ਜ਼ਿਲ੍ਹੇ ਵਿਚ ਇੰਡਸਟਰੀ ਦੀ ਡਿਮਾਂਡ ਦੇ ਹਿਸਾਬ ਨਾਲ ਸਕਿੱਲ ਕੋਰਸ ਕਰਵਾਏ ਜਾਣਗੇ : ਲਖਵਿੰਦਰ ਸਿੰਘ ਰੰਧਾਵਾ
- 92 Views
- kakkar.news
- December 11, 2024
- Punjab
ਜ਼ਿਲ੍ਹੇ ਵਿਚ ਇੰਡਸਟਰੀ ਦੀ ਡਿਮਾਂਡ ਦੇ ਹਿਸਾਬ ਨਾਲ ਸਕਿੱਲ ਕੋਰਸ ਕਰਵਾਏ ਜਾਣਗੇ : ਲਖਵਿੰਦਰ ਸਿੰਘ ਰੰਧਾਵਾ
ਫ਼ਿਰੋਜ਼ਪੁਰ, 11 ਦਸੰਬਰ 2024 (ਅਨੁਜ ਕੱਕੜ ਟੀਨੂੰ)
ਜ਼ਿਲ੍ਹੇ ਵਿਚ ਇੰਡਸਟਰੀ ਦੀ ਡਿਮਾਂਡ ਦੇ ਹਿਸਾਬ ਨਾਲ ਸਕਿੱਲ ਕੋਰਸ ਕਰਵਾਏ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਰੋਜਗਾਰ ਦੇ ਬਿਹਤਰ ਮੌਕੇ ਪ੍ਰਾਪਤ ਹੋ ਸਕਣ। ਇਹ ਪ੍ਰਗਟਾਵਾ ਜ਼ਿਲ੍ਹਾ ਸਕਿੱਲ ਕਮੇਟੀ ਅਤੇ ਗਵਰਨਿੰਗ ਕਾਊਂਸਿਲ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ ਨੇ ਕੀਤਾ।
ਮੀਟਿੰਗ ਦੌਰਾਨ ਸ. ਲਖਵਿੰਦਰ ਸਿੰਘ ਰੰਧਾਵਾ ਨੇ ਸਕਿੱਲ ਗੈਪ ਦੇ ਮੁੱਦੇ ’ਤੇ ਆਏ ਹੋਏ ਗਵਰਨਿੰਗ ਕਾਊਂਸਿਲ ਦੇ ਮੈਂਬਰਾਂ ਨਾਲ ਜ਼ਿਲ੍ਹੇ ਵਿਚ ਵੱਖ-ਵੱਖ ਤਰੀਕਿਆਂ ਨਾਲ ਸਕਿੱਲ ਦੀ ਡਿਮਾਂਡ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪੀ.ਐਸ.ਡੀ.ਐਮ. ਨੂੰ ਇਸ ਡਿਮਾਂਡ ਅਨੁਸਾਰ ਜਿਲ੍ਹੇ ਵਿਚ ਵੱਖ-ਵੱਖ ਸਕਿੱਲ ਕੋਰਸ ਚਲਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਇੰਡਸਟਰੀਜ਼ ਨੂੰ ਖੁਦ ਟਰੇਨਿੰਗ ਪਾਰਟਨਰ ਬਣ ਕੇ ਆਪਣੀ ਇੰਡਸਟਰੀ ਵਿਚ ਹੀ ਆਪਣੀ ਡਿਮਾਂਡ ਅਨੁਸਾਰ ਮੁਫ਼ਤ ਕੋਰਸ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਇਸ ਸਬੰਧੀ ਸਾਰਾ ਖਰਚਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿ) ਵੱਲੋ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ 10ਵੀਂ ਤੋਂ 12ਵੀਂ ਡਰਾਪ-ਆਊਟ ਬੱਚਿਆਂ ਦੇ ਵੇਰਵੇ ਹੁਨਰ ਵਿਕਾਸ ਮਿਸ਼ਨ ਨਾਲ ਸਾਂਝੇ ਕੀਤੇ ਜਾਣ ਤਾਂ ਜੋ ਅਗਲੇ ਮਹੀਨੇ ਸ਼ੁਰੂ ਹੋਣ ਵਾਲੇ ਸਕਿੱਲ ਕੋਰਸਾਂ ਵਿੱਚ ਭਾਗ ਦੁਆਇਆ ਜਾ ਸਕੇ। ਜਿਲ੍ਹਾ ਉਦਯੋਗ ਕੇਂਦਰ, ਆਈ.