ਫਿਰੋਜ਼ਪੁਰ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ 186 ਗ੍ਰਾਮ ਹੈਰੋਇਨ ਅਤੇ ਲੱਖਾਂ ਦੀ ਡਰੱਗ ਮਨੀ ਬਰਾਮਦ
- 80 Views
- kakkar.news
- March 8, 2025
- Crime Punjab
ਫਿਰੋਜ਼ਪੁਰ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ 186 ਗ੍ਰਾਮ ਹੈਰੋਇਨ ਅਤੇ ਲੱਖਾਂ ਦੀ ਡਰੱਗ ਮਨੀ ਬਰਾਮਦ
ਫਿਰੋਜ਼ਪੁਰ, 8 ਮਾਰਚ 2025 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ 186 ਗ੍ਰਾਮ ਹੈਰੋਇਨ ਅਤੇ ਲੱਖਾਂ ਰੁਪਏ ਡਰੱਗ ਮਨੀ ਬਰਾਮਦ ਕਰਕੇ 9 ਆਰੋਪੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਆਰੋਪੀਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ।
ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੀ ਗਈ ਗ੍ਰਿਫ਼ਤਾਰੀ
ਕ੍ਰਾਈਮ ਰਿਪੋਰਟ ਅਨੁਸਾਰ, ਫਿਰੋਜ਼ਪੁਰ ਦੇ ਥਾਣਾ ਸਿਟੀ ਅਤੇ ਥਾਣਾ ਛਾਵਣੀ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ 8 ਗ੍ਰਾਮ ਅਤੇ 51 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਸਦਰ ਅਤੇ ਥਾਣਾ ਆਰਿਫ਼ ਕੇ ਦੀ ਪੁਲਿਸ ਨੇ ਵੀ 5-5 ਗ੍ਰਾਮ ਹੈਰੋਇਨ ਸਮੇਤ ਦੋ ਹੋਰ ਵਿਅਕਤੀਆਂ ਨੂੰ ਕਾਬੂ ਕੀਤਾ।
ਗਸ਼ਤ ਦੌਰਾਨ ਹੋਈ ਬਰਾਮਦਗੀ
ਘੱਲ ਖੁਰਦ ਅਤੇ ਮੱਲਾਂਵਾਲਾ ਪੁਲਿਸ ਵੱਲੋਂ ਗਸ਼ਤ ਦੌਰਾਨ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਮੱਖੂ ਵਿਖੇ ਟ੍ਰੈਫਿਕ ਪੁਲਿਸ ਨੇ ਇੱਕ ਸਵਿਫਟ ਕਾਰ ਦੀ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ ਰੋਕਿਆ, ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਨੇ ਹਥ ਵਿਚ ਫੜਿਆ ਪਾਰਦਰਸ਼ੀ ਲਿਫਾਫਾ ਸੜਕ ਦੇ ਕਿਨਾਰੇ ਸੁੱਟ ਦਿੱਤਾ। ਤਲਾਸ਼ੀ ਦੌਰਾਨ ਲਿਫਾਫੇ ਵਿੱਚ 97 ਗ੍ਰਾਮ ਹੈਰੋਇਨ ਮਿਲੀ, ਜਿਸ ‘ਤੇ ਦੋਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਔਰਤ ਸਮੇਤ 3.13 ਲੱਖ ਰੁਪਏ ‘ਤੇ ਵੀ ਕੀਤੀ ਗਈ ਕਾਰਵਾਈ
ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਖੁਫੀਆ ਸੂਚਨਾ ਦੇ ਆਧਾਰ ‘ਤੇ ਇੱਕ ਔਰਤ ਨੂੰ 5 ਗ੍ਰਾਮ ਹੈਰੋਇਨ ਅਤੇ 3 ਲੱਖ 13 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ।
ਪੁਲਿਸ ਵੱਲੋਂ ਕਠੋਰ ਕਾਰਵਾਈ ਜਾਰੀ
ਫਿਰੋਜ਼ਪੁਰ ਪੁਲਿਸ ਨੇ ਦੱਸਿਆ ਕਿ ਨਸ਼ੇ ਦੇ ਕਾਰੋਬਾਰ ਨੂੰ ਜ਼ੀਰੋ ਟੋਲਰੈਂਸ ਨਾਲ ਦੇਖਿਆ ਜਾ ਰਿਹਾ ਹੈ। ਆਗਾਮੀ ਦਿਨਾਂ ਵਿੱਚ ਹੋਰ ਵੀ ਸਖ਼ਤ ਕਾਰਵਾਈ ਕਰਕੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾਵੇਗਾ।

