Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕਰਵਾਏ ਗਏ ਡੀ.ਡੀ.ਬੀ.ਡੀ.ਏ.ਵੀ.ਸੈਨਟਰੀ ਪਬਲਿਕ ਸਕੂਲ ਵਿੱਚ ਸੁੰਦਰ ਲਿਖਾਈ ਦੇ ਮੁਕਾਬਲੇ
- 415 Views
- kakkar.news
- January 31, 2025
- Education Punjab
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕਰਵਾਏ ਗਏ ਡੀ.ਡੀ.ਬੀ.ਡੀ.ਏ.ਵੀ.ਸੈਨਟਰੀ ਪਬਲਿਕ ਸਕੂਲ ਵਿੱਚ ਸੁੰਦਰ ਲਿਖਾਈ ਦੇ ਮੁਕਾਬਲੇ
ਫ਼ਿਰੋਜ਼ਪੁਰ, 31 ਜਨਵਰੀ 2025 (ਅਨੁਜ ਕੱਕੜ ਟੀਨੂੰ)
ਵਿਦਿਆਰਥੀਆਂ ਅੰਦਰ ਕਲਾਤਮਿਕ ਰੁਚੀਆਂ ਪੈਦਾ ਕਰਨ ਹਿੱਤ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡੀ.ਡੀ.ਬੀ.ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੇ ਵਿੱਚ ਸੱਤਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਹੈ।
ਇਹਨਾਂ ਮੁਕਾਬਲਿਆਂ ਦੇ ਕਰਵਾਉਣ ਦੇ ਮਨੋਰਥ ਹਿਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਕਿਹਾ ਕਿ ਜਿਵੇਂ ਸੁੰਦਰ ਸਰੀਰ ਵਿੱਚ ਸੁੰਦਰ ਮਨ ਨਿਵਾਸ ਕਰਦਾ ਹੈ ਉਸੇ ਤਰੀਕੇ ਨਾਲ ਸੁੰਦਰ ਲਿਖਾਈ ਦਾ ਦੂਜਿਆਂ ਦੇ ਉੱਤੇ ਬਹੁਤ ਵਧੀਆ ਪ੍ਰਭਾਵ ਪੈਂਦਾ ਹੈ ਅਤੇ ਸਾਡੀ ਸਖ਼ਸ਼ੀਅਤ ਦਾ ਇੱਕ ਸਾਕਾਰਾਤਮਕ ਪੱਖ ਲੋਕਾਂ ਸਾਹਮਣੇ ਉਜਾਗਰ ਹੁੰਦਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਤਾਂ ਸੁੰਦਰ ਲਿਖਾਈ ਦਾ ਹੋਰ ਵੀ ਜਿਆਦਾ ਮਹੱਤਵ ਹੈ ਕਿਉਂਕਿ ਪ੍ਰੀਖਿਆਵਾਂ ਵਿੱਚ ਜੇਕਰ ਵਿਦਿਆਰਥੀ ਲਿਖਾਈ ਸੁੰਦਰ ਲਿਖਦੇ ਹਨ ਤਾਂ ਨਿਰੀਖਣ ਕਰਨ ਵਾਲੇ ਅਧਿਆਪਕ ਉੱਤੇ ਇਸ ਦਾ ਬਹੁਤ ਹੀ ਸਾਕਾਰਤਮਕ ਅਸਰ ਪੈਂਦਾ ਹੈ। ਸੁੰਦਰ ਲਿਖਾਈ ਲਿਖਣ ਵਾਲੇ ਦਾ ਮਨ ਸਾਫ਼ ਰਹਿੰਦਾ ਹੈ ਅਤੇ ਉਹ ਆਲੇ-ਦੁਆਲੇ ਵਿੱਚ ਵੀ ਸੋਹਣੇ ਅਤੇ ਸੁਚੱਜੇ ਢੰਗ ਨਾਲ ਰਹਿਣਾ ਸਿੱਖਦਾ ਹੈ।
ਸਕੂਲ ਦੇ ਪ੍ਰਿੰਸੀਪਲ ਨਿਸ਼ਾ ਦਿਉੜਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਪਹਿਲਾ ਸਥਾਨ ਸੱਤਵੀਂ ਜਮਾਤ ਦੀ ਵਿਦਿਆਰਥਣ ਸਾਂਚੀ ਨੇ, ਦੂਜਾ ਸਥਾਨ ਬਾਰਵੀਂ ਜਮਾਤ ਦੀ ਵਿਦਿਆਰਥਣ ਮਾਨਸੀ ਨੇ ਅਤੇ ਤੀਜਾ ਸਥਾਨ ਸੱਤਵੀਂ ਜਮਾਤ ਦੀ ਵਿਦਿਆਰਥਣ ਪਲਕ ਨੇ ਪ੍ਰਾਪਤ ਕੀਤਾ। ਉਨਾਂ ਨੇ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਦਾ ਅਜਿਹੇ ਸਾਕਾਰਾਤਮਕ ਅਤੇ ਸਾਰਥਕ ਉਪਰਾਲੇ ਲਈ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਸੀਨੀਅਰ ਸਹਾਇਕ ਸ੍ਰੀ ਰਮਨ ਕੁਮਾਰ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।
Categories

Recent Posts

