Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
- 150 Views
- kakkar.news
- April 11, 2025
- Education Punjab
ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
ਮੰਗਾਂ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਕੱਢਿਆ ਜਾਵੇਗਾ ‘ਚੇਤਾਵਨੀ ਮਾਰਚ’- ਅਧਿਆਪਕ ਆਗੂ
3704 ਅਤੇ 6635 ਭਰਤੀਆਂ ਦੀ ਰਿਕਾਸਟ ਸੂਚੀ ‘ਚੋਂ ਬਾਹਰ ਕੀਤੇ ਅਧਿਆਪਕਾਂ ਦਾ ਭਵਿੱਖ ਹੋਵੇ ਸੁਰੱਖਿਅਤ
10 ਮਈ ਨੂੰ ਲੁਧਿਆਣਾ (ਪੱਛਮੀ) ਵਿੱਚ ਅਧਿਆਪਕਾਂ ਵੱਲੋਂ ਵਿਸ਼ਾਲ ਰੋਸ ਰੈਲੀ ਦੀ ਚੇਤਾਵਨੀ
ਫ਼ਿਰੋਜ਼ਪੁਰ 11 ਅਪ੍ਰੈਲ 2025 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵਾਜਿਬ ਹੱਲ ਨਾ ਕਰਨ ਦੇ ਨਾਲ-ਨਾਲ ਰੀਕਾਸਟ ਸੂਚੀਆਂ ਦੇ ਨਾਂ ਹੇਠ ਨਵੀਂ ਮੈਰਿਟ ਵਿੱਚੋਂ 3704 ਮਾਸਟਰ ਅਤੇ 6635 ਈਟੀਟੀ ਭਰਤੀਆਂ ਦੇ ਸੈਕੜੇ ਅਧਿਆਪਕਾਂ ਨੂੰ ਬਾਹਰ ਕਰਕੇ ਗਹਿਰੀ ਪ੍ਰੇਸ਼ਾਨੀ ਵਿੱਚ ਧੱਕ ਦਿੱਤਾ ਗਿਆ ਹੈ। ਇੱਕ ਜੁੱਟ ਹੋ ਕੇ ਸੰਘਰਸ਼ ਕਰਨ ਦੇ ਫੈਸਲੇ ਤਹਿਤ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.), 6635 ਈ.ਟੀ.ਟੀ. ਟੀਚਰ ਯੂਨੀਅਨ, 4161 ਮਾਸਟਰ ਕਾਡਰ ਯੂਨੀਅਨ ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸੁਨੀਤਾ ਰਾਣੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਮੁਨੀਲਾ ਅਰੋੜਾ ਰਾਹੀਂ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲ ‘ਮੰਗ ਪੱਤਰ’ ਭੇਜੇ ਗਏ ਹਨ। ਮੰਗਾਂ ਦਾ ਵਾਜਿਬ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ‘ਚੇਤਾਵਨੀ ਮਾਰਚ’ ਕੱਢਣ ਅਤੇ 10 ਮਈ ਨੂੰ ਲੁਧਿਆਣਾ (ਪੱਛਮੀ) ਹਲਕੇ ਵਿੱਚ ਅਧਿਆਪਕਾਂ ਵੱਲੋਂ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ 6635 ਈ.