ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
- 74 Views
- kakkar.news
- March 7, 2025
- Education Health Punjab
ਨਸ਼ਿਆਂ ਖ਼ਿਲਾਫ਼ ਜੰਗ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਫਿਰੋਜ਼ਪੁਰ 7 ਮਾਰਚ 2025 (ਅਨੁਜ ਕੱਕੜ ਟੀਨੂੰ)
ਮਾਨਯੋਗ ਡਿਪਟੀ ਕਮਿਸ਼ਨਰ ਜ਼ਿਲ੍ਹਾ ਫਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨਸ਼ਿਆਂ ਖ਼ਿਲਾਫ਼ ਜੰਗ ਤਹਿਤ ,ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ੍ਰੀਮਤੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਸਤਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਾਰੇ ਕੇ ਵਿਖੇ ਸਕੂਲ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਨਾਲ ਸਬੰਧਤ ਗਤੀਵਿਧੀਆਂ ਜਿਵੇਂ ਕਿ ਰੰਗੋਲੀ ਮੁਕਾਬਲੇ ,ਸਲੋਗਨ ਮੁਕਾਬਲੇ, ਪੇਂਟਿੰਗ, ਭਾਸ਼ਣ ਮੁਕਾਬਲਿਆਂ ਵਿੱਚ ਭਾਗ ਲਿਆ । ਇਸ ਮੌਕੇ ਤੇ ਬੋਲਦਿਆਂ ਉਪ-ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਬੱਚਿਆਂ ਨੂੰ ਰੋਜਾਨਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਾ ਮੁਕਤ ਸਮਾਜ ਸਿਰਜਿਆ ਜਾ ਸਕੇ। ਉਹਨਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਉਤਸ਼ਾਹਿਤ ਕੀਤਾ। ਸਕੂਲ ਮੁੱਖੀ ਸ.ਅਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੋਜ਼ਾਨਾ ਇਸ ਮੁਹਿੰਮ ਤਹਿਤ ਵੱਖ- ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਇਹ ਸਮਾਜਿਕ ਸੁਧਾਰ ਲਹਿਰ ਬਣ ਸਕੇ। ਸਟੇਜ ਸੰਚਾਲਕ ਸ੍ਰੀਮਤੀ ਰਜਨੀ ਜੱਗਾ ਜੀ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸ਼੍ਰੀਮਤੀ ਖੁਸ਼ਵਿੰਦਰ ਕੌਰ, ਸ਼੍ਰੀਮਤੀ ਕਮਲੇਸ਼, ਸ਼੍ਰੀਮਤੀ ਮਨਦੀਪ ਕੌਰ, ਸ਼੍ਰੀਮਤੀ ਰਜਨੀ ਕਪੂਰ, ਸ੍ਰੀ ਸੰਦੀਪ ਬੱਬਰ ਜੀ, ਸ਼੍ਰੀ ਰਜੇਸ਼ ਕੁਮਾਰ ਜੀ,ਸ਼੍ਰੀ ਅਨੁਰਾਗ ਜੀ, ਸ੍ਰੀ ਸੰਦੀਪ ਗਲਹੋਤਰਾ ਜੀ, ਸ੍ਰੀ ਸੁਮਿਤ ਪਾਲ ਸਿੰਘ ਸੋਢੀ ਜੀ, ਸ਼੍ਰੀਮਤੀ ਅਨੂ, ਸ਼੍ਰੀਮਤੀ ਸੰਗੀਤ, ਸ੍ਰੀਮਤੀ ਚੰਚਲ, ਸ੍ਰੀਮਤੀ ਸਤਵਿੰਦਰ ਕੌਰ, ਸ਼੍ਰੀਮਤੀ ਰਜਨੀ ਖੁਰਾਨਾ, ਸ਼੍ਰੀਮਤੀ ਮੀਨਾ ਕੁਮਾਰੀ, ਸ਼੍ਰੀਮਤੀ ਕੁਲਵਿੰਦਰ ਕੌਰ ,ਸ੍ਰੀਮਤੀ ਕਿਰਨ ਆਦਿ ਹਾਜ਼ਰ ਸਨ ।


