24 ਦਸੰਬਰ ਨੂੰ ਲੱਗੇਗਾ ਰੋਜ਼ਗਾਰ ਮੇਲਾ
- 65 Views
- kakkar.news
- December 20, 2024
- Punjab
24 ਦਸੰਬਰ ਨੂੰ ਲੱਗੇਗਾ ਰੋਜ਼ਗਾਰ ਮੇਲਾ
ਫਿਰੋਜ਼ਪੁਰ 20 ਦਸੰਬਰ 2024 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 24 ਦਸੰਬਰ ਦਿਨ ਮੰਗਲਵਾਰ ਨੂੰ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ। ਇਸ ਸਬੰਧੀ ਸ਼੍ਰੀ ਦਿਲਬਾਗ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਮਿਤੀ 24 ਦਸੰਬਰ ਨੂੰ ਵਰਧਮਾਨ ਕੰਪਨੀ ਵੱਲੋਂ ਮਸ਼ੀਨ ਉਪਰੇਟਰ, ਐਲ.ਆਈ.ਸੀ. ਵੱਲੋਂ ਬੀਮਾ ਸਖੀ ਅਤੇ ਅਜਾਇਲ ਹਰਬਲ ਵੱਲੋਂ ਵੈਲਨੈਸ ਅਡਵਾਇਜ਼ਰ ਲਈ ਇੰਟਰਵਿਊ ਕੀਤੀ ਜਾਵੇਗੀ। ਇਸ ਇੰਟਰਵਿਊ ਵਿੱਚ ਦਸਵੀਂ/ਬਾਰਵ੍ਹੀਂ ਪਾਸ ਪ੍ਰਾਰਥੀ ਕੇਵਲ ਲੜਕੀਆਂ ਭਾਗ ਲੈ ਸਕਦੀਆਂ ਹਨ ਅਤੇ ਇੰਟਰਵਿਊ ਲਈ ਉਮਰ ਹੱਦ 18 ਤੋਂ 35 ਸਾਲ ਹੋਣੀ ਚਾਹੀਦੀ ਹੈ। ਜ਼ਿਲ੍ਹਾ ਫਿਰੋਜ਼ਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੈਂਪ ਵਿੱਚ ਫਰੈਸ਼ਰ ਅਤੇ ਤਜ਼ਰਬੇਕਾਰ ਹਿੱਸਾ ਲੈ ਸਕਦੇ ਹਨ। ਇਸ ਇੰਟਰਵਿਊ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ, ਰੀਜਿਊਮ, ਆਧਾਰ ਕਾਰਡ, ਪੈਨ ਕਾਰਡ, ਅਤੇ ਉਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਉਹਨਾਂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਸਰਕਾਰੀ ਆਈ.ਟੀ.ਆਈ ਲੜਕੀਆਂ ਨੇੜੇ ਮਨਜੀਤ ਪੈਲੇਸ, ਫਿਰੋਜ਼ਪੁਰ ਸ਼ਹਿਰ ਵਿਖੇ ਲਗਾਇਆ ਜਾਵੇਗਾ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹੈਲਪਲਾਈਨ ਨੰਬਰ 94654—74122 ਤੇ ਸੰਪਰਕ ਕਰ ਸਕਦੇ ਹਨ।

