਚ ਮੈਡਮ ਸਰਬਜੀਤ ਕੌਰ ਸੀ ਐਸ.ਓ ਦਿਸ਼ਾ ਕਲੱਸਟਰ ਫਿਰੋਜ਼ਪੁਰ, ਕਾਉਂਸਲਰ ਮੋਨਿਕਾ ਅਤੇ ਪਰਵੀਨ, ਟੀ. ਆਈ ਪ੍ਰੋਜੈਕਟ ਫਰਾਂਸਸ ਨਿਊਟਨ ਮਿਸ਼ਨ ਹਸਪਤਾਲ, ਟੀ ਆਈ ਅਰਾਧਿਆ, ਹਿਮਾਲਿਅਨ ਫਾਊਂਡੇਸ਼ਨ ਲਿੰਕ ਵਰਕਰ ਸਕੀਮ, ਟੀਆਈ ਪ੍ਰੋਜੈਕਟ ਲਾਲਾ ਫਤਿਹ ਚੰਦ ਐਜੂਕੇਸਨਲ ਸੋਸਾਇਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
Categories
Recent Posts