Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ।
- 64 Views
- kakkar.news
- December 21, 2024
- Punjab Sports
ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ।
ਪ੍ਰਾਇਮਰੀ ਸਕੂਲਾਂ ਦੀਆਂ 58 ਟੀਮਾਂ ਵਿੱਚੋਂ ਸ਼ਕੂਰ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ।
ਫ਼ਿਰੋਜ਼ਪੁਰ, 21 ਦਸੰਬਰ 2024 (ਅਨੁਜ ਕੱਕੜ ਟੀਨੂੰ)
ਸਕੂਲੀ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ਼ ਜੋੜਨ ਦੇ ਮੰਤਵ ਨਾਲ਼ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਫ਼ਿਰੋਜ਼ਪੁਰ ਵੱਲੋਂ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਪਿਛਲੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਸ਼ਕੂਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਫ਼ਿਰੋਜ਼ਪੁਰ ਸ੍ਰੀਮਤੀ ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਫ਼ਿਰੋਜ਼ਪੁਰ ਸ੍ਰੀ ਕੋਮਲ ਅਰੋੜਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸੰਬੰਧੀ ਦੱਸਦਿਆਂ ਕੁਇਜ਼ ਮੁਕਾਬਲੇ ਦੇ ਆਯੋਜਕ ਤਲਵਿੰਦਰ ਸਿੰਘ ਨੇ ਕਿਹਾ ਕਿ ਇਸ ਮੁਕਾਬਲੇ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ 58 ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਟੀਮਾਂ ਵੱਲੋਂ ਭਾਗ ਲਿਆ ਗਿਆ। ਇਸ ਲਈ 10 ਕਮਰਿਆਂ ਵਿੱਚ 6-6 ਟੀਮਾਂ ਦਾ ਲੀਗ ਰਾਊਂਡ ਕਰਵਾਇਆ ਗਿਆ, ਸਭ ਤੋਂ ਪਹਿਲਾਂ ਇਹਨਾਂ ਟੀਮਾਂ ਦੀ ਰਜਿਸਟਰੇਸ਼ਨ ਕੀਤੀ ਗਈ ਅਤੇ ਉਹਨਾਂ ਨੂੰ ਪਰਚੀਆਂ ਰਾਹੀਂ ਕਮਰਾ ਨੰਬਰ ਅਤੇ ਟੀਮ ਦਾ ਨਾਮ ਦਿੱਤਾ ਗਿਆ। ਇਸ ਉਪਰੰਤ ਕਮਰੇ ਅਤੇ ਟੀਮ ਦੇ ਨਾਮ ਅਨੁਸਾਰ ਟੀਮਾਂ ਦਾ ਮੁਕਾਬਲਾ ਕਰਵਾਇਆ ਗਿਆ। ਹਰੇਕ ਟੀਮ ਨੂੰ ਪਰਚੀਆਂ ਰਾਹੀਂ ਪ੍ਰਸ਼ਨ ਪੁੱਛੇ ਗਏ ਅਤੇ 5-5 ਪ੍ਰਸ਼ਨਾਂ ਦੇ ਰਾਊਂਡ ਤੋਂ ਬਾਅਦ ਹਰੇਕ ਕਮਰੇ ਵਿੱਚੋਂ ਪਹਿਲੀ ਟੀਮ ਅਤੇ ਦੂਜੇ ਨੰਬਰ ਤੇ ਆਈਆਂ ਟੀਮਾਂ ਵਿੱਚੋਂ ਸਭ ਤੋਂ ਵੱਧ ਅੰਕਾਂ ਵਾਲੀਆਂ ਪੰਜ ਟੀਮਾਂ ਦੀ ਚੋਣ ਕੀਤੀ ਗਈ। ਸ਼ਮਸ਼ੇਰ ਸਿੰਘ ਸੀ.ਐੱਚ.