ਟੀ.ਟੀ. ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਅਤੇ 3704 ਭਰਤੀ ਦੇ ਅਵਤਾਰ ਸਿੰਘ ਅਤੇ ਕੰਪਿਊਟਰ ਅਧਿਆਪਕ ਦੇ ਸੂਬਾਈ ਆਗੂ ਲਖਵਿੰਦਰ ਸਿੰਘ ਸਿਮਕ ਨੇ ਮੰਗ ਕੀਤੀ ਕਿ ਨਿਯੁਕਤੀ ਸੂਚੀਆਂ ਰਿਕਾਸਟ ਹੋਣ ਕਾਰਨ ਸੂਚੀ ਵਿੱਚੋਂ ਬਾਹਰ ਕੀਤੇ ਵੱਖ-ਵੱਖ ਕਾਡਰਾਂ ਦੇ ਸੈਕੜੇ ਅਧਿਆਪਕਾਂ ਦੀ ਹੁਣ ਤੱਕ ਦੀ ਨੌਕਰੀ ਅਤੇ ਭਵਿੱਖ ਪੂਰਨ ਸੁਰੱਖਿਅਤ ਕੀਤਾ ਜਾਵੇ। ਇਸ ਮਾਮਲੇ ਵਿੱਚ 3704 ਕਾਡਰ ਨੂੰ ਜਾਰੀ ਨੋਟਿਸ ਮੁੱਢੋਂ ਰਦ ਕੀਤੇ ਜਾਣ ਦੀ ਵੀ ਪੁਰਜੋਰ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਰੀਕਾਸਟ ਸੂਚੀਆਂ ਦੇ ਨਾਂ ਹੇਠ ਜੇਕਰ ਕਿਸੇ ਵੀ ਅਧਿਆਪਕ ਦੀ ਨੌਕਰੀ ‘ਤੇ ਕੋਈ ਖਤਰਾ ਖੜ੍ਹਾ ਕੀਤਾ ਗਿਆ ਤਾਂ ਅਧਿਆਪਕਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਪਣੇ ਘਰਾਂ ਤੋਂ ਸੈਕੜੇ ਕਿਲੋਮੀਟਰ ਦੂਰ ਸੇਵਾਵਾਂ ਨਿਭਾਅ ਰਹੇ 6635 ਈਟੀਟੀ, 4161 ਤੇ 2392 ਮਾਸਟਰ, ਪੱਖਪਾਤੀ ਸਟੇਸ਼ਨ ਚੋਣ ਨੀਤੀ ਦਾ ਸ਼ਿਕਾਰ ਈਟੀਟੀ ਤੋਂ ਮਾਸਟਰ ਅਤੇ ਮਾਸਟਰ ਤੋਂ ਲੈਕਚਰਾਰ ਪ੍ਰੋਮੋਟਡ ਅਧਿਆਪਕਾਂ ਅਤੇ ਛੋਟ ਪ੍ਰਾਪਤ ਕੈਟੇਗਰੀਆਂ ਲਈ ਬਿਨਾਂ ਸ਼ਰਤ ਬਦਲੀ ਦਾ ਵਿਸ਼ੇਸ਼ ਮੌਕਾ ਦੇਣ ਅਤੇ ਬਾਕੀ ਅਧਿਆਪਕਾਂ ਲਈ ਵੀ ‘ਆਮ ਬਦਲੀਆਂ-2025’ ਦੀ ਪ੍ਰੀਕਿਰਿਆ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਮੰਗ ਕੀਤੀ ਕਿ ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖ਼ਾਹ ਰਿਵਿਜ਼ਨ ਕਰਕੇ ਕਟੌਤੀ ਕਰਨ ਦੇ ਗੈਰ ਵਾਜਿਬ ਅਤੇ ਮਾਰੂ ਫੈਸਲੇ ਨੂੰ ਮੁੱਢੋਂ ਰੱਦ ਕੀਤਾ ਜਾਵੇ, ਅਧਿਆਪਕ ਸਾਥੀ ਨਰਿੰਦਰ ਭੰਡਾਰੀ, ਡਾ. ਰਵਿੰਦਰ ਕੰਬੋਜ਼, ਓਡੀਐੱਲ ਅਧਿਆਪਕਾਂ ਅਤੇ 7654 ਹਿੰਦੀ ਵਿਸ਼ੇ ਦੇ ਅਧਿਆਪਕਾਂ ਵਿੱਚੋਂ ਪੈਂਡਿੰਗ ਰੈਗੂਲਰ ਆਰਡਰ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਅਧਿਆਪਕਾਂ ਦੇ ਸਾਰੇ ਕਾਡਰਾਂ ਦੀਆਂ ਰਹਿੰਦਿਆਂ ਤਰੱਕੀਆਂ ਬਿਨਾਂ ਕਿਸੇ ਪੱਖਪਾਤ ਸਾਰੇ ਖਾਲੀ ਸਟੇਸ਼ਨਾਂ ਲਈ ਮੁਕੰਮਲ ਕੀਤੀਆਂ ਜਾਣ। 