Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਸਕੂਲ ਉਡੀਕਦੇ ਪ੍ਰਿੰਸੀਪਲਾਂ ਨੂੰ, ਹੈੱਡਮਾਸਟਰ ਉਡੀਕਦੇ ਤਰੱਕੀ ਨੂੰ
- 39 Views
- kakkar.news
- February 12, 2025
- Education Punjab
ਸਕੂਲ ਉਡੀਕਦੇ ਪ੍ਰਿੰਸੀਪਲਾਂ ਨੂੰ, ਹੈੱਡਮਾਸਟਰ ਉਡੀਕਦੇ ਤਰੱਕੀ ਨੂੰ
ਫਿਰੋਜ਼ਪੁਰ, 12 ਫਰਵਰੀ 2025 ( ਅਨੂਜ ਕੱਕੜ ਟੀਨੂ)
ਸਿੱਖਿਆ ਵਿਭਾਗ ਪੰਜਾਬ ਵਿੱਚ ਪ੍ਰਿੰਸੀਪਲਾਂ ਦੀ ਖਾਲੀ ਅਸਾਮੀਆਂ ਦੇਖ ਕੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਿੱਚ ਹੋਈ ਸ਼ਾਨਦਾਰ ਤਰੱਕੀ ਦੇ ਕੀਤੇ ਵਾਅਦਿਆਂ ਦੀ ਫੂਕ ਨਿਕਲਦੀ ਦਿਖ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹੈੱਡਮਾਸਟਰਜ਼ ਐਸੋਸੀਏਸ਼ਨ, ਪੰਜਾਬ ਦੀ ਫਿਰੋਜ਼ਪੁਰ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਵੱਲੋਂ ਸਮੁੱਚੀ ਜ਼ਿਲ੍ਹਾ ਕਮੇਟੀ ਨਾਲ਼ ਫਿਰੋਜ਼ਪੁਰ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਵਿੱਚ ਉਹਨਾਂ ਵੱਲੋਂ ਖੁਲਾਸਾ ਕੀਤਾ ਗਿਆ ਕਿ ਪੰਜਾਬ ਦੇ ਲਗਭਗ 45 ਫੀਸਦੀ ਸਕੂਲ ਪ੍ਰਿੰਸੀਪਲ ਤੋਂ ਬਿਨਾਂ ਚੱਲ ਰਹੇ ਹਨ ਅਤੇ ਇਹਨਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆ ਦਾ ਭਵਿੱਖ ਸੁਰੱਖਿਅਤ ਨਹੀਂ ਨਜ਼ਰ ਆ ਰਿਹਾ। ਜਿੱਥੇ ਇੱਕ ਪਾਸੇ ਵੱਡੀ ਗਿਣਤੀ ਵਿੱਚ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਦੂਜੇ ਪਾਸੇ ਹਾਈ ਸਕੂਲਾਂ ਦੇ ਹੈਡ ਮਾਸਟਰ ਤਰੱਕੀ ਲਈ ਯੋਗ ਹੋਣ ਦੇ ਬਾਵਜੂਦ ਵੀ ਪਦਉੱਨਤ ਨਹੀਂ ਕੀਤੇ ਜਾ ਰਹੇ। ਇਸ ਮੌਕੇ ਸਟੇਟ ਕਮੇਟੀ ਮੈਂਬਰ ਹੈੱਡਮਾਸਟਰ ਬੇਅੰਤ ਸਿੰਘ ਅਤੇ ਉਮੇਸ਼ ਕੁਮਾਰ ਨੇ ਦੱਸਿਆ ਕਿ ਪਹਿਲਾਂ ਹੀ ਬਤੌਰ ਡੀ ਡੀ ਓ ਕੰਮ ਕਰ ਰਹੇ ਹੈੱਡਮਾਸਟਰ, ਪ੍ਰਿੰਸੀਪਲ ਦੀ ਪੋਸਟ ਲਈ ਸਭ ਤੋਂ ਵੱਧ ਅਤੇ ਯੋਗ ਦਾਅਵੇਦਾਰ ਹਨ, ਉਨ੍ਹਾਂ ਦਾ ਬੈਕਲੌਗ ਵੀ ਬਹੁਤ ਪੈਂਡਿੰਗ ਹੈ ਅਤੇ ਨਿਯਮਾਂ ਮੁਤਾਬਿਕ 4 ਸਾਲ ਤੋਂ ਬਾਅਦ ਹੈਡਮਾਸਟਰ ਨੂੰ ਬਤੌਰ ਪ੍ਰਿੰਸੀਪਲ ਤਰੱਕੀ ਦੇਣੀ ਹੁੰਦੀ ਹੈ। ਪਰ ਸਿੱਖਿਆ ਵਿਭਾਗ ਦੇ ਅਧਿਕਾਰੀ ਅਪਣੇ ਆਪ ਨੂੰ ਨਿਯਮਾਂ ਤੋਂ ਉੱਪਰ ਸਮਝਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਦੀ ਐਸੋਸੀਏਸ਼ਨ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਵਿਭਾਗ ਤੋਂ ਮੰਗ ਕੀਤੀ ਗਈ ਕਿ ਜਲਦ ਤੋਂ ਜਲਦ ਵਿਭਾਗ ਵੱਲੋਂ ਹੈੱਡ ਮਾਸਟਰ ਕੇਡਰ ਤੋਂ ਪ੍ਰਿੰਸੀਪਲ ਕੇਡਰ ਦੀਆਂ ਤਰੱਕੀਆਂ ਕੀਤੀਆਂ ਜਾਣ ਤਾਂ ਜੋ ਮੁੱਖ ਮੰਤਰੀ ਦਾ ਸਿੱਖਿਆ ਮਾਡਲ ਦਾ ਸੁਪਨਾ ਸਾਕਾਰ ਹੋ ਸਕੇ। ਇਸ ਮੌਕੇ ਉਨ੍ਹਾਂ ਨਾਲ਼ ਹੈੱਡਮਾਸਟਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਅਹੁਦੇਦਾਰ ਮੈਂਬਰਾਂ ਵਿੱਚੋਂ ਵਿਸ਼ੇਸ਼ ਸਚਦੇਵਾ, ਜੋਗਿੰਦਰ ਸਿੰਘ, ਜਸਪ੍ਰੀਤ ਸਿੰਘ, ਕੰਵਲਜੀਤ ਸਿੰਘ, ਅਰਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
Categories

Recent Posts

