ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬ-ਰਜਿਸਟਰਾਰ ਦਫ਼ਤਰ ਫ਼ਿਰੋਜ਼ਪੁਰ ਦਾ ਅਚਨਚੇਤ ਨਿਰੀਖਣ
- 141 Views
- kakkar.news
- February 24, 2025
- Punjab
ਪਾਰਦਰਸ਼ੀ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸ਼ਹਿਣਸ਼ੀਲਤਾ ਨੀਤੀ: ਡਿਪਟੀ ਕਮਿਸ਼ਨਰ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬ-ਰਜਿਸਟਰਾਰ ਦਫ਼ਤਰ ਫ਼ਿਰੋਜ਼ਪੁਰ ਦਾ ਅਚਨਚੇਤ ਨਿਰੀਖਣ
ਫ਼ਿਰੋਜ਼ਪੁਰ , 24 ਫਰਵਰੀ 2025 ( ਅਨੁਜ ਕੱਕੜ ਟੀਨੂੰ )
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ, ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬੰਬੀਹ ਨੇ ਸਬ ਰਜਿਸਟਰਾਰ ਦਫ਼ਤਰ ਫ਼ਿਰੋਜ਼ਪੁਰ ਦਾ ਅਚਨਚੇਤ ਦੌਰਾ ਕੀਤਾ।
ਡਿਪਟੀ ਕਮਿਸ਼ਨਰ ਨੇ ਰਜਿਸਟਰਾਰ ਦਫ਼ਤਰ ਦੇ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਪ੍ਰਸ਼ਾਸਨਿਕ ਢਾਂਚੇ ਨੂੰ ਯਕੀਨੀ ਬਣਾਉਣ ਲਈ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ, ਜਿਸ ਦੇ ਮੱਦੇਨਜ਼ਰ ਜੇਕਰ ਕੋਈ ਵੀ ਅਧਿਕਾਰੀ ਸਰਕਾਰੀ ਕੰਮ ਦੇ ਬਦਲੇ ਲੋਕਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਪਾਇਆ ਜਾਂਦਾ ਹੈ ਤਾਂ ਉੁਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਨਿਰੀਖਣ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਸਬ-ਰਜਿਸਟਰਾਰ ਦਫ਼ਤਰ ਅਤੇ ਇਸ ਦੇ ਕਰਮਚਾਰੀਆਂ ਬਾਰੇ ਉਨ੍ਹਾਂ ਤੋਂ ਫੀਡਬੈਕ ਲਈ ਅਤੇ ਰਜਿਸਟਰਾਰ ਦਫ਼ਤਰ ਸਬੰਧੀ ਉਨ੍ਹਾਂ ਦੇ ਤਜ਼ਰਬਿਆਂ ਬਾਰੇ ਵੇਰਵੇ ਇਕੱਤਰ ਕੀਤੇ ਅਤੇ ਸੁਧਾਰਾਂ ਬਾਰੇ ਸੁਝਾਅ ਲਏ।
ਡਾ. ਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਗੱਲਬਾਤ ਦੌਰਾਨ ਸਬ ਰਜਿਸਟਰਾਰ ਦਫ਼ਤਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨੇ ਤਸੱਲੀ ਪ੍ਰਗਟ ਕੀਤੀ ਹੈ ਕਿ ਦਫ਼ਤਰ ਵਿਖੇ ਰਜਿਸਟਰੀ ਦੇ ਕੰਮਾਂ ਵਿਚ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆ ਰਹੀ ਅਤੇ ਬਿਨ੍ਹਾਂ ਕਿਸੇ ਦੇਰੀ ਅਤੇ ਭ੍ਰਿਸ਼ਟਾਚਾਰ ਦੇ ਰਜਿਸਟਰੀਆਂ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ।
ਉਨ੍ਹਾਂ ਸਾਰੀਆਂ ਰਜਿਸਟਰੀਆਂ ਦਾ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਉਨ੍ਹਾਂ ਰਜਿਸਟਰਾਰ ਦਫ਼ਤਰ ਦੇ ਸਟਾਫ ਨੂੰ ਕਿਹਾ ਕਿ ਉਹ ਕੰਮ ਲਈ ਆਉਣ ਵਾਲੇ ਵਿਅਕਤੀਆਂ ਨੂੰ ਬਿਨ੍ਹਾਂ ਕਿਸੇ ਅਸੁਵਿਧਾ ਦੇ ਉਨ੍ਹਾਂ ਦੇ ਕੰਮਾਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਕਰਨ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਵੇ।
ਇਸ ਮੌਕੇ ਐੱਸ.ਡੀ.ਐੱਮ. ਫਿਰੋਜ਼ਪੁਰ ਦੀਵਿਆ ਪੀ. ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।



- October 15, 2025