Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਸਰਕਾਰੀ ਹਾਈ ਸਕੂਲ ਪੀਰ ਇਸਮਾਈਲ ਖਾਂ ਦੇ 8 ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ.ਪ੍ਰਤਿਯੋਗਤਾ ਕੀਤੀ ਪਾਸ
- 86 Views
- kakkar.news
- March 31, 2025
- Education Punjab
ਸਰਕਾਰੀ ਹਾਈ ਸਕੂਲ ਪੀਰ ਇਸਮਾਈਲ ਖਾਂ ਦੇ 8 ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ.ਪ੍ਰਤਿਯੋਗਤਾ ਕੀਤੀ ਪਾਸ
ਪ੍ਰੀਖਿਆ ਪਾਸ ਕਰਕੇ ਬੱਚਿਆਂ ਨੇ ਸਕੂਲ, ਅਧਿਆਪਕਾਂ ਤੇ ਮਾਤਾ-ਪਿਤਾ ਦਾ ਨਾਂ ਕੀਤਾ ਰੌਸ਼ਨ – ਸ਼੍ਰੀਮਤੀ ਸੋਨੀਆ ਸਿੱਧੂ
ਫ਼ਿਰੋਜ਼ਪੁਰ 31 ਮਾਰਚ 2025 (ਅਨੁਜ ਕੱਕੜ ਟੀਨੂੰ)
ਸਕੂਲ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ 2024-25 ਦੀ ਕਰਵਾਈ ਗਈ ਪ੍ਰੀਖਿਆ ਵਿੱਚ ਸਰਕਾਰੀ ਹਾਈ ਸਕੂਲ ਪੀਰ ਇਸਮਾਈਲ ਖਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਬਹੁਤ ਹੀ ਸ਼ਾਨਦਾਰ ਰਹੀ। ਸਕੂਲ ਮੁਖੀ ਸ਼੍ਰੀਮਤੀ ਸੋਨੀਆ ਸਿੱਧੂ ਨੇ ਕਿਹਾ ਕਿ ਸਾਡੇ ਲਈ ਬੜੇ ਮਾਣ ਦੀ ਗੱਲ ਹੈ ਕੀ ਸਕੂਲ ਦੇ 8 ਵਿਦਿਆਰਥੀਆਂ ਨੇ ਇਸ ਪ੍ਰਤੀਯੋਗਤਾ ਵਿੱਚ ਕਾਮਯਾਬੀ ਪ੍ਰਾਪਤ ਕੀਤੀ ਹੈ ਅਤੇ ਇਸ ਪ੍ਰਤਿਯੋਗਤਾ ਵਿੱਚ ਜ਼ਿਲ੍ਹੇ ਦੇ ਹਾਈ ਸਕੂਲਾਂ ਵਿੱਚ ਉਹਨਾਂ ਦਾ ਸਕੂਲ ਪਹਿਲੇ ਨੰਬਰ ਤੇ ਰਿਹਾ। ਉਹਨਾਂ ਦੱਸਿਆ ਕਿ ਆਰੀਅਨ, ਸੰਦੀਪ ਕੌਰ, ਅਨਮੋਲ ਰੋਬਿਨ, ਅਨੁਰੀਤ ਕੌਰ, ਸਿਮਰਨਜੀਤ ਕੌਰ, ਜਸਮੀਤ ਕੌਰ, ਹਰਜਿੰਦਰ ਸਿੰਘ ਅਤੇ ਸਰਬਜੀਤ ਸਿੰਘ ਨੇ ਸਕਾਲਰਸ਼ਿਪ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਂ, ਅਧਿਆਪਕਾਂ ਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ। ਇਸ ਇਮਤਿਹਾਨ ਦੇ ਲਈ ਵਿਸ਼ੇਸ਼ ਤਿਆਰੀ ਖੁਦ ਸਕੂਲ ਮੁਖੀ ਸ਼੍ਰੀਮਤੀ ਸੋਨੀਆ ਸਿੱਧੂ, ਸ੍ਰ ਸਤਨਾਮ ਸਿੰਘ ਸ.ਸ ਮਾਸਟਰ ਅਤੇ ਸ੍ਰੀਮਤੀ ਮੋਨਿਕਾ ਗੁਪਤਾ ਮੈਥ ਮਿਸਟ੍ਰੈਸ ਦੁਆਰਾ ਕਰਵਾਈ ਗਈ। ਮੁੱਖ ਅਧਿਆਪਕਾ ਸ਼੍ਰੀਮਤੀ ਸੋਨੀਆ ਸਿੱਧੂ ਨੇ ਇਸ ਸਫਲਤਾ ਦਾ ਸਿਹਰਾ ਸਮੁੱਚੇ ਸਟਾਫ ਨੂੰ ਦਿੰਦੇ ਹੋਏ ਸਾਰੇ ਸਟਾਫ਼ ਨੂੰ ਵਧਾਈ ਦਿੱਤੀ। ਉਹਨਾਂ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਨੂੰ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ (ਚਾਰ ਸਾਲਾਂ ਲਈ) 1000/- ਪ੍ਰਤੀ ਮਹੀਨਾ ਦੀ ਦਰ ਨਾਲ 48000/- ਪ੍ਰਤੀ ਵਿਦਿਆਰਥੀ ਵਜੀਫਾ ਮਿਲੇਗਾ, ਜਿਸ ਨਾਲ ਵਿਦਿਆਰਥੀ ਆਪਣੀ ਪੜ੍ਹਾਈ ਨਾਲ ਸਬੰਧਤ ਜਰੂਰੀ ਲੋੜਾਂ ਨੂੰ ਪੂਰਾ ਕਰ ਸਕਣਗੇ। ਸ਼੍ਰੀਮਤੀ ਸੋਨੀਆ ਸਿੱਧੂ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਬੱਚਿਆਂ ਵੱਲੋਂ ਮੁਕਾਬਲਾ ਪ੍ਰੀਖਿਆ ਨੂੰ ਪਾਸ ਕਰਨਾ ਇਸ ਸਕੂਲ ਦੇ ਹੋਰ ਵਿਦਿਆਰਥੀਆਂ ਦੇ ਲਈ ਵੀ ਪ੍ਰੇਰਨਾ ਸਰੋਤ ਹੋਵੇਗਾ। ਇਸ ਮੌਕੇ ਤੇ ਸਕੂਲ ਮੁਖੀ ਨੇ ਸ਼ੁਭਕਾਮਨਾਵਾਂ ਦਿੰਦੇ ਹੋਏ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ।
Categories

Recent Posts

