ਜ਼ਿਲ੍ਹਾ ਰੋਜ਼ਗਾਰ ਬਿਉਰੋ ਵਿਖੇ ਵਿਸ਼ਵ ਦਿਵਿਆਂਗ ਦਿਵਸ ਮਨਾਇਆ
- 73 Views
- kakkar.news
- December 10, 2024
- Punjab
ਜ਼ਿਲ੍ਹਾ ਰੋਜ਼ਗਾਰ ਬਿਉਰੋ ਵਿਖੇ ਵਿਸ਼ਵ ਦਿਵਿਆਂਗ ਦਿਵਸ ਮਨਾਇਆ
ਫ਼ਿਰੋਜ਼ਪੁਰ, 10 ਦਸੰਬਰ 2024 (ਅਨੁਜ ਕੱਕੜ ਟੀਨੂੰ)
ਡਾਇਰੈਕਟਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ 2024 ਨੂੰ ਮਿਤੀ 10 ਦਸੰਬਰ 2024 ਨੂੰ ਜ਼ਿਲ੍ਹਾ ਬਿਉਰੋ ਆਫ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਮਾਡਲ ਕੈਰੀਅਰ ਸੈਂਟਰ ਫ਼ਿਰੋਜ਼ਪੁਰ ਵਿਖੇ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਿਲਬਾਗ ਸਿੰਘ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਦਫ਼ਤਰ ਵਿਖੇ ਵਿਸ਼ਵ ਦਿਵਿਆਂਗ ਦਿਵਸ ਮੌਕੇ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਇਸ ਕੈਂਪ ਵਿੱਚ 28 ਪ੍ਰਾਰਥੀਆਂ ਨੇ ਭਾਗ ਲਿਆ।
ਇਸ ਮੌਕੇ ਗੁਰਜੰਟ ਸਿੰਘ, ਪਲੇਸਮੈਂਟ ਅਫਸਰ ਵੱਲੋਂ ਹਾਜ਼ਰ ਹੋਏ ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ, ਜਿਸ ਵਿੱਚ ਉਹਨਾਂ ਨੂੰ ਆਪਣੀ ਵਿੱਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁੰਨਣ ਲਈ ਪ੍ਰੇਰਿਤ ਕੀਤਾ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫਤ ਟ੍ਰੇਨਿੰਗਾਂ, ਸਕਿੱਲ ਕੋਰਸਾਂ ਅਤੇ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਾਰਥੀਆਂ ਨੂੰ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ www.pgrkam.com ਅਤੇ www.ncs.gov.in ਤੇ ਮੌਕੇ ’ਤੇ ਰਜਿਸਟਰ ਕੀਤਾ ਗਿਆ। ਇਸ ਤੋਂ ਇਲਾਵਾ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਆਪਣੇ ਵਿਭਾਗ ਨਾਲ ਸਬੰਧਤ ਸਵੈ-ਰੋਜ਼ਗਾਰ ਸਕੀਮਾਂ ਦੀ ਬੜ੍ਹੀ ਬਰੀਕੀ ਨਾਲ ਜਾਣਕਾਰੀ ਦਿੱਤੀ।
ਇਸ ਮੌਕੇ ਹੁਕਮ ਚੰਦ ਅਗਰਵਾਲ, ਡੀ.ਐਮ. ਐਸ.ਸੀ. ਕਾਰਪੋਰੇਸ਼ਨ, ਡਾ: ਸਿਮਰਨ ਸਿੰਘ, ਬਾਗਬਾਨੀ ਵਿਭਾਗ, ਗੁਰਮੀਤ ਸਿੰਘ, ਭਲਾਈ ਵਿਭਾਗ, ਸਾਜਨ ਵਿਰਕ, ਕਿਰਤ ਵਿਭਾਗ, ਸਤਪਾਲ, ਬੈਂਕਫਿੰਕੋ, ਮੰਜੂ ਬਾਲਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਮਲਕੀਤ ਸਿੰਘ, ਐਨ.ਯੂ.ਐਲ.ਐਮ., ਪਰਮਜੀਤ ਸਿੰਘ ਅਤੇ ਹਰਿੰਦਰ ਸਿੰਘ ਐਨ.ਆਰ.ਐਲ.ਐਮ. ਆਦਿ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਸਵੈ-ਰੋਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਦਿੱਤੀ


