ਦਫ਼ਤਰ ਕਮਿਸ਼ਨਰ, ਫਿਰੋਜ਼ਪੁਰ ਮੰਡਲ, ਫਿਰੋਜ਼ਪੁਰ ਵਿਖੇ ਕਰਵਾਇਆ ਗਿਆ ਸੁਖਮਨੀ ਸਾਹਿਬ ਦਾ ਪਾਠ:
- 99 Views
- kakkar.news
- January 2, 2025
- Punjab
ਦਫ਼ਤਰ ਕਮਿਸ਼ਨਰ, ਫਿਰੋਜ਼ਪੁਰ ਮੰਡਲ, ਫਿਰੋਜ਼ਪੁਰ ਵਿਖੇ ਕਰਵਾਇਆ ਗਿਆ ਸੁਖਮਨੀ ਸਾਹਿਬ ਦਾ ਪਾਠ
ਫਿਰੋਜ਼ਪੁਰ, 2 ਜਨਵਰੀ 2025 (ਅਨੁਜ ਕੱਕੜ ਟੀਨੂੰ)
ਦਫ਼ਤਰ ਕਮਿਸ਼ਨਰ, ਫਿਰੋਜ਼ਪੁਰ ਮੰਡਲ, ਫਿਰੋਜ਼ਪੁਰ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਨਵੇਂ ਸਾਲ ਦੇ ਆਗਮਨ ਮੋਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਦਫ਼ਤਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਸ਼੍ਰੀ ਸੁਖਮਨੀ ਸਾਹਿਬ ਜੀ ਦਾ ਭੋਗ ਪੈਣ ਉਪਰੰਤ ਗੁਰੂ ਘਰ ਦੇ ਰਾਗੀਆਂ ਵਲੋਂ ਰਸਭਿੰਨਾ ਕੀਰਤਨ ਵੀ ਕੀਤਾ ਗਿਆ। ਇਸ ਮੌਕੇ ਸ਼੍ਰੀ ਅਰੁਣ ਸੇਖੜੀ, ਆਈ ਏ ਐਸ, ਮੰਡਲ ਕਮਿਸ਼ਨਰ, ਫਿਰੋਜ਼ਪੁਰ ਵਲੋਂ ਸ਼ਿਰਕਤ ਕੀਤੀ ਗਈ ਅਤੇ ਸਮਾਗਮ ਵਿੱਚ ਸ਼ਾਮਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸੰਗਤਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।
ਇਸ ਸਮਾਗਮ ਵਿੱਚ ਵਿਕਰਾਂਤ ਖੁਰਾਣਾ, ਸੁਪਰਡੰਟ , ਰੇਖਾ ਗੁਪਤਾ, ਸੁਪਰਡੰਟ,ਕੁਲਦੀਪ ਕੁਮਾਰ, ਸੁਪਰਡੰਟ, ਦੀਪਕ ਲੂੰਬਾ, ਨਿੱਜੀ ਸਹਾਇਕ ਅਤੇ ਦਫ਼ਤਰ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੇ ਵੀ ਹਾਜ਼ਿਰ ਹੋ ਕੇ ਗੁਰੂ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ ਅਤੇ ਗੁਰਬਾਣੀ ਦਾ ਅਨੰਦ ਲਿਆ ।