ਟੀ. ਨੇ ਦੱਸਿਆ ਕਿ ਰਾਊਂਡ ਉਪਰੰਤ 2 ਕਮਰਿਆਂ ਵਿੱਚ 7 ਅਤੇ 8 ਟੀਮਾਂ ਦਾ ਸੇਮੀਫ਼ਾਈਨਲ ਕਰਵਾਇਆ ਗਿਆ। ਇਹਨਾਂ ਵਿੱਚੋਂ ਹਰੇਕ ਕਮਰੇ ਦੀਆਂ 3-3 ਟੀਮਾਂ ਫਾਈਨਲ ਮੁਕਾਬਲੇ ਲਈ ਚੁਣੀਆਂ ਗਈਆਂ। ਫਾਈਨਲ ਵਿੱਚ ਸ਼ਕੂਰ, ਭਾਂਗਰ/ਪਿਆਰੇਆਣਾ, ਕਾਲੀਏ ਵਾਲ਼ਾ, ਤੂਤ, ਯਾਰੇ ਸ਼ਾਹ ਵਾਲ਼ਾ ਅਤੇ ਕਾਦਾ ਬੋੜਾ/ਫ਼ਿਰੋਜਸ਼ਾਹ ਦੀਆਂ ਟੀਮਾਂ ਪਹੁੰਚੀਆਂ। ਫਾਈਨਲ ਮੁਕਾਬਲਾ ਸਟੇਜ ਤੇ ਸਾਰਿਆਂ ਦੇ ਸਾਹਮਣੇ ਕਰਵਾਇਆ ਗਿਆ। ਇਹ ਮੁਕਾਬਲਾ ਸ੍ਰ ਰਣਜੀਤ ਸਿੰਘ ਖਾਲਸਾ, ਗੁਰਸਾਹਿਬ ਸਿੰਘ, ਹਰੀਸ਼ ਕੁਮਾਰ, ਸੁਨੀਲ ਕੰਬੋਜ, ਸ਼ਮਸ਼ੇਰ ਸਿੰਘ, ਸੁਰਿੰਦਰ ਸਿੰਘ, ਸੁਨੀਲ ਕੁਮਾਰ, ਨਵਦੀਪ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ ਅਤੇ ਰਸ਼ਪਾਲ ਸਿੰਘ ਵੱਲੋਂ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਸ਼ਕੂਰ ਸਕੂਲ ਦੀ ਟੀਮ ਨੇ ਪਹਿਲਾ, ਯਾਰੇ ਸ਼ਾਹ ਵਾਲ਼ਾ ਦੀ ਟੀਮ ਨੇ ਦੂਜਾ ਅਤੇ ਕਾਲੀਏ ਵਾਲ਼ਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਫਾਈਨਲ ਵਿੱਚ ਪਹੁੰਚਣ ਵਾਲੀਆਂ ਸਾਰੀਆਂ 6 ਟੀਮਾਂ ਨੂੰ ਮੈਡਲ ਅਤੇ ਜੇਤੂ ਟੀਮਾਂ ਨੂੰ ਟਰਾਫੀਆਂ ਦਿੱਤੀਆਂ ਗਈਆਂ। ਸੀ.ਐੱਚ.ਟੀ. ਗੁਣਵੰਤ ਕੌਰ ਅਤੇ ਸ੍ਰ ਇੰਦਰਜੀਤ ਸਿੰਘ ਨੇ ਪਹਿਲੇ ਸਥਾਨ ਦੀ ਟੀਮ ਨੂੰ 2100 ਰੁਪਏ, ਦੂਜੇ ਸਥਾਨ ਦੀ ਟੀਮ ਨੂੰ 1100 ਰੁਪਏ ਅਤੇ ਤੀਜੇ ਸਥਾਨ ਦੀ ਟੀਮ ਨੂੰ 600 ਰੁਪਏ ਦਿੱਤੇ। ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਦੇ ਵਿਦਿਆਰਥੀਆਂ ਵੱਲੋਂ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੁਕਾਬਲੇ ਨੂੰ ਕਰਵਾਉਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਸ਼ਕੂਰ ਦੀ ਹੈੱਡ ਟੀਚਰ ਰਾਜਵੀਰ ਕੌਰ, ਅਧਿਆਪਕ ਅਵਤਾਰ ਸਿੰਘ, ਬਿੰਦੂ ਰਾਣੀ, ਬਲਜਿੰਦਰ ਕੌਰ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ। ਇਸ ਮੌਕੇ ਉਚੇਚੇ ਤੌਰ ਤੇ ਬੀ.ਪੀ.ਈ.ਓ ਅੰਮ੍ਰਿਤਪਾਲ ਸਿੰਘ, ਸੁਖਵਿੰਦਰ ਕੌਰ, ਰਣਜੀਤ ਸਿੰਘ, ਰਾਜਨ ਨਰੂਲਾ ਅਤੇ ਸੁਮਨਦੀਪ ਕੌਰ, ਏ ਪੀ ਸੀ ਜਨਰਲ ਸਰਬਜੀਤ ਸਿੰਘ ਟੁਰਨਾ ਨੇ ਸ਼ਿਰਕਤ ਕੀਤੀ। ਮੁਕਾਬਲੇ ਤੋਂ ਬਾਅਦ ਸਕੂਲ ਸਟਾਫ਼ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਬਦ ਲਿਖੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਕੂਰ ਪਿੰਡ ਦੀ ਪੰਚਾਇਤ ਮੈਂਬਰ, ਪਿੰਡ ਵਾਸੀ ਅਤੇ ਮਾਪੇ ਹਾਜ਼ਰ ਸਨ।
Categories

Recent Posts

