ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਰਾਸ਼ਟਰੀ ਝੰਡਾ – ਡੀ.ਸੀ.
- kakkar.news
- January 24, 2025
- Punjab
ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਰਾਸ਼ਟਰੀ ਝੰਡਾ – ਡੀ.ਸੀ.
ਫਿਰੋਜ਼ਪੁਰ 24 ਜਨਵਰੀ 2025 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਵੱਲੋਂ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕਰਨ ਉਪਰੰਤ ਦਿੱਤੀ।
ਗਣਤੰਤਰ ਦਿਵਸ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਐਸ.ਐਸ.ਪੀ. ਸੌਮਿਆ ਮਿਸ਼ਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਇਸ ਦੌਰਾਨ ਪਰੇਡ ਕਮਾਂਡਰ ਧਾਰਾਵਤ ਸਾਈ ਪ੍ਰਕਾਸ਼ ਆਈ.ਪੀ.ਐਸ. ਅੰਡਰ ਟ੍ਰੇਨਿੰਗ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਉਹ ਸਮਾਗਮ ਦੀ ਸਫ਼ਲਤਾ ਲਈ ਦੇਸ਼ ਭਗਤੀ ਦੀ ਤਨੋ-ਮਨੋਂ ਸਹਿਯੋਗ ਪਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਲਖਵਿੰਦਰ ਸਿੰਘ ਰੰਧਾਵਾ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ, ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਜਗਦੀਪ ਸਿੰਘ ਸੰਧੂ, ਐਲ.ਡੀ.ਐਮ. ਗੀਤਾ ਮਹਿਤਾ, ਸੁਪਰਡੰਟ ਗ੍ਰੇਡ-1 ਰਾਜਵਿੰਦਰ ਕੌਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026