Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ
- 57 Views
- kakkar.news
- January 8, 2025
- Punjab
‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ
24 ਜਨਵਰੀ ਨੂੰ ਸੂਬਾ ਪੱਧਰ ‘ਤੇ ਹੋਵੇਗਾ ਆਫ਼ਲਾਈਨ ਮੁਕਾਬਲਾ
ਪੰਜਾਬ ਚੋਣ ਕੁਇਜ਼-2025 ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਜੇਤੂਆਂ ਨੂੰ ਮਿਲਣਗੇ ਆਕਰਸ਼ਕ ਇਨਾਮ
ਫ਼ਿਰੋਜ਼ਪੁਰ, 8 ਜਨਵਰੀ 2025 (ਅਨੁਜ ਕੱਕੜ ਟੀਨੂੰ)
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਸਬੰਧੀ ਪੰਜਾਬ ਇਲੈਕਸ਼ਨ ਕੁਇਜ਼-2025 ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਵੋਟਰਾਂ ਦੀ ਸ਼ਮੂਲੀਅਤ, ਸਿੱਖਿਅਤ ਕਰਨਾ ਅਤੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਪੰਜਾਬ ਇਲੈਕਸ਼ਨ ਕੁਇਜ਼-2025 ਦੀ ਆਨ ਲਾਈਨ ਰਜਿਸਟਰੇਸ਼ਨ 28 ਦਸੰਬਰ 2024 ਤੋਂ ਸ਼ੁਰੂ ਹੋ ਗਈ ਹੈ ਜੋ 17 ਜਨਵਰੀ 2025 ਤੱਕ ਚੱਲੇਗੀ।
ਪੰਜਾਬ ਇਲੈਕਸ਼ਨ ਕੁਇਜ਼-2025 ਦੇ ਰਾਜ ਪੱਧਰ ‘ਤੇ ਪਹਿਲੇ ਸਥਾਨ ‘ਤੇ ਆਉਣ ਵਾਲੇ ਪ੍ਰਤੀਯੋਗੀ ਨੂੰ ਵਿੰਡੋ ਲੈਪਟਾਪ, ਦੂਜੇ ਨੰਬਰ ‘ਤੇ ਆਉਣ ਵਾਲੇ ਪ੍ਰਤੀਯੋਗੀ ਨੂੰ ਐਂਡਰਾਇਡ ਟੈਬਲੈੱਟ ਅਤੇ ਤੀਸਰੇ ਸਥਾਨ ‘ਤੇ ਆਉਣ ਵਾਲੇ ਪ੍ਰਤੀਯੋਗੀ ਨੂੰ ਸਮਾਰਟ ਵਾਚ ਇਨਾਮ ਵਜੋਂ ਦਿੱਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ‘ਪੰਜਾਬ ਇਲੈਕਸ਼ਨ ਕੁਇੱਜ਼-2025 ਤਹਿਤ ਮੁਕਾਬਲੇ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਇਲੈਕਸ਼ਨ ਕੁਇੱਜ਼ ਮੁਕਾਬਲਾ 19 ਜਨਵਰੀ 2025 ਨੂੰ ਅਤੇ ਸੂਬਾ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ 2025 ਨੂੰ ਹੋਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲੇ ਤਹਿਤ ਜ਼ਿਲ੍ਹਾ ਪੱਧਰ ‘ਤੇ ਜੇਤੂਆਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਫਾਈਨਲ ਆਫ਼ਲਾਈਨ ਮੁਕਾਬਲਾ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ 2025 ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਇਲੈਕਸ਼ਨ ਕੁਇੱਜ਼-2025 ਲਈ ਆਨਲਾਈਨ ਰਜਿਸਟ੍ਰੇਸ਼ਨ https://punjab.indiastatquiz. com/ ‘ਤੇ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਸ਼ਾਮਿਲ ਹੋਣ ਲਈ ਵੋਟਰ ਸ਼ਨਾਖਤੀ ਕਾਰਡ, ਅਧਾਰ ਕਾਰਡ ਅਤੇ ਸਕੂਲ/ਕਾਲਜ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਪੱਧਰ ‘ਤੇ ਜੇਤੂਆਂ ਨੂੰ ਸੀ.ਈ.ਓ. ਪੰਜਾਬ ਵੱਲੋਂ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
Categories

Recent Posts