180 ਈ.ਟੀ.ਟੀ. (4500 ਈ.ਟੀ.ਟੀ.) ਅਧਿਆਪਕਾਂ ਦੀ ਚਾਰ ਸਾਲ ਦੀ ਮੁੱਢਲੀ ਸਰਵਿਸ ਨੂੰ ਬਹਾਲ ਕਰਕੇ ਪੁਰਾਣੇ ਤਨਖਾਹ ਸਕੇਲ ਮੁੜ ਲਾਗੂ ਕੀਤੇ ਜਾਣ। ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਅਧਿਆਪਕਾਂ, ਐਸੋਸੀਏਟ ਅਧਿਆਪਕਾਂ, ਸਮੂਹ ਕੱਚੇ ਅਧਿਆਪਕਾਂ ਅਤੇ ਸਮੱਗਰਾ ਅਧੀਨ ਨਾਨ ਟੀਚਿੰਗ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ। 5994 ਈਟੀਟੀ ਦੇ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਹਾਜ਼ਰ ਕਰਵਾਇਆ ਜਾਵੇ। 4161 ਅਤੇ 3582 ਨੂੰ ਟ੍ਰੇਨਿੰਗ ਲੱਗਣ ਦੀਆਂ ਮਿਤੀਆਂ ਤੋਂ ਸਾਰੇ ਆਰਥਿਕ ਤੇ ਬਾਕੀ ਪੈਂਡਿੰਗ ਲਾਭ ਹਕੀਕੀ ਰੂਪ ਵਿੱਚ ਲਾਗੂ ਕੀਤੇ ਜਾਣ। ਪੁਰਸ਼ ਅਧਿਆਪਕਾਂ ਨੂੰ 10 ਅਤੇ 20 ਸਾਲ ਦੀ ਸਰਵਿਸ ਉਪਰੰਤ ਅਚਨਚੇਤ ਛੁੱਟੀਆਂ ਵਿੱਚ ਵਾਧੇ ਮੌਕੇ ਠੇਕਾ ਅਧਾਰਿਤ ਨੌਕਰੀ ਦੇ ਸਮੇਂ ਨੂੰ ਗਿਣਨਯੋਗ ਮੰਨਿਆ ਜਾਵੇ। ਇਸ ਮੌਕੇ ਅਮਿਤ ਕੁਮਾਰ, ਦਵਿੰਦਰ ਨਾਥ, ਸਰਬਜੀਤ ਸਿੰਘ ਭਾਵੜਾ, ਗੁਰਵਿੰਦਰ ਸਿੰਘ ਖੋਸਾ, ਮਨੋਜ ਕੁਮਾਰ, ਸਵਰਨ ਸਿੰਘ ਜੋਸਨ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਰੋਮੀ, ਬਲਜੀਤ ਕੌਰ, ਹਰਪ੍ਰੀਤ ਕੌਰ, ਪੂਜਾ, ਨੀਨਾ ਰਾਣੀ, ਕੁਲਦੀਪ ਕੰਬੋਜ ਅਮਾਨਤ ਕੰਬੋਜ, ਕਾਜਲ ਰਾਣੀ, ਸੁਖਦੀਪ ਕੌਰ, ਅੰਜੂ ਬਾਲਾ, ਵੀਨਾ ਰਾਣੀ, ਪਰਮਜੀਤ ਕੌਰ, ਨਵਜੋਤ ਕੌਰ, ਨਰਿੰਦਰ ਸਿੰਘ ਜੰਮੂ, ਸੰਦੀਪ ਬੱਬਰ, ਅਮਿਤ ਨਾਰੰਗ, ਹੀਰਾ ਸਿੰਘ ਤੂਤ, ਇੰਦਰ ਸਿੰਘ ਸੰਧੂ, ਕਪਿਲ ਦੇਵ, ਅੰਕੁਸ਼ ਕੁਮਾਰ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ, ਸੰਦੀਪ ਸਿੰਘ ਹਾਜ਼ਰ ਸਨ।
Categories

Recent Posts

