Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਸਿੱਖਿਆ ਦੇ ਖੇਤਰ ਵਿੱਚ ਹੋਏ ਮਿਸਾਲੀ ਸੁਧਾਰ – ਦਹੀਯਾ
- 52 Views
- kakkar.news
- April 11, 2025
- Punjab
ਸਿੱਖਿਆ ਦੇ ਖੇਤਰ ਵਿੱਚ ਹੋਏ ਮਿਸਾਲੀ ਸੁਧਾਰ – ਦਹੀਯਾ
ਫ਼ਿਰੋਜ਼ਪੁਰ, 11 ਅਪ੍ਰੈਲ 2025 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ ਹੈ ਜੋ ਕਿ ਅਧਿਆਪਨ ਅਤੇ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ। ਇਹ ਪ੍ਰਗਟਾਵਾ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਅੱਜ ਸਰਕਾਰੀ/ਪ੍ਰਾਇਮਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾਂ, ਸਰਕਾਰੀ ਪ੍ਰਾਇਮਰੀ /ਹਾਈ ਸਕੂਲ ਸਾਈਆਂ ਵਾਲਾ, ਅਤੇ ਸਰਕਾਰੀ ਪ੍ਰਾਇਮਰੀ /ਹਾਈ ਸਕੂਲ ਤੂਤ ਵਿਖੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਸਮਾਰੋਹ ਦੌਰਾਨ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਸੁਧਾਰ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸੁਧਾਰਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਅਤਿਆਧੁਨਿਕ ਕਲਾਸ ਰੂਮ ਬਣਾਏ ਗਏ ਹਨ ਜੋ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸਾਜਗਾਰ ਮਾਹੌਲ ਦੇਣ ਤੋਂ ਇਲਾਵਾ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਪਿਛਲੇ ਸਮੇਂ ਦੌਰਾਨ ਵੱਡੇ ਪੱਧਰ ’ਤੇ ਕੰਮ ਕਰਵਾਏ ਗਏ ਹਨ ਜਿਸ ਨਾਲ ਇਨ੍ਹਾਂ ਸਕੂਲਾਂ ਦੀ ਦਿੱਖ ਵਿੱਚ ਵੱਡਾ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਦਾ ਵਿਦਿਆਰਥੀਆਂ ਦੇ ਵਿਦਿਅਕ ਪੱਧਰ ਤੇ ਵੀ ਚੰਗਾ ਅਸਰ ਪਿਆ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਿਦਿਆ ਦੇ ਨਾਲ ਨਾਲ ਖੇਡਾਂ ਅਤੇ ਹੋਰ ਅਕਾਦਮਿਕ ਮੱਲਾਂ ਮਾਰ ਰਹੇ ਹਨ।
ਸ਼੍ਰੀ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਬਣਦੀ ਤਰਜ਼ੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਬਾਕੀ ਰਾਜਾਂ ਲਈ ਵੀ ਮਿਸਾਲ ਕਾਇਮ ਕਰ ਰਿਹਾ ਹੈ। ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਬਜਟ ਵਿਚ ਵਾਧਾ ਕੀਤਾ ਗਿਆ ਹੈ ਜਿਸ ਨਾਲ ਸਕੂਲਾਂ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਯਕੀਨੀ ਤੌਰ ‘ਤੇ ਹੋਰ ਤੇਜ਼ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਸੋਲਰ ਪੈਨਲ, ਮੁਫ਼ਤ ਕਿਤਾਬਾਂ ਅਤੇ ਮੁਫਤ ਵਰਦੀਆਂ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਉੱਚ ਪੱਧਰ ਦੀ ਸਿੱਖਿਆ ਦੇ ਨਾਲ- ਨਾਲ ਚੰਗੇ ਦਰਜੇ ਦੀਆਂ ਸਹੂਲਤਾਂ ਵੀ ਦਿੱਤੀਆਂ ਜਾ ਸਕਣ।
ਇਸ ਮੌਕੇ ਰੋਬੀ ਸੰਧੂ ,ਪਲਵਿੰਦਰ ਸਿੰਘ ਬਰਾੜ ਕੋਆਰਡੀਨੇਟਰ ਸਿੱਖਿਆ ,ਮਾਸਟਰ ਹਰੀਸ਼ ਕੁਮਾਰ ਬਾਂਸਲ, ਸਰਬਜੀਤ ਧਾਲੀਵਾਲ, ਸੁਖਦੀਪ ਸਿੰਘ ਸਰਪੰਚ ਉਗੋਕੇ, ਚਮਕੌਰ ਸਿੰਘ ਤੂਤ, ਸਵਰਨ ਸਿੰਘ ਸਰਪੰਚ ਤੂਤ, ਜਸਵੀਰ ਸਿੰਘ ਸਰਪੰਚ ਸਾਈਆਂ ਵਾਲਾ ਵੀ ਹਾਜ਼ਰ ਸਨ।
Categories

Recent Posts

