ਬੱਚਿਆਂ ਦੀ ਸੁਰੱਖਿਆ ਸਬੰਧੀ ਜ਼ਿਲ੍ਹੇ ਦੇ 40 ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ
- 34 Views
- kakkar.news
- March 27, 2025
- Health Punjab
ਬੱਚਿਆਂ ਦੀ ਸੁਰੱਖਿਆ ਸਬੰਧੀ ਜ਼ਿਲ੍ਹੇ ਦੇ 40 ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਫ਼ਿਰੋਜ਼ਪੁਰ, 27 ਮਾਰਚ 20025 (ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫ਼ਿਰੋਜ਼ਪੁਰ ਸ੍ਰੀਮਤੀ ਰੀਚਿਕਾ ਨੰਦਾ ਦੀ ਯੋਗ ਅਗਵਾਈ ਵਿੱਚ ਕੰਮ ਕਰ ਰਹੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਦਫ਼ਤਰ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਦੇ ਸਹਿਯੋਗ ਨਾਲ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਅਤੇ ਸਲੇਮ ਏਰੀਆ ਵਿੱਚ ਨਿੱਜੀ ਤੌਰ ‘ਤੇ ਪਹੁੰਚ ਕੇ ਮਿਸ਼ਨ ਵਤਸੱਲਿਆ ਸਕੀਮ ਤਹਿਤ ਅਨਾਥ, ਲੋੜਵੰਦ ਅਤੇ ਬੇਸਹਾਰਾ ਬੱਚਿਆ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਫਿਰੋਜ਼ਪੁਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਫਿਰੋਜ਼ਪੁਰ ਤੋਂ ਸਤਨਾਮ ਸਿੰਘ ਵੱਲੋਂ ਆਮ ਲੋਕਾਂ ਨੂੰ 18 ਸਾਲ ਤੋਂ ਘੱਟ ਉਮਰ ਦੇ ਬੇਸਹਾਰਾ, ਅਨਾਥ, ਕੈਦੀਆਂ ਦੇ ਬੱਚੇ, ਵਿਧਵਾ ਔਰਤ ਦੇ ਬੱਚੇ, ਐਚ.ਆਈ.ਵੀ. ਤੋਂ ਪੀੜਤ ਪਰਿਵਾਰ ਦੇ ਬੱਚੇ ਆਦਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਕੀਮਾ ਜਿਵੇ ਕਿ ਸਪੋੰਸਰਸ਼ਿਪ ਸਕੀਮ (4000 ਰੁਪਏ ਪ੍ਰਤੀ ਮਹੀਨਾ), ਫੋਸਟਰ ਕੇਅਰ ਸਕੀਮ, ਚਿਲਡਰਨ ਹੋਮ, ਅਬਜਰਵੇਸ਼ਨ ਹੋਮ, ਮੈਟਲੀ ਰਿਟਾਇਰਡ ਹੋਮ, ਅਡਾਪਸ਼ਨ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੋਕਸੋ ਐਕਟ 2012 ਦਾ ਉਦੇਸ਼ ਬੱਚਿਆਂ ਨਾਲ ਹੋ ਰਹੇ ਸਰੀਰਕ ਸ਼ੋਸ਼ਣ, ਜਿਸਮਾਨੀ ਹਮਲਾ ਤੇ ਜਿਸਮਾਨੀ ਤੌਰ ‘ਤੇ ਪਰੇਸ਼ਾਨ ਕਰਨ ਤੋਂ ਰੋਕਣਾ ਹੈ। ਸਮਾਜ ਵਿੱਚ ਫੈਲੀਆਂ ਸਮਾਜਿਕ ਬੁਰਾਈਆਂ ਜਿਵੇਂ ਬਾਲ ਵਿਆਹ, ਬਾਲ ਮਜ਼ਦੂਰੀ ਕਰਵਾਉਣਾ, ਬਾਲ ਭਿੱਖਿਆ ਮੰਗਵਾਉਣਾ ਆਦਿ ਨੂੰ ਰੋਕਣ ਲਈ ਚਾਈਲਡ ਹੈਲਪ ਲਾਈਨ ਨੰਬਰ 1098 ਅਤੇ 112 ‘ਤੇ ਕਾਲ ਕਰਨ ਲਈ ਕਿਹਾ ਗਿਆ ਅਤੇ ਲੋਕਾਂ ਨੂੰ ਦੱਸਿਆ ਗਿਆ ਕਿ ਜੋ ਵੀ ਵਿਅਕਤੀ ਇਸ ਸਬੰਧੀ ਜਾਣਕਾਰੀ ਦੇਵੇਗਾ, ਉਸ ਸਬੰਧੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਬੱਚੇ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਫਿਰੋਜ਼ਪੁਰ ਦੇ ਸਪੰਰਕ ਨੰਬਰ 01632-242520 ‘ਤੇ ਸਪੰਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਦਫ਼ਤਰ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ, ਫਿਰੋਜ਼ਪੁਰ ਦੇ ਦਫਤਰ ਤੋਂ ਪੈਰਾਲੀਗਲ ਵਲੰਟੀਅਰ ਅਮਰਜੀਤ ਸਿੰਘ, ਚਮਕੌਰ ਸਿੰਘ, ਹਰਦੀਪ ਸਿੰਘ ਅਤੇ ਬਲਹਾਰ ਸਿੰਘ ਵੀ ਮੌਜੂਦ ਸਨ।


