Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
23 ਮਾਰਚ: ਸ਼ਹੀਦਾਂ ਦੀ ਯਾਦ ‘ਚ ਹਸੈਨੀਵਾਲਾ ‘ਚ ਜਥੇਬੰਦੀਆਂ ਵੱਲੋਂ ਸ਼ਰਧਾਂਜਲੀ ਅਤੇ ਵਿਚਾਰਧਾਰਾ ਸੰਮੇਲਨ
- 50 Views
- kakkar.news
- March 19, 2025
- Politics Punjab
ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਪ੍ਰੋਗਰਾਮ ਦਾ ਐਲਾਨ, ਸ਼ਹੀਦ ਰਾਜਗੁਰੂ ਸੁਖਦੇਵ ਅਤੇ ਭਗਤ ਸਿੰਘ ਦੀ ਵਿਚਾਰਧਾਰਾ ਹੀ ਅਜੋਕੇ ਕਾਰਪੋਰੇਟ ਦੀ ਲੁੱਟ ਤੋਂ ਮੁਕਤੀ ਦਵਾ ਸਕਦੀ ਹੈ – ਆਗੂ
ਫਿਰੋਜ਼ਪੁਰ 19 ਮਾਰਚ 2025 (ਅਨੁਜ ਕੱਕੜ ਟੀਨੂੰ)
ਬ੍ਰਿਟਿਸ਼ ਸਾਮਰਾਜ ਦੇ ਖਿਲਾਫ ਸ਼ਹੀਦੀ ਦੇਣ ਵਾਲੇ 23 ਮਾਰਚ ਦੇ ਸ਼ਹੀਦਾਂ ਨੂੰ ਹਰ ਸਾਲ ਹਸੈਨੀ ਵਾਲਾ ਵਿਖੇ ਸ਼ਰਧਾਂਜਲੀ ਭੇਂਟ ਕੀਤੀ ਜਾਂਦੀ ਹੈ। ਹਰ ਵਾਰ ਦੀ ਤਰਾਂ ਇਸ ਸਾਲ ਵੀ ਸ਼ਹੀਦ ਰਾਜਗੁਰੂ ਸੁਖਦੇਵ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਚਾਰ ਜਥੇਬੰਦੀਆਂ ਪੰਜਾਬ ਜੰਮਹੂਰੀ ਮੋਰਚਾ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਨੇ ਜਿਲ੍ਹਾ ਪੱਧਰੀ ਸਾਂਝੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ।
ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਇਹਨਾਂ ਜਥੇਬੰਦੀਆਂ ਦੇ ਆਗੂ ਹਰਬੰਸ ਸਿੰਘ ਮਹਿਮਾ, ਮਲਕੀਤ ਸਿੰਘ ਹਰਾਜ ਅਤੇ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਬ੍ਰਿਟਿਸ਼ ਸਰਕਾਰ ਤੋਂ ਭਾਰਤ ਦੇ ਲੋਕਾਂ ਨੂੰ ਆਜ਼ਾਦ ਕਰਾਉਣ ਲਈ ਵਿੱਢੀ ਗਈ ਲੜਾਈ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੇ ਸਾਡੇ ਸਮਾਜ ਦੇ ਹੀਰੋ ਸ਼ਹੀਦ ਰਾਜਗੁਰੂ ਸ਼ਹੀਦ ਸੁਖਦੇਵ ਅਤੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣਾ ਅਤੇ ਉਹਨਾਂ ਦੀ ਵਿਚਾਰਧਾਰਾ ਨੂੰ ਉਚਿਆਉਣਾ ਸਾਡਾ ਮੁਢਲਾ ਫਰਜ਼ ਹੈ | ਉਹਨਾਂ ਇੱਕਮਤ ਕਿਹਾ ਕਿ ਅਜੋਕੀਆਂ ਸਰਕਾਰਾਂ ਦੇ ਨੁਮਾਇੰਦੇ ਸ਼ਹੀਦ ਭਗਤ ਸਿੰਘ ਦੇ ਬਸੰਤੀ ਰੰਗ ਵਾਲੀ ਪੱਗ ਤਾਂ ਬੰਨ੍ਹਦੇ ਹਨ ਪਰ ਉਹਨਾਂ ਦੀ ਵਿਚਾਰਧਾਰਾ ਦੇ ਬਿਲਕੁਲ ਉਲਟ ਚਲਦਿਆਂ ਹੋਇਆਂ ਸਾਰਾ ਕੁਝ ਪ੍ਰਾਈਵੇਟ ਅਤੇ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰ ਰਹੇ ਹਨ |
ਉਹਨਾਂ ਕਿਹਾ ਕਿ ਸਾਡੇ ਦੇਸ਼ ਦੀਆਂ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਕਿਸਾਨਾਂ ਮਜ਼ਦੂਰਾਂ ਅਤੇ ਸਿੱਖਿਆ ਖੇਤਰ ਨਾਲ ਜੁੜੇ ਹੋਏ, ਲੋਕ ਵਿਰੋਧੀ ਕਾਨੂੰਨ ਲਿਆ ਰਹੀਆਂ ਹਨ | ਉਨਾ ਕਿਹਾ ਕਿ ਸ਼ਹੀਦ ਰਾਜਗੁਰੂ ਸੁਖਦੇਵ ਅਤੇ ਭਗਤ ਸਿੰਘ ਦੀ ਵਿਚਾਰਧਾਰਾ ਉੱਪਰ ਚੱਲ ਕੇ ਹੀ ਅਜੋਕੇ ਕਾਰਪੋਰੇਟ ਵਿਰੋਧੀ ਲੜਾਈ ਜਿੱਤੀ ਜਾ ਸਕਦੀ ਹੈ ਅਤੇ ਸਮਾਜ ਨੂੰ ਇਹਨਾਂ ਦੀ ਲੁੱਟ ਤੋਂ ਮੁਕਤੀ ਦਵਾਈ ਜਾ ਸਕਦੀ ਹੈ ।
Categories

Recent Posts