ਟੀ.ਆਈ., ਪੋਲੀਟੈਕਨਿਕ ਕਾਲਜ ਨੂੰ ਹਦਾਇਤ ਕੀਤੀ ਗਈ ਕਿ ਵੱਧ ਤੋਂ ਵੱਧ ਇਡੰਸਟਰੀ ਅਤੇ ਲੋੜਵੰਦ ਪ੍ਰਾਰਥੀਆਂ ਨੂੰ ਨੈਸ਼ਨਲ ਅਪ੍ਰੈਂਟ੍ਸ਼ਿਪ ਪੋਰਟਲ ਤੇ ਰਜਿਸਟਰ ਕਰਵਾਉਣ ਲਈ ਹਦਾਇਤ ਕੀਤੀ ਗਈ। ਪੋਲੀਟੈਕਨਿਕ ਕਾਲਜ ਅਤੇ ਐਸ.ਬੀ.ਐਸ. ਕਾਲਜ ਨੂੰ ਆਈ. ਬੀ. ਐਮ. ਮਾਈਕਰੋਸਾਫਟ ਆਨਲਾਈਨ ਕੋਰਸਾਂ ਲਈ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਸ਼ਮੂਲੀਅਤ ਕਰਾਉਣ ਲਈ ਹਦਾਇਤ ਕੀਤੀ ਗਈ।
ਉਹਨਾਂ ਵੱਲੋਂ ਆਰਸੇਟੀ ਜੀਰਾ ਨੂੰ ਪਿੰਡ ਲੈਵਲ ਤੇ ਸਕਿੱਲ ਕੋਰਸ ਸ਼ੁਰੂ ਕਰਨ ਦੀ ਹਦਾਇਤ ਕੀਤੀ ਗਈ ਅਤੇ ਲੀਡ ਬੈਂਕ ਮੈਨੇਜਰ ਨੂੰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਭੇਜੇ ਜਾਂਦੇ ਲੋਨ ਕੇਸਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨ ਦੀ ਹਦਾਇਤ ਕੀਤੀ ਗਈ। ਇਸ ਦੌਰਾਨ ਵੱਲੋਂ ਜਿਲ੍ਹਾ ਸਕਿੱਲ ਕਮੇਟੀ ਅਤੇ ਗਵਰਨਿੰਗ ਕਾਊਂਸਿਲ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨਦੀਆਂ ਸੇਵਾਵਾਂ ਨੂੰ ਜਿਲ੍ਹੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਤਾਕੀਦ ਕੀਤੀ ਗਈ।
ਇਸ ਦੌਰਾਨ ਦਿਲਬਾਗ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਗੁਰਜੰਟ ਸਿੰਘ, ਪਲੇਸਮੈਂਟ ਅਫਸਰ, ਸਰਬਜੀਤ ਸਿੰਘ ਮਿਸ਼ਨ ਮੈਨੇਜਰ ਪੀ.ਐਸ.ਡੀ.ਐਮ., ਨਵਦੀਪ ਅਸੀਜਾ ਪੀ.ਐਸ.ਡੀ.ਐਮ.ਪੋਲੀਟੈਕਨਿਕ ਕਾਲਜ, ਡਾਇਰੈਕਟਰ ਆਰਸੇਟੀ, ਡੀ.ਐਮ.ਐਸ.ਸੀ. ਕਾਰਪੋਰੇਸ਼ਨ, ਬੈਕਫਿੰਕੋ, ਭਲਾਈ ਵਿਭਾਗ, ਆਈ. ਟੀ. ਆਈ. ਆਦਿ ਹਾਜ਼ਰ ਸਨ।



- October 15, 2025