Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
10 ਦਸੰਬਰ ਨੂੰ ਮਨਾਇਆ ਜਾਵੇਗਾ ਦਿਵਿਆਂਗਜਨਾਂ ਲਈ ਸੰਸਾਰ ਦਿਵਸ ਫਿਰੋਜ਼ਪੁਰ,
- 52 Views
- kakkar.news
- December 4, 2024
- Punjab
10 ਦਸੰਬਰ ਨੂੰ ਮਨਾਇਆ ਜਾਵੇਗਾ ਦਿਵਿਆਂਗਜਨਾਂ ਲਈ ਸੰਸਾਰ ਦਿਵਸ ਫਿਰੋਜ਼ਪੁਰ,
ਫਿਰੋਜ਼ਪੁਰ 4 ਦਸੰਬਰ 2024 (ਅਨੁਜ ਕੱਕੜ ਟੀਨੂੰ)
ਡਾਇਰੈਕਟਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਮਿਤੀ : 10-12-2024 ਨੂੰ ਜ਼ਿਲ੍ਹਾ ਬਿਉਰੋ ਆਫ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ/ਮਾਡਲਕੈਰੀਅਰ ਸੈਂਟਰ ਵਿਖੇ ਦਿਵਿਆਂਗਜਨਾਂ ਲਈ ਸੰਸਾਰ ਦਿਵਸ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਿਲਬਾਗ ਸਿੰਘ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਪੀ.ਡਬਲਯੂ.ਡੀ ਸਬੰਧਤ ਦਿਵਿਆਂਗਜਨ ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਬਿਉਰੋ ਵਿਖੇ ਲੱਗਣ ਵਾਲੇ ਰੋਜ਼ਗਾਰ ਮੇਲੇ/ਸਵੈ-ਰੋਜ਼ਗਾਰ ਯੋਜਨਾਵਾਂ/ਸਕਿੱਲ ਕੋਰਸ ਆਦਿ ਦਾ ਲਾਭ ਦੇਣ ਸਬੰਧੀ ਰਜਿਸਟਰ ਕਰਦੇ ਹੋਏ ਮੌਕੇ ਤੇ ਹੀ ਲੋਨ ਸਬੰਧੀ ਫਾਰਮ ਭਰਵਾਏ ਜਾਣਗੇ। ਉਹਨਾਂ ਕਿਹਾ ਕਿ ਜਿਹੜੇ ਦਿਵਿਆਂਗਜਨ ਉਮੀਦਵਾਰ ਇਸ ਕੈਂਪ ਵਿੱਚ ਨਹੀਂ ਆ ਸਕਦੇ ਉਹਨਾਂ ਨੂੰ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ ਉਹਨਾਂ ਨੂੰ ਸਕੀਮਾਂ ਦੀ ਜਾਣਕਾਰੀ ਉਹਨਾਂ ਦੇ ਵੱਟਸਐਪ ਨੰਬਰ ਜਾਂ ਈ.ਮੇਲ ਰਾਹੀਂ ਘਰ ਪਹੁੰਚਾ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੀ.ਡਬਲਯੂ.ਡੀ.ਪ੍ਰਾਰਥੀ ਇਸ ਕੈਂਪ ਵਿੱਚ ਭਾਗ ਲੈਣ ਤਾਂ ਜੋ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਦਾ ਲਾਭ ਲੈ ਸਕਣ।
Categories

Recent Posts


- October 15, 2025