Trending Now
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
#ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
#ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
#ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
#ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
#ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
#ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
#ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
#ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਦੀ ਮੀਟਿੰਗ ਹੋਈ
- 53 Views
- kakkar.news
- March 19, 2025
- Punjab
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਦੀ ਮੀਟਿੰਗ ਹੋਈ
ਫਿਰੋਜ਼ਪੁਰ 19 ਮਾਰਚ 2025 (ਅਨੁਜ ਕੱਕੜ ਟੀਨੂੰ)
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਦੀ ਮੀਟਿੰਗ ਸਹਾਇਕ ਕੋਆਰਡੀਨੇਟਰ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਕਮੇਟੀ ਦੇ ਸੱਦੇ ਅਨੁਸਾਰ 24 ਮਾਰਚ ਮੋਹਾਲੀ ਵਿਖੇ ਰੈਲੀ ਤੇ ਪਹੁੰਚਣ ਲਈ ਫ਼ਿਰੋਜ਼ਪੁਰ ਵੱਲੋਂ ਇਕ ਬੱਸ ਲੈ ਕੇ ਜਾਣ ਦਾ ਫੈਸਲਾ ਕੀਤਾ ਗਿਆ । ਬੱਸ ਨਾਮਦੇਵ ਚੌਕ ਤੋ ਸਵੇਰੇ 6 ਵਜੇ ਰਵਾਨਾ ਹੋ ਕੇ ਸ਼ਹੀਦ ਉੱਧਮ ਸਿੰਘ ਚੌਕ ਤੋ ਹੁੰਦੀ ਹੋਈ ਕੈਂਟ ਪਹੁੰਚ ਕੇ ਮੋਹਾਲੀ ਕਰੀਬ 11 ਵਜੇ ਪਹੁੰਚੇਗੀ । ਸਾਰੇ ਬੁਲਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਜਾਇਜ਼ ਹੱਕੀ ਮੰਗਾਂ ਨੂੰ ਲਾਗੂ ਕਰਨ ਲਈ ਲਗਾਤਾਰ ਟਾਲ-ਮਟੋਲ ਦੀ ਨੀਤੀ ਅਪਣਾਈ ਹੋਈ ਹੈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਹਾਇਕ ਕੋਆਰਡੀਨੇਟਰ ਸ. ਜਸਪਾਲ ਸਿੰਘ ਨੇ ਸਰਕਾਰ ਦੇ ਇਸ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ l ਵੱਖ ਵੱਖ ਬੁਲਾਰਿਆ ਸ ਅਜੀਤ ਸਿੰਘ ਸੋਢੀ, ਸ. ਖਜਾਨ ਸਿੰਘ ਗੁਰਪ੍ਰਤਾਪ ਸਿੰਘ ਪ੍ਰਧਾਨ ਗੌਰਮਿੰਟ ਪੈਨਸ਼ਨਰ ਐਸੋਸੀਏਸਨ, ਬੂਟਾ ਸਿੰਘ ਸੀਨੀਅਰ ਮੀਤ ਪ੍ਰਧਾਨ, ਸਵਰਨਜੀਤ ਸਿੰਘ ਪੈਨਸ਼ਨਰ , ਓਮ ਪ੍ਰਕਾਸ਼, ਬਲਵੰਤ ਸਿੰਘ ਸੰਧੂ, ਮਲਕੀਤ ਸਿੰਘ ਪਾਸੀ ਪੰਜਾਬ ਪੈਨਸ਼ਨਰ ਐਸੋਸੀਏਸ਼ਨ, ਕਸ਼ਮੀਰ ਸਿੰਘ ਥਿੰਦ ਸੂਬਾ ਜਨਰਲ ਸਕੱਤਰ ਜੇਲ ਪੈਨਸ਼ਨਰ ਐਸੋਸੀਏਸ਼ਨ, ਮਨਜੀਤ ਸਿੰਘ ਜੇਲ ਪੈਨਸ਼ਨਰ , ਮਹਿੰਦਰ ਸਿੰਘ ਧਾਲੀਵਾਲ ਜਨਰਲ ਸਕੱਤਰ ਫੋਰੈਸਟ ਵਿਭਾਗ ਐਸੋਸੀਏਸ਼ਨ ਅਤੇ ਜਗਦੀਪ ਸਿੰਘ ਮਾਂਗਟ ਜਨਰਲ ਸਕੱਤਰ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਨੇ ਇਕ ਸੁਰ ਵਿੱਚ ਬੋਲਦਿਆ ਆਖਿਆ ਕਿ ਸਰਕਾਰ ਵੱਲੋਂ ਪੈਨਸ਼ਨਰ ਨੂੰ 2.59 ਦਾ ਫ਼ਾਰਮੂਲਾ ਲਾਗੂ ਨਾ ਕਰਨਾ l ਛੇਵੇ ਪੇ ਕਮਿਸ਼ਨ ਦਾ ਸਾਢੇ ਪੰਜ ਸਾਲ ਦਾ ਬਕਾਇਆ ਦੇਣ ਦੀ ਸਰਕਾਰ ਦੀ ਪ੍ਰਪੋਜ਼ਲ ਨੂੰ ਰੱਦ ਕਰਦਿਆਂ ਕਿਹਾ ਕਿ ਪੈਨਸ਼ਨਰ ਵਰਗ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ l ਜਿਸ ਦਾ ਖ਼ਮਿਆਜ਼ਾ ਸਰਕਾਰ ਨੂੰ ਸਤਾਈ ਦੀਆਂ ਚੋਣਾ ਵਿੱਚ ਭੁਗਤਣਾ ਪਵੇਗਾ l ਇਸ ਦੌਰਾਨ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ,ਜੇਲ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ , ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਵਰਕਰ ਅਤੇ ਆਗੂ ਹਾਜ਼ਰ ਸਨ l
Categories

Recent Posts
