Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਜ਼ੀਰਾ, ਗੁਰੂਹਰਸਹਾਏ ਵਿੱਚ 08 ਮਾਰਚ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ
- 81 Views
- kakkar.news
- March 4, 2025
- Punjab
ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਜ਼ੀਰਾ, ਗੁਰੂਹਰਸਹਾਏ ਵਿੱਚ 08 ਮਾਰਚ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ
ਫ਼ਿਰੋਜ਼ਪੁਰ, 4 ਮਾਰਚ, 2025 (ਅਨੁਜ ਕੱਕੜ ਟੀਨੂੰ)
ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਜੀਆਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਦੇ ਨਾਲ—ਨਾਲ ਸਬ—ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿੱਚ ਮਿਤੀ 08 ਮਾਰਚ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਜ ਸਾਹਿਬ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਪ੍ਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਤਾਂ ਜੋ ਕੌਮੀ ਲੋਕ ਅਦਾਲਤ ਵਿੱਚ ਰੱਖੇ ਗਏ ਕੇਸ ਨੂੰ ਅਲੱਗ—ਅਲੱਗ ਤਾਰੀਕਾਂ ‘ਤੇ ਸੁਣ ਕੇ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਗਿਆ ਕਿ ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਸਿਵਲ ਐਗੀਕਿਊਸ਼ਨ, ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਅਰਧ ਸਿਵਲ ਕੇਸ ਅਤੇ ਫੁਟਕਲ ਸਿਵਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪ੍ਰੀਵਾਰਿਕ ਝਗੜੇ, ਰੈਵਿਨਿਉ ਕੇਸ, ਚੈੱਕ ਬਾਊਂਸ, ਕਰਿਮਨਲ ਐਗਜਕਿਊਸ਼ਨ ਅਤੇ ਟ੍ਰੈਫਿਕ ਚਲਾਨ ਆਦਿ ਕੇਸਾਂ ਦੀ ਇਸ ਲੋਕ ਅਦਾਲਤ ਵਿੱਚ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਇਨਸ਼ਿਉਰੈਸ ਰਿਕਵਰੀ ਕੇਸਾਂ ਦੀ ਵੀ ਸੁਣਵਾਈ ਹੋਵੇਗੀ। ਲੋਕ ਅਦਾਲਤਾਂ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ।
ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਪਣੇ ਕੇਸ ਇਸ ਕੌਮੀ ਲੋਕ ਅਦਾਲਤ ਵਿੱਚ ਲਗਵਾਓ ਅਤੇ ਆਪਣਾ ਸਮਾਂ ਅਤੇ ਧਨ ਬਚਾਓ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਸੁਨੇਹਾ ਦਿੰਦਿਆਂ ਕਿਹਾ ਕਿ ‘ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤਾਂ ਰਾਹੀਂ ਛੇਤੀ ਅਤੇ ਸਸਤਾ ਨਿਆਂ ਪਾਓ।’
Categories

Recent Posts

