ਬੱਚਿਆਂ ਨਾਲ ਭਰੀ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ
- 244 Views
- kakkar.news
- April 5, 2025
- Punjab
ਬੱਚਿਆਂ ਨਾਲ ਭਰੀ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ
ਫਿਰੋਜ਼ਪੁਰ 5 ਅਪ੍ਰੈਲ 2025 (ਸਿਟੀਜਨਜ਼ ਵੋਇਸ)
ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਹਸਤੀ ਵਾਲਾ ਨੇੜੇ ਇੱਕ ਸਕੂਲ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਹੈ। ਵੱਖ-ਵੱਖ ਪਿੰਡਾਂ ਤੋਂ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਆ ਰਹੀ ਗੁਰੂ ਰਾਮਦਾਸ ਪਬਲਿਕ ਸਕੂਲ ਦੀ ਇਹ ਬੱਸ ਪਿੰਡ ਹਸਤੀ ਵਾਲਾ ਦੇ ਸੇਮ ਨਾਲੇ ਨੇੜੇ ਆ ਕੇ ਹਾਦਸਾਗ੍ਰਸਤ ਹੋ ਗਈ। ਜਿੱਥੇ ਬੱਚਿਆਂ ਨਾਲ ਭਰੀ ਸਕੂਲ ਬੱਸ ਅਸੰਤੁਲਿਤ ਹੋ ਕੇ ਸੜਕ ਦੇ ਕਿਨਾਰੇ ਨਾਲੇ ਵਿੱਚ ਉਲਟ ਗਈ।
ਹਾਦਸਾ ਇਨਾ ਭਿਆਨਕ ਸੀ ਕਿ ਬੱਸ ਦੀਆਂ ਸੀਟਾਂ ਤੱਕ ਉਖੜ ਗਈਆਂ ਅਤੇ ਮੌਕੇ ‘ਤੇ ਚੀਖਾਂ-ਪੁਕਾਰ ਮਚ ਗਈ। ਜਾਣਕਾਰੀ ਮੁਤਾਬਕ, ਹਾਦਸੇ ਵੇਲੇ ਬੱਸ ਵਿੱਚ ਲਗਭਗ 30 ਬੱਚੇ ਸਵਾਰ ਸਨ, ਪਰ ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਦੀ ਵੀ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਬੱਸ ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਮੁੱਢਲੇ ਤੌਰ ‘ਤੇ ਬੱਸ ਸੇਮ ਨਾਲੇ ਦੇ ਪੁਲ ਦੀ ਰੇਲਿੰਗ ਤੋੜ ਕੇ ਨਾਲੇ ਵਿੱਚ ਡਿੱਗ ਪਈ। ਰਾਹਗੀਰਾਂ ਵੱਲੋਂ ਆਪਣੀਆਂ ਗੱਡੀਆਂ ਰੋਕ ਕੇ ਬੱਚਿਆਂ ਨੂੰ ਬੱਸ ਵਿੱਚੋਂ ਕੱਢਿਆ ਗਿਆ ਫਿਲਹਾਲ ਬੱਚਿਆਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਬੱਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਜਾਰੀ ਹੈ।



- October 15, 2